ਮਿੰਟੂ ਖੁਰਮੀ ਹਿੰਮਤਪੁਰਾ
ਚੰਡੀਗੜ੍ਹ,10 ਜੂਨ– ਪੰਜਾਬ ਦੀ ਸਿਆਸਤ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਨਵੀਆਂ ਸਿਆਸੀ ਅਟਕਲਾਂ ਤੇਜ਼ ਹੋ ਗਈਆਂ ਹਨ। ਸੋਸ਼ਲ ਮੀਡੀਆ ‘ਤੇ ਇੱਕ ਪੋਸਟਰ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਕਾਰ ਸੰਭਾਵਿਤ ਗਠਜੋੜ ਲਈ ਸੀਟਾਂ ਦੀ ਵੰਡ ਦਾ ਫਾਰਮੂਲਾ ਤਿਆਰ ਹੋ ਗਿਆ ਹੈ।
ਵਾਇਰਲ ਪੋਸਟਰ ਮੁਤਾਬਕ ਅਕਾਲੀ ਦਲ ਨੂੰ 82 ਅਤੇ ਭਾਜਪਾ ਨੂੰ 35 ਸੀਟਾਂ ਦਿੱਤੀਆਂ ਜਾਣ ਦੀ ਗੱਲ ਕਹੀ ਜਾ ਰਹੀ ਹੈ। ਹਾਲਾਂਕਿ ਇਸ ਦਾਅਵੇ ਦੀ ਕਿਸੇ ਵੀ ਪਾਰਟੀ ਵੱਲੋਂ ਅਧਿਕਾਰਿਕ ਪੁਸ਼ਟੀ ਨਹੀਂ ਕੀਤੀ ਗਈ ਹੈ।
ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਪੰਜਾਬ ਵਿੱਚ ਬਦਲਦੇ ਸਿਆਸੀ ਸਮੀਕਰਨਾਂ ਦੇ ਮੱਦੇਨਜ਼ਰ ਵੱਖ-ਵੱਖ ਪਾਰਟੀਆਂ ਚੋਣੀ ਰਣਨੀਤੀਆਂ ‘ਤੇ ਕੰਮ ਕਰ ਰਹੀਆਂ ਹਨ, ਪਰ ਇਸ ਵੇਲੇ ਗਠਜੋੜ ਸਬੰਧੀ ਕੋਈ ਅਧਿਕਾਰਿਕ ਐਲਾਨ ਸਾਹਮਣੇ ਨਹੀਂ ਆਇਆ।
- 0
- 0
- 0
- 0















