Home » ਪੰਜਾਬ » ਆਮ ਆਦਮੀ ਪਾਰਟੀ ਦੀ ਮਹਿਲਾ ਆਗੂ ਕੁਲਵਿੰਦਰ ਕੌਰ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਿਲ

ਆਮ ਆਦਮੀ ਪਾਰਟੀ ਦੀ ਮਹਿਲਾ ਆਗੂ ਕੁਲਵਿੰਦਰ ਕੌਰ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਿਲ

Facebook
X
WhatsApp
Email

— ਜਿੰਨਾਂ ਸੂਬਿਆਂ ਵਿੱਚ ਡਬਲ ਇੰਜਨ ਦੀ ਸਰਕਾਰ ਹੈ ਉਹ ਸੂਬੇ ਲਗਾਤਾਰ ਤਰੱਕੀ ਦੀਆਂ ਬੁਲੰਦੀਆਂ ਨੂੰ ਛੂਹ ਰਹੇ ਹਨ- ਭਾਜਪਾ ਪ੍ਰਧਾਨ
ਜਸਵੰਤ ਰਾਏ
ਜਗਰਾਓਂ, 12 ਅਗਸਤ– ਆਮ ਆਦਮੀ ਪਾਰਟੀ ਸਰਕਲ ਜੋਧਾਂ ਦੀ ਮਹਿਲਾ ਆਗੂ ਕੁਲਵਿੰਦਰ ਕੌਰ ਨੇ ਆਪਣੇ ਸਾਥੀਆਂ ਸਮੇਤ ’ਆਪ’ ਨੂੰ ਅਲਵਿਦਾ ਕਹਿ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਈ ਹੈ। ਪਾਰਟੀ ’ਚ ਸ਼ਾਮਲ ਹੋਣ ’ਤੇ ਇਨ੍ਹਾਂ ਦਾ ਸਵਾਗਤ ਕਰਦਿਆਂ ਭਾਰਤੀ ਜਨਤਾ ਪਾਰਟੀ ਜਗਰਾਓਂ ਦੇ ਜ਼ਿਲ੍ਹਾ ਪ੍ਰਧਾਨ ਡਾਕਟਰ ਰਜਿੰਦਰ ਸ਼ਰਮਾ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲਗਾਤਾਰ ਭਾਜਪਾ ਦੇ ਪਰਿਵਾਰ ਵਿਚ ਵਾਧਾ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੋਰ ਰਾਜਨੀਤਕ ਪਾਰਟੀ ਨਾਲ ਸਬੰਧਿਤ ਵਰਕਰ ਤੇ ਆਗੂ ਭਾਜਪਾ ਦਾ ਪੱਲਾ ਫੜ੍ਹ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਜਨਰਲ ਸਕੱਤਰ ਪ੍ਰਦੀਪ ਜੰਡ ਦੀ ਪ੍ਰੇਰਨਾ ਸਦਕਾ ਆਮ ਆਦਮੀ ਪਾਰਟੀ ਦੀ ਮਹਿਲਾ ਆਗੂ ਕੁਲਵਿੰਦਰ ਕੌਰ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਈ।

ਜ਼ਿਲ੍ਹਾ ਪ੍ਰਧਾਨ ਡਾ: ਰਾਜਿੰਦਰ ਸ਼ਰਮਾ ਨੇ ਪਿੰਡ ਫੱਲੇਵਾਲ ਸਰਕਲ ਜੋਧਾਂ ਦੀ ਆਮ ਆਦਮੀ ਪਾਰਟੀ ਦੀ ਮਹਿਲਾ ਆਗੂ ਕੁਲਵਿੰਦਰ ਕੌਰ ਸਮੇਤ ਜਸਪਾਲ ਕੌਰ, ਹਸੀਨਾ, ਸੀਮਾ ਰਾਣੀ, ਅਮਰਜੀਤ ਕੌਰ, ਸੁਖਵਿੰਦਰ ਕੌਰ, ਪਰਮਜੀਤ ਕੌਰ, ਚਰਨਜੀਤ ਕੌਰ, ਬਲਜਿੰਦਰ ਕੌਰ, ਰਾਜਵੰਤ ਕੌਰ, ਪਰਮਜੀਤ ਕੌਰ, ਕਰਮਜੀਤ ਕੌਰ, ਅਮਨਦੀਪ ਕੌਰ, ਅਮਰਜੀਤ ਕੌਰ, ਸ਼ਾਈਨਾ ਬੇਗਮ ਅਤੇ ਹਰਮਨਦੀਪ ਕੌਰ ਦਾ ਸਵਾਗਤ ਕਰਦਿਆਂ ਕਿਹਾ ਕਿ ਦੁਨੀਆਂ ਦੀ ਸਭ ਤੋਂ ਵੱਡੀ ਰਾਜਨੀਤਕ ਪਾਰਟੀ ਭਾਜਪਾ ਵਿੱਚ ਹਰੇਕ ਵਰਕਰ ਨੂੰ ਬਣਦਾ ਮਾਣ ਸਤਿਕਾਰ ਮਿਲਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇ 12 ਸਾਲਾਂ ਦੇ ਕਾਰਜਕਾਲ ਵਿੱਚ ਦੇਸ਼ ਨੇ ਬਹੁਤ ਤਰੱਕੀ ਕੀਤੀ ਹੈ ਅਤੇ ਦੇਸ਼ ਵਿੱਚ ਜਿੰਨਾਂ ਸੂਬਿਆਂ ਵਿੱਚ ਡਬਲ ਇੰਜਨ ਦੀ ਸਰਕਾਰ ਹੈ ਉਹ ਸੂਬੇ ਲਗਾਤਾਰ ਤਰੱਕੀ ਦੀਆਂ ਬੁਲੰਦੀਆਂ ਨੂੰ ਛੂਹ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਸੂਝਵਾਨ ਲੋਕ ਵੀ ਡਬਲ ਇੰਜਨ ਦੀ ਸਰਕਾਰ ਪੰਜਾਬ ਵਿੱਚ ਦੇਖਣਾ ਚਾਹੁੰਦੇ ਹਨ ਇਸ ਕਰ ਕੇ ਭਾਜਪਾ ਨੂੰ ਹੁਣ ਪੰਜਾਬ ਵਿੱਚ ਮਜ਼ਬੂਤੀ ਮਿਲ ਰਹੀ ਹੈ। ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਦੇਤਵਾਲ, ਸਰਕਲ ਪ੍ਰਧਾਨ ਰਣਜੀਤ ਸਿੰਘ ਬਾਠ, ਜ਼ਿਲ੍ਹਾ ਜਨਰਲ ਸਕੱਤਰ ਪ੍ਰਦੀਪ ਜੰਡ ਤੇ ਸੁਮਿਤ ਅਰੋੜਾ, ਵਿਸ਼ਾਲ ਭਰਤ, ਮਹੀਪਾਲ ਕੁਮਾਰ, ਕਰਮਜੀਤ ਸਿੰਘ, ਅਮਰਿੰਦਰ ਸਿੰਘ, ਜਗਤਾਰ ਸਿੰਘ, ਜਤਿੰਦਰ ਸਿੰਘ, ਹਰਮਨਜੀਤ ਸਿੰਘ, ਕਰਮਜੀਤ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।

Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories

Live Poll

[democracy id="1"]

Related News