Trending
Home » ਪੰਜਾਬ » ਐਮ.ਵੀ.ਐਸ. ਵੱਲੋਂ ਵਿਸ਼ਵ ਵਾਤਾਵਰਣ ਦਿਵਸ 2026 ਮਨਾਇਆ ਗਿਆ

ਐਮ.ਵੀ.ਐਸ. ਵੱਲੋਂ ਵਿਸ਼ਵ ਵਾਤਾਵਰਣ ਦਿਵਸ 2026 ਮਨਾਇਆ ਗਿਆ

Facebook
X
WhatsApp
Email

ਟਾਈਮਜ਼ ਆਫ਼ ਪੰਜਾਬ ਬਿਊਰੋ
ਲੁਧਿਆਣਾ,9 ਜੂਨ –
ਵਿਸ਼ਵ ਵਾਤਾਵਰਣ ਦਿਵਸ 2026 ਦੇ ਮੌਕੇ ‘ਤੇ, ਕੁਦਰਤ ਤੋਂ ਪ੍ਰੇਰਿਤ, ਜਲਵਾਯੂ ਲਈ, ਸਾਡੇ ਭਵਿੱਖ ਲਈ ਮਾਨਵ ਵਿਕਾਸ ਸੰਸਥਾਨ (MVS) ਵੱਲੋਂ ਪਿੰਡ ਖੋਜੇਮਾਜਰਾ ਅਤੇ ਸਿੱਧਵਾ ਦੇ ਸਰਕਾਰੀ ਸਕੂਲਾਂ ਵਿੱਚ ਪੇਂਟਿੰਗ ਮੁਕਾਬਲੇ, ਰੁੱਖ ਲਗਾਉਣ ਅਤੇ ਪੌਦੇ ਵੰਡਣ ਦੇ ਪ੍ਰੋਗਰਾਮ ਕਰਵਾਏ ਗਏ। ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਵਾਤਾਵਰਣ ਸੁਰੱਖਿਆ, ਪਾਣੀ ਦੀ ਸੰਭਾਲ ਅਤੇ ਹਰਿਆਲੀ ਵਧਾਉਣ ਸੰਬੰਧੀ ਆਪਣੇ ਵਿਚਾਰ ਪੇਸ਼ ਕੀਤੇ। ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਪੌਦੇ ਵੰਡੇ ਗਏ।
ਮਾਨਵ ਵਿਕਾਸ ਸੰਸਥਾਨ ਆਪਣੇ ਪ੍ਰਾਣਾ ਪ੍ਰੋਜੈਕਟ ਤਹਿਤ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (CRM), ਡਾਇਰੈਕਟ ਸੀਡਡ ਰਾਈਸ (DSR) ਅਤੇ ਅਲਟਰਨੇਟ ਵੇਟਿੰਗ ਐਂਡ ਡ੍ਰਾਇੰਗ (AWD) ਵਰਗੀਆਂ ਤਕਨੀਕਾਂ ਨੂੰ ਉਤਸ਼ਾਹਿਤ ਕਰ ਰਿਹਾ ਹੈ, ਜਿਸ ਨਾਲ ਪ੍ਰਦੂਸ਼ਣ ਘਟਾਉਣ, ਭੂ-ਜਲ ਦੀ ਸੰਭਾਲ ਅਤੇ ਵਾਤਾਵਰਣ ਸੁਰੱਖਿਆ ਵਿੱਚ ਯੋਗਦਾਨ ਪੈ ਰਿਹਾ ਹੈ।
ਐਮ.ਵੀ.ਐਸ. ਵੱਲੋਂ ਦੋਵੇਂ ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਸਹਿਯੋਗ ਲਈ ਧੰਨਵਾਦ ਕੀਤਾ ਗਿਆ ਅਤੇ ਭਵਿੱਖ ਵਿੱਚ ਵੀ ਵਾਤਾਵਰਣ ਸੁਰੱਖਿਆ ਲਈ ਆਪਣੀ ਵਚਨਬੱਧਤਾ ਦੁਹਰਾਈ ਗਈ।

Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories

Live Poll

Are You Satisfied Times of Punjab24

Related News