Home » ਪੰਜਾਬ » ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ

ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ

Facebook
X
WhatsApp
Email
–‘ਆਪ’ ਦੀ ਪੰਜਾਬ ਸਰਕਾਰ ਦੀ ਲੋਕ-ਪੱਖੀ ਯੋਜਨਾ ਨੂੰ ਘਰ-ਘਰ ਪਹੁੰਚਾਉਣ ਵਿੱਚ ਸਖੀਆਂ ਦਾ ਅਹਿਮ ਯੋਗਦਾਨ: ਕਰਮਜੀਤ ਸਿੰਘ ਰਿੰਟੂ
ਟਾਈਮਜ਼ ਆਫ਼ ਪੰਜਾਬ ਬਿਊਰੋ
ਅੰਮ੍ਰਿਤਸਰ, 9 ਸਤੰਬਰ :– ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੀ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਸਫ਼ਲ ਬਣਾਉਣ ਅਤੇ ਇਸ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੀਆਂ ਮਿਹਨਤੀ ਸਖੀਆਂ ਦੇ ਸਨਮਾਨ ਲਈ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ।
ਇਸ ਮੌਕੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉੱਤਰੀ ਦੇ ਇੰਚਾਰਜ ਅਤੇ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਕਰਮਜੀਤ ਸਿੰਘ ਰਿੰਟੂ ਨੇ ਸਖੀਆਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੀ ਸੇਵਾ, ਸਮਰਪਣ ਅਤੇ ਲੋਕ-ਭਲਾਈ ਪ੍ਰਤੀ ਵਚਨਬੱਧਤਾ ਦੀ ਸ਼ਲਾਘਾ ਕੀਤੀ।
ਸਮਾਰੋਹ ਦੌਰਾਨ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਇਨ੍ਹਾਂ ਸਖੀਆਂ ਨੇ ਪੂਰੀ ਲਗਨ, ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਘਰ-ਘਰ ਪਹੁੰਚ ਕੇ ਲੋਕਾਂ ਨੂੰ ਯੋਜਨਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਯੋਗ ਮਹਿਲਾਵਾਂ ਦੇ ਫਾਰਮ ਭਰਵਾਉਣ, ਲੋੜੀਂਦੇ ਦਸਤਾਵੇਜ਼ ਇਕੱਠੇ ਕਰਨ ਅਤੇ ਸਰਕਾਰੀ ਪ੍ਰਕਿਰਿਆ ਨੂੰ ਸਮਝਣ ਵਿੱਚ ਵੀ ਸਹਾਇਤਾ ਕੀਤੀ। ਸਖੀਆਂ ਦੀ ਅਣਥੱਕ ਮਿਹਨਤ ਸਦਕਾ ਲੱਖਾਂ ਲੋਕਾਂ ਨੂੰ ਯੋਜਨਾ ਨਾਲ ਜੋੜਿਆ ਗਿਆ ਅਤੇ ਹਰ ਯੋਗ ਮਹਿਲਾ ਨੂੰ ₹3,000 ਤੋਂ ₹4,500 ਤੱਕ ਦੀ ਆਰਥਿਕ ਸਹਾਇਤਾ ਦਿਵਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਗਿਆ।
ਉਨ੍ਹਾਂ ਕਿਹਾ ਕਿ ਸਖੀਆਂ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਅਤੇ ਆਮ ਲੋਕਾਂ ਵਿਚਕਾਰ ਇੱਕ ਮਜ਼ਬੂਤ ਕੜੀ ਵਜੋਂ ਕੰਮ ਕੀਤਾ ਹੈ। ਉਨ੍ਹਾਂ ਨੇ ਗਰੀਬ ਅਤੇ ਲੋੜਵੰਦ ਪਰਿਵਾਰਾਂ ਤੱਕ ਪਹੁੰਚ ਕਰਕੇ ਇਹ ਯਕੀਨੀ ਬਣਾਇਆ ਕਿ ਕੋਈ ਵੀ ਯੋਗ ਮਹਿਲਾ ਜਾਣਕਾਰੀ ਦੀ ਘਾਟ ਜਾਂ ਸਰਕਾਰੀ ਪ੍ਰਕਿਰਿਆ ਕਾਰਨ ਯੋਜਨਾ ਦੇ ਲਾਭ ਤੋਂ ਵਾਂਝੀ ਨਾ ਰਹੇ।
ਕਰਮਜੀਤ ਸਿੰਘ ਰਿੰਟੂ ਨੇ ਕਿਹਾ, “ਮੁੱਖ ਮੰਤਰੀ ਸ. ਭਗਵੰਤ ਮਾਨ ਜੀ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਸਿਰਫ਼ ਵਾਅਦੇ ਨਹੀਂ ਕਰਦੀ, ਸਗੋਂ ਲੋਕਾਂ ਦਾ ਬਣਦਾ ਹੱਕ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣ ਲਈ ਜ਼ਮੀਨੀ ਪੱਧਰ ’ਤੇ ਕੰਮ ਕਰਦੀ ਹੈ। ਮਹਿਲਾਵਾਂ ਦੀ ਆਰਥਿਕ ਮਜ਼ਬੂਤੀ, ਉਨ੍ਹਾਂ ਦਾ ਸਤਿਕਾਰ ਅਤੇ ਉਨ੍ਹਾਂ ਨੂੰ ਆਤਮਨਿਰਭਰ ਬਣਾਉਣਾ ਸਾਡੀ ਸਰਕਾਰ ਦੀਆਂ ਮੁੱਖ ਤਰਜੀਹਾਂ ਹਨ।”
ਉਨ੍ਹਾਂ ਸਾਰੀਆਂ ਸਖੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮਿਹਨਤ ਅਤੇ ਸਹਿਯੋਗ ਨਾਲ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉੱਤਰੀ ਵਿੱਚ ਯੋਜਨਾ ਨੂੰ ਵੱਡੀ ਸਫ਼ਲਤਾ ਮਿਲੀ ਹੈ। ਹਲਕੇ ਦੀ ਹਰ ਮਾਂ ਅਤੇ ਧੀ ਤੱਕ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਦਾ ਪੂਰਾ ਲਾਭ ਪਹੁੰਚਾਉਣ ਲਈ ਇਹ ਮੁਹਿੰਮ ਇਸੇ ਉਤਸ਼ਾਹ ਅਤੇ ਸਮਰਪਣ ਨਾਲ ਜਾਰੀ ਰਹੇਗੀ।
Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories