Home » ਪੰਜਾਬ » ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ ,ਡਰਾਈਵਰ ਦੀ ਹਾਲਤ ਗੰਭੀਰ

ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ ,ਡਰਾਈਵਰ ਦੀ ਹਾਲਤ ਗੰਭੀਰ

Facebook
X
WhatsApp
Email

ਟਾਈਮਜ਼ ਆਫ਼ ਪੰਜ਼ਾਬ ਬਿਊਰੋ 

ਪੱਟੀ /ਤਰਨਤਾਰਨ, 6 ਅਕਤੂਬਰ :- ਵਿਧਾਨ ਸਭਾ ਹਲਕਾ ਪੱਟੀ ਅਧੀਨ ਪਿੰਡ ਤੂਤ ਦੇ ਮੌਜੂਦਾ ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ਵਨੀ ਕੁਮਾਰ ਨੂੰ ਅੱਜ ਅਣਪਛਾਤੇ ਵਿਅਕਤੀਆਂ ਵਲੋਂ ਦਿਨ-ਦਿਹਾੜੇ ਗੋਲੀਆਂ ਮਾਰ ਦਿੱਤੀਆਂ ਗਈਆਂ।

ਗੰਭੀਰ ਗੋਲੀ ਲੱਗਣ ਕਾਰਨ ਅਸ਼ਵਨੀ ਕੁਮਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਚਮਕੌਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਤੋਂ ਬਾਅਦ ਰਵੀਸ਼ੇਰ ਸਿੰਘ  ਡੀ ਐਸ ਪੀ ਪੱਟੀ ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।ਪੁਲਿਸ ਵੱਲੋਂ ਇਲਾਕੇ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਮੁਲਜ਼ਮਾਂ ਦੀ ਭਾਲ ਲਈ ਛਾਪੇ ਮਾਰੇ ਜਾ ਰਹੇ ਹਨ।

ਘਟਨਾ ਦੇ ਕਾਰਨਾਂ ਅਤੇ ਹਮਲੇ ਪਿੱਛੇ ਮੌਜੂਦ ਮਕਸਦ ਬਾਰੇ ਫਿਲਹਾਲ ਪੁਲਿਸ ਵੱਲੋਂ ਕੋਈ ਅਧਿਕਾਰਤ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ। ਇਸ ਵਾਰਦਾਤ ਕਾਰਨ ਪਿੰਡ ਤੂਤ ਅਤੇ ਆਸ-ਪਾਸ ਦੇ ਇਲਾਕੇ ਵਿੱਚ ਸੋਗ ਅਤੇ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਵੱਲੋਂ ਮਾਮਲੇ ਦੇ ਹਰ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ।

Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories

Live Poll

[democracy id="1"]

Related News