Home » ਪੰਜਾਬ » ਅੰਮ੍ਰਿਤਸਰ ਪੁਲਿਸ ਨੇ ਸਰਹੱਦ ਪਾਰੋਂ ਨਸ਼ੇ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਦੋ ਵੱਡੇ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ

ਅੰਮ੍ਰਿਤਸਰ ਪੁਲਿਸ ਨੇ ਸਰਹੱਦ ਪਾਰੋਂ ਨਸ਼ੇ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਦੋ ਵੱਡੇ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ

Facebook
X
WhatsApp
Email
–ਮੁਲਜ਼ਮਾਂ ਕੋਲੋਂ 7 ਗੈਰ-ਕਾਨੂੰਨੀ ਪਿਸਤੌਲ ਅਤੇ 2.030 ਕਿੱਲੋ ਹੈਰੋਇਨ ਹੋਈ ਬਰਾਮਦ

ਟਾਈਮਜ਼ ਆਫ਼ ਪੰਜਾਬ ਬਿਊਰੋ
ਅਮ੍ਰਿਤਸਰ 13 ਅਗਸਤ — ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਸਰਹੱਦ ਪਾਰੋਂ ਨਸ਼ੇ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਦੋ ਵੱਡੇ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 5 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ 7 ਗੈਰ-ਕਾਨੂੰਨੀ ਪਿਸਤੌਲ ਅਤੇ 2.030 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਜ਼ਾਰ ਵਿਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਥਿਆਰਾਂ ਵਾਲੇ ਮਾਮਲੇ ਦੇ ਦੋਸ਼ੀ ਵਿਦੇਸ਼ੀ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਅੰਮ੍ਰਿਤਸਰ ਅਤੇ ਤਾਰਨ ਤਾਰਨ ਵਿੱਚ ਅੱਗੇ ਸਪਲਾਈ ਕਰਨ ਲਈ ਗੈਰ-ਕਾਨੂੰਨੀ ਹਥਿਆਰ ਮੰਗਵਾ ਰਹੇ ਸਨ। ਵਿਦੇਸ਼ੀ ਤਸਕਰਾਂ ਨਾਲ ਇਨ੍ਹਾਂ ਦੇ ਸਬੰਧਾਂ ਦੀ ਪੁਸ਼ਟੀ ਕਰਨ ਅਤੇ ਇਸ ਪੂਰੇ ਸਪਲਾਈ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅੱਗੇ ਦੀ ਤਫ਼ਤੀਸ਼ ਜਾਰੀ ਹੈ।

ਥਾਣਾ ਇਸਲਾਮਾਬਾਦ ਅਤੇ ਥਾਣਾ ਸੁਲਤਾਨਵਿੰਡ, ਅੰਮ੍ਰਿਤਸਰ ਵਿਖੇ ਦੋ ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ, ਸਰਹੱਦ ਪਾਰ ਦੇ ਹੈਂਡਲਰਾਂ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਸਮੱਗਲਿੰਗ ਨੈੱਟਵਰਕ ਨੂੰ ਪੂਰੀ ਤਰ੍ਹਾਂ ਨਸ਼ਟ ਕਰਨ ਲਈ ਅੱਗੇ ਦੀ ਤਫ਼ਤੀਸ਼ ਜਾਰੀ ਹੈ। ਪੰਜਾਬ ਪੁਲਿਸ ਸਰਹੱਦ ਪਾਰੋਂ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਨੂੰ ਖ਼ਤਮ ਕਰਨ ਅਤੇ ਇੱਕ ਸੁਰੱਖਿਅਤ ਤੇ ਨਸ਼ਾ-ਮੁਕਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories

Live Poll

[democracy id="1"]

Related News