Home » ਪੰਜਾਬ » ਐਸਕੇਐਮ ਗੈਰ ਸਿਆਸੀ ਭਾਰਤ ਵੱਲੋਂ 4 ਜੂਨ ਨੂੰ ਦੇਸ਼ ਭਰ ਚ ਸਾੜੇ ਜਾਣਗੇ ਅਮਰੀਕੀ ਰਾਸ਼ਟਰਪਤੀ ਟਰੰਪ ਦੇ ਪੁਤਲੇ

ਐਸਕੇਐਮ ਗੈਰ ਸਿਆਸੀ ਭਾਰਤ ਵੱਲੋਂ 4 ਜੂਨ ਨੂੰ ਦੇਸ਼ ਭਰ ਚ ਸਾੜੇ ਜਾਣਗੇ ਅਮਰੀਕੀ ਰਾਸ਼ਟਰਪਤੀ ਟਰੰਪ ਦੇ ਪੁਤਲੇ

Facebook
X
WhatsApp
Email
–ਡਿਪਟੀ ਕਮਿਸ਼ਨਰਾਂ ਰਾਹੀਂ ਮਾਣਯੋਗ ਰਾਸ਼ਟਰਪਤੀ ਜੀ ਦੇ ਨਾਮ ਸੌਂਪੇ ਜਾਣਗੇ ਮੰਗ ਪੱਤਰ
–ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ ਵਿੱਚੋ ਖੇਤੀਬਾੜੀ,ਡੇਅਰੀ ਅਤੇ ਪੋਲਟਰੀ ਸੈਕਟਰ ਨੂੰ ਬਾਹਰ ਰੱਖ ਕੇ ਬਾਹਰ ਤੋਂ ਆਉਣ ਵਾਲੇ ਖੇਤੀਬਾੜੀ ਦੇ ਸਾਰੇ ਪ੍ਰੋਡਕਟਾਂ ਉੱਪਰ ਲਗਾਈ ਜਾਵੇ ਆਯਾਤ ਡਿਊਟੀ
–ਐਮਐਸਪੀ ਦਾ ਗਾਰੰਟੀ ਕਾਨੂੰਨ ਨਾ ਹੋਣ ਅਤੇ ਡਾਕਟਰ ਸਵਾਮੀਨਾਥਨ ਕਮਿਸ਼ਨ ਦੇ ਸੀ²+ 50% ਫਾਰਮੂਲੇ ਅਨੁਸਾਰ ਫਸਲਾਂ ਦੇ ਭਾਅ ਨਾ ਦੇਣ ਕਰਕੇ ਕਿਸਾਨੀ ਦਾ ਆਰਥਿਕ ਤੌਰ ਤੇ ਲੱਕ ਟੁੱਟ ਚੁੱਕਿਆ
ਟਾਈਮਜ਼ ਆਫ਼ ਪੰਜਾਬ ਬਿਊਰੋ
ਸੰਗਰੂਰ 2 ਜੂਨ — ਸੰਯੁਕਤ ਮੋਰਚਾ ਗੈਰ ਰਾਜਨੀਤਿਕ ਭਾਰਤ ਦੇ ਕੌਮੀ ਕਨਵੀਨਰ ਜਗਜੀਤ ਸਿੰਘ ਡੱਲੇਵਾਲ ਨੇ ਪ੍ਰੈਸ ਬਿਆਨ ਜਾਰੀ ਕਰਦਿਆ ਹੋਇਆ ਕਿਹਾ ਕਿ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ ਵਿੱਚੋ ਖੇਤੀਬਾੜੀ,ਡੇਅਰੀ ਅਤੇ ਪੋਲਟਰੀ ਸੈਕਟਰ ਨੂੰ ਬਾਹਰ ਰੱਖ ਕੇ ਬਾਹਰ ਤੋਂ ਆਉਣ ਵਾਲੇ ਖੇਤੀਬਾੜੀ ਦੇ ਸਾਰੇ ਪ੍ਰੋਡਕਟਾਂ ਉੱਪਰ ਆਯਾਤ ਡਿਊਟੀ ਲਗਾਈ ਜਾਵੇ । ਭਾਰਤ ਸਰਕਾਰ ਵੱਲੋਂ ਆਪਣੇ ਦੇਸ਼ ਦੇ ਲੋਕਾਂ ਦੇ ਹੱਕ ਅਮਰੀਕਾ ਕੋਲ ਗਿਰਵੀ ਰੱਖ ਕੇ ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਕੀਤਾ ਜਾ ਰਿਹਾ ਜਿਸ ਨੂੰ ਅੰਤਿਮ ਰੂਪ ਦੇਣ ਲਈ ਅਮਰੀਕਾ ਦਾ ਇੱਕ ਉੱਚ ਪੱਧਰੀ ਵਫਦ ਭਾਰਤ ਆ ਰਿਹਾ ਹੈ ਇਸ ਲਈ ਐਸਕੇਐਮ ਗੈਰ ਸਿਆਸੀ ਵੱਲੋਂ 4 ਜੂਨ ਨੂੰ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਕਰਦੇ ਹੋਏ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਜਿਲਾ ਹੈਡ ਕੁਆਰਟਰਾਂ ਉੱਪਰ ਪੁਤਲੇ ਫੂਕੇ ਜਾਣਗੇ ਜਿਸ ਉਪਰੰਤ ਡਿਪਟੀ ਕਮਿਸ਼ਨਰਾਂ ਰਾਹੀਂ ਮਾਣਯੋਗ ਰਾਸ਼ਟਰਪਤੀ ਭਾਰਤ ਦੇ ਨਾਮ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ ਵਿੱਚੋਂ ਖੇਤੀਬਾੜੀ,ਡੇਅਰੀ ਅਤੇ ਪੋਲਟਰੀ ਖੇਤਰ ਨੂੰ ਬਾਹਰ ਰੱਖਣ ਲਈ ਮੰਗ ਪੱਤਰ ਦਿੱਤੇ ਜਾਣਗੇ।
ਸ.ਜਗਜੀਤ ਸਿੰਘ ਡੱਲੇਵਾਲ ਨੇ ਅੱਗੇ ਗੱਲਬਾਤ ਕਰਦਿਆਂ ਹੋਇਆ ਕਿਹਾ ਕਿ ਕਿਸਾਨੀ ਦੀਆਂ ਹੱਕੀ ਮੰਗਾਂ ਐਮਐਸਪੀ ਦਾ ਗਾਰੰਟੀ ਕਾਨੂੰਨ, ਡਾਂ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਸੀ²+50% ਫਾਰਮੂਲੇ ਮੁਤਾਬਕ ਫਸਲਾਂ ਦੇ ਭਾਅ, ਕਿਸਾਨਾਂ, ਮਜ਼ਦੂਰਾਂ ਦੀ ਕੁੱਲ ਕਰਜ ਮੁਕਤੀ ਆਦਿ ਅਤੇ ਕੇਦਰ ਸਰਕਾਰ ਵੱਲੋਂ ਕਿਸਾਨੀ ਅੰਦੋਲਨ ਅਤੇ ਵੱਖ ਵੱਖ ਸਮੇਂ ਲਿਖਤ ਵਿੱਚ ਕੀਤੇ ਗਏ ਵਾਅਦੇ,ਲਿਖਤ ਵਿੱਚ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕਰਨ ਦੀ ਬਜਾਏ ਕੇਂਦਰ ਸਰਕਾਰ ਵੱਲੋਂ ਕਿਸਾਨੀ ਨੂੰ ਖਤਮ ਕਰਨ ਲਈ ਲਿਆਂਦੇ ਜਾ ਰਹੇ ਕਾਨੂੰਨਾਂ ਅਤੇ ਮੋਦੀ ਸਰਕਾਰ ਵੱਲੋਂ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅੱਗੇ ਗੋਡੇ ਟੇਕਦੇ ਹੋਏ ਦੇਸ਼ ਦੀ ਰੀੜ ਦੀ ਹੱਡੀ ਖੇਤੀਬਾੜੀ,ਪੋਲਟਰੀ ਅਤੇ ਡੇਅਰੀ ਖੇਤਰ ਨੂੰ ਬਰਬਾਦ ਕਰਨ ਵਾਲਾ ਕਿਸਾਨ ਮਾਰੂ ਅਤੇ ਦੇਸ਼ਮਾਰੂ ਸਮਝੌਤਾ ਕੀਤਾ ਜਾ ਰਿਹਾ ਹੈ ਜਿਸ ਨਾਲ ਪਹਿਲਾਂ ਹੀ ਸਰਕਾਰ ਵੱਲੋਂ ਐਮਐਸਪੀ ਦਾ ਗਾਰੰਟੀ ਕਾਨੂੰਨ ਅਤੇ ਡਾਕਟਰ ਸਵਾਮੀਨਾਥਨ ਕਮਿਸ਼ਨ ਦੇ ਸੀ²+ 50% ਫਾਰਮੂਲੇ ਅਨੁਸਾਰ ਫਸਲਾਂ ਦੇ ਭਾਅ ਨਾਂ ਦੇਣ ਕਰਕੇ ਕਿਸਾਨੀ ਦਾ ਆਰਥਿਕ ਤੌਰ ਤੇ ਲੱਕ ਟੁੱਟ ਚੁੱਕਿਆ ਹੈ ਅਤੇ ਜੇਕਰ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਇਹਨਾਂ ਖੇਤੀਬਾੜੀ,ਡੇਅਰੀ ਅਤੇ ਪੋਲਟਰੀ ਖੇਤਰਾਂ ਉੱਪਰ ਲਾਗੂ ਹੁੰਦਾ ਹੈ ਤਾਂ ਫਿਰ ਪਹਿਲਾਂ ਹੀ ਆਤਮ ਹੱਤਿਆ ਦੇ ਰਸਤੇ ਉੱਪਰ ਤੁਰੀ ਕਿਸਾਨੀ ਬਿਲਕੁੱਲ ਖਤਮ ਹੋ ਜਾਵੇਗੀ।
ਉਹਨਾਂ ਅੱਗੇ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੁਨੀਆਂ ਦੇ ਸਭ ਤੋਂ ਵੱਡੇ ਲੋਕ ਤਾਂਤਰਿਕ ਦੇਸ਼ ਦੇ ਮੁਖੀ ਹਨ ਪ੍ਰੰਤੂ ਆਪਣੇ ਦੇਸ਼ ਦੇ ਲੋਕਾਂ ਦੇ ਹਿੱਤ ਵਿੱਚ ਸੋਚਣ ਅਤੇ ਆਪਣੇ ਦੇਸ਼ ਦੇ ਲੋਕਾਂ ਦੇ ਹੱਕ ਵਿੱਚ ਖੜਨ ਦੀ ਬਜਾਏ ਪ੍ਰਧਾਨ ਮੰਤਰੀ ਮੋਦੀ ਅਮਰੀਕਾ ਦੇ ਰਾਸ਼ਟਰਪਤੀ ਅੱਗੇ ਗੋਡੇ ਟੇਕ ਕੇ ਬੇਵਸ ਹੋਏ ਦਿਖਾਈ ਦੇ ਰਹੇ ਹਨ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਦੀ ਬਜਾਏ ਅਮਰੀਕਾ ਦੇ ਰਾਸ਼ਟਰਪਤੀ ਵੱਲੋਂ ਭਾਰਤ ਉੱਪਰ ਹੁਕਮ ਲਾਗੂ ਕੀਤੇ ਜਾ ਰਹੇ ਹਨ ਅਤੇ ਅਮਰੀਕੀ ਰਾਸ਼ਟਰਪਤੀ ਵੱਲੋ ਭਾਰਤ ਉੱਪਰ ਦਬਾਅ ਪਾ ਕੇ ਜਿੰਨਾ ਦੇਸ਼ਾਂ ਤੋਂ ਭਾਰਤ ਨੂੰ ਸਸਤਾ ਤੇਲ ਮਿਲਦਾ ਸੀ ਉਸ ਨੂੰ ਬੰਦ ਕਰਵਾਇਆ ਗਿਆ ਤੇ ਡੋਨਾਲਡ ਟਰੰਪ ਵੱਲੋਂ ਦਬਾਅ ਪਾ ਕੇ ਭਾਰਤ ਸਰਕਾਰ ਨੂੰ ਮਹਿੰਗਾ ਤੇਲ ਖਰੀਦਣ ਲਈ ਮਜਬੂਰ ਕੀਤਾ ਜਾ ਰਿਹਾ ਅਤੇ ਤੇਲ ਮਹਿੰਗਾ ਹੋਣ ਕਾਰਨ ਭਾਰਤ ਵਿੱਚ ਹਰ ਇੱਕ ਵਸਤੂ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਹੁੰਦੀ ਜਾ ਰਹੀ ਹੈ ਅਤੇ ਅਮਰੀਕਾ ਦੇ ਰਾਸ਼ਟਰਪਤੀ ਦੀਆਂ ਇਹਨਾਂ ਹਿਟਲਰ ਸ਼ਾਹੀ ਨੀਤੀਆਂ ਦੀ ਮਾਰ ਭਾਰਤ ਦੇ 140 ਕਰੋੜ ਤੋਂ ਵੱਧ ਲੋਕਾਂ ਨੂੰ ਝੱਲਣੀ ਪੈ ਰਹੀ ਹੈ ਇਸ ਲਈ 4 ਤਰੀਕ ਨੂੰ ਦੇਸ਼ ਭਰ ਵਿੱਚ ਅਮਰੀਕੀ ਰਾਸ਼ਟਰਪਤੀ ਦੇ ਪੁਤਲੇ ਫੂਕਣ ਉਪਰੰਤ ਮਾਣਯੋਗ ਰਾਸ਼ਟਰਪਤੀ ਜੀ ਦੇ ਨਾਮ ਮੰਗ ਪੱਤਰ ਦੇ ਕੇ ਇਹ ਮੰਗ ਕੀਤੀ ਜਾਵੇਗੀ ਕਿ ਦੇਸ਼ ਦੇ ਲੋਕਾਂ ਦੇ ਚੁੱਲਿਆਂ ਉੱਪਰ ਰੋਟੀ ਪੱਕਦੀ ਰੱਖਣ ਲਈ ਖੇਤੀਬਾੜੀ, ਡੇਅਰੀ ਅਤੇ ਪੋਲਟਰੀ ਦੇ ਖੇਤਰ ਨੂੰ ਇਸ ਭਾਰਤ ਮੁਕਤ ਵਪਾਰ ਸਮਝੌਤੇ ਤੋਂ ਬਾਹਰ ਰੱਖਿਆ ਜਾਵੇ।
Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories

Live Poll

Are You Satisfied Times of Punjab24

Related News