Trending
Home » ਪੰਜਾਬ » ਕਾਂਗਰਸ ਵੱਲੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਘਰ ਅੱਗੇ ਝਾੜੂ ਖਿਲਾਰ ਕੇ ਪ੍ਰਦਰਸ਼ਨ ਕੀਤਾ।

ਕਾਂਗਰਸ ਵੱਲੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਘਰ ਅੱਗੇ ਝਾੜੂ ਖਿਲਾਰ ਕੇ ਪ੍ਰਦਰਸ਼ਨ ਕੀਤਾ।

Facebook
X
WhatsApp
Email

ਜਗਵੀਰ ਆਜ਼ਾਦ/ ਸੁਖਮੰਦਰ ਹਿੰਮਤਪੁਰੀ

ਨਿਹਾਲ ਸਿੰਘ ਵਾਲਾ 9ਜੂਨ– ਕਾਂਗਰਸ ਕਮੇਟੀ ਨਿਹਾਲ ਸਿੰਘ ਵਾਲਾ ਦੀ ਇੱਕ ਮੀਟਿੰਗ ਕਾਕਾ ਸਵੀਟਸ ਵਿਖੇ ਬਲਾਕ ਪ੍ਰਧਾਨ ਜਸਵੀਰ ਸਿੰਘ ਬਰਾੜ ਖੋਟੇ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਜਿਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰੀ ਸਿੰਘ ਖਾਈ ਵਿਸ਼ੇਸ਼ ਤੌਰ ਤੇ ਪਹੁੰਚੇ ਇਸ ਸਮੇਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸਵ: ਜਸਵੰਤ ਸਿੰਘ ਪੱਪੀ ਰਾਊਕੇ ਕਲਾਂ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸੀ ਉਹਨਾਂ ਨੂੰ ਬਲਾਕ ਕਾਂਗਰਸ ਕਮੇਟੀ ਨਿਹਾਲ ਸਿੰਘ ਵਾਲਾ ਵੱਲੋਂ ਦੋ ਮਿੰਟ ਦਾ ਮੌਨ ਧਾਰ ਕੇ ਸਰਧਾ ਅਤੇ ਸਤਿਕਾਰ ਭੇਟ ਕੀਤਾ ਗਿਆ।
ਮੀਟਿੰਗ ਉਪਰੰਤ ਪੰਜਾਬ ਵਿੱਚ ਵਿਗੜ ਰਹੀ ਕਾਨੂੰਨ-ਵਿਵਸਥਾ ਅਤੇ ਆਮ ਆਦਮੀ ਪਾਰਟੀ ਦੀ ਬਦਲਾਖੋਰੀ ਦੀ ਰਾਜਨੀਤੀ ਖ਼ਿਲਾਫ਼ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੀ ਦੇ ਅਤੇ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਹਲਕਾ ਨਿਹਾਲ ਸਿੰਘ ਵਾਲਾ ਵਿਖੇ ਰੋਸ ਧਰਨੇ ਵਿੱਚ ਬਲਾਕ ਪ੍ਰਧਾਨ ਦੁਕਾਨਦਾਰ, ਆੜਤੀਏ, ਕਿਸਾਨ, ਮਜ਼ਦੂਰ, ਐਸ.ਸੀ, ਓ.ਬੀ.ਸੀ, ਕ੍ਰਿਸਚਨ ਅਤੇ ਮੁਸਲਿਮ ਵੀਰ ਹਰ ਵਰਗ ਦੇ ਵੀਰਾਂ ਨੇ ਪੰਜਾਬ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਕਾਰਨ ਜਿਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਸਰਦਾਰ ਹਰੀ ਸਿੰਘ ਖਾਈ ਅਤੇ ਬਲਾਕ ਕਮੇਟੀ ਨਿਹਾਲ ਸਿੰਘ ਵਾਲੇ ਦੇ ਪ੍ਰਧਾਨ ਜਸਵੀਰ ਸਿੰਘ ਬਰਾੜ ਸ਼ਹਿਰੀ ਪ੍ਰਧਾਨ ਸ਼ਹਿਰੀ ਪ੍ਰਧਾਨ ਸੰਜੀਵ ਜਿੰਦਲ ਅਜੀਤਵਾਲ ਸਰਕਲ ਦੇ ਪ੍ਰਧਾਨ ਲਖਬੀਰ ਸਿੰਘ ਲੱਖਾ ਦੌਧਰ ਸਿੰਘ ਪਰਮਿੰਦਰ ਸਿੰਘ ਡਿੰਪਲ ਅਗਵਾਈ ਹੇਠ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਘਰ ਅੱਗੇ ਝਾੜੂ ਖਿਲਾਰ ਕੇ ਪ੍ਰਦਰਸ਼ਨ ਕੀਤਾ ਗਿਆ। ਆਮ ਆਦਮੀ ਪਾਰਟੀ ਦੇ ਚਿੰਨ ਝਾੜੂ ਦਾ ਤੀਲਾ ਤੀਲਾ ਕਰਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ।ਜਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਨੇ ਕਿਹਾ ਕੇ

ਪੰਜਾਬ ਭਰ ਅੰਦਰ ਕਾਂਗਰਸੀ ਵਰਕਰਾਂ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਵਿੱਚ ਪਾਰਟੀ ਵਰਕਰ ਅਰਸ਼ਦੀਪ ਸਿੰਘ ਨੂੰ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ “ਝਾੜੂ” ਦੀ ਕਥਿਤ “ਬੇਅਦਬੀ” ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰਨ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤੇ।
ਉਨ੍ਹਾਂ ਨੇ ਕਿਹਾ ਕਿ ਸਿਰਫ਼ ਇਸ ਲਈ ਕਿ ਇੱਕ ਕਾਂਗਰਸੀ ਵਰਕਰ ਨੇ ਝਾੜੂ ਨੂੰ ਖੋਲ੍ਹ ਦਿੱਤਾ ਸੀ, ਉਸ ਖ਼ਿਲਾਫ਼ ਕੀਤੀ ਗਈ ਕਾਰਵਾਈ ਇਹ ਦਰਸਾਉਂਦੀ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕਿੰਨੀ ਨਿਰਾਸ਼ ਅਤੇ ਅਸੁਰੱਖਿਅਤ ਮਹਿਸੂਸ ਕਰ ਰਹੀ ਹੈ।ਪ੍ਰਧਾਨ ਹਰੀ ਸਿੰਘ ਖਾਈ ਨੇ ਕਿਹਾ ਕਿ ਜਿੱਥੇ ਆਮ ਆਦਮੀ ਪਾਰਟੀ ਨੇ ਆਪਣੇ ਪਾਰਟੀ ਚਿੰਨ੍ਹ ਦੀ ਕਥਿਤ ਬੇਅਦਬੀ ਸਮਝਦਿਆਂ ਅਰਸ਼ਦੀਪ ਨੂੰ ਗ੍ਰਿਫ਼ਤਾਰ ਕਰਨ ਵਿੱਚ ਕੋਈ ਦੇਰੀ ਨਹੀਂ ਕੀਤੀ, ਉੱਥੇ ਹੀ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਵਿੱਚ ਕਾਰਵਾਈ ਕਰਨ ਸਮੇਂ ਪੂਰੀ ਤਰ੍ਹਾਂ ਨਾਕਾਮ ਅਤੇ ਅਸਹਾਇ ਸਾਬਤ ਹੋਈ ਹੈ।ਉਨ੍ਹਾਂ ਨੇ ਆਪ ਅਤੇ ਇਸਦੇ ਆਗੂਆਂ ਨੂੰ ਯਾਦ ਕਰਵਾਇਆ ਕਿ ਪਾਰਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਵਿੱਚ 24 ਘੰਟਿਆਂ ਅੰਦਰ ਇਨਸਾਫ਼ ਦੇਣ ਦਾ ਵਾਅਦਾ ਕੀਤਾ ਸੀ, ਲੇਕਿਨ ਹੁਣ ਚਾਰ ਸਾਲ ਤੋਂ ਵੱਧ ਸਮੇਂ ਤੋਂ ਸੱਤਾ ਵਿੱਚ ਹੋਣ ਦੇ ਬਾਵਜੂਦ ਕੋਈ ਢੁੱਕਵੀਂ ਕਾਰਵਾਈ ਨਹੀਂ ਹੋਈ ਹੈ।

ਇਸ ਮੌਕੇ ਜ਼ਿਲਾ ਪ੍ਰਧਾਨ ਹਰੀ ਸਿੰਘ ਖਾਈ ਅਤੇ ਬਲਾਕ ਪ੍ਰਧਾਨ ਜਸਵੀਰ ਸਿੰਘ ਬਰਾੜ ਖੋਟੇ ਨੇ ਸੂਬੇ ਭਰ ਵਿੱਚ ਪ੍ਰਦਰਸ਼ਨ ਕਰਨ ਵਾਲੇ ਕਾਂਗਰਸੀ ਵਰਕਰਾਂ ਦਾ ਧੰਨਵਾਦ ਕੀਤਾ ਅਤੇ ਅਰਸ਼ਦੀਪ ਨਾਲ ਏਕਜੁੱਟਤਾ ਪ੍ਰਗਟਾਈ। ਉਨ੍ਹਾਂ ਨੇ ਕਿਹਾ ਕਿ ਇੱਕ ਆਪ ਵਿਰੋਧੀ ਪ੍ਰਦਰਸ਼ਨ ਲਈ ਅਰਸ਼ਦੀਪ ਦੀ ਗ੍ਰਿਫ਼ਤਾਰੀ ਦੇ ਹੁਕਮ ਦੇ ਕੇ ਆਮ ਆਦਮੀ ਪਾਰਟੀ ਨੇ ਆਪਣੀ ਅਸੁਰੱਖਿਆ ਦੀ ਭਾਵਨਾ ਨੂੰ ਬੇਨਕਾਬ ਕਰ ਦਿੱਤਾ ਹੈ।ਕਾਂਗਰਸੀ ਆਗੂਆਂ ਨੇ ਕਿਹਾ ਕਿ ਝਾੜੂ ਨੂੰ “ਖੋਲ੍ਹਣਾ” ਸਿਰਫ਼ ਸ਼ੁਰੂਆਤ ਹੈ ਅਤੇ ਇਸਦਾ ਅਸਰ ਹੁਣ ਤੋਂ ਇਨ੍ਹਾਂ ਉੱਪਰ ਨਜਰ ਆਉਣ ਲੱਗਾ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਲੋਕਾਂ ਨੇ ਸਿਰਫ਼ ਝਾੜੂ ਨੂੰ ਖੋਲ੍ਹਣਾ ਸ਼ੁਰੂ ਕੀਤਾ ਹੈ, ਜਿਸਨੂੰ ਤੁਸੀਂ ਬੇਅਦਬੀ ਕਹਿ ਰਹੇ ਹੋ। ਫਿਰ ਤੁਸੀਂ ਕੀ ਕਰੋਗੇ ਜਦੋਂ ਲੋਕ ਚੋਣਾਂ ਵਿੱਚ ਤੁਹਾਨੂੰ ਪੰਜਾਬ ਤੋਂ ਪੂਰੀ ਤਰ੍ਹਾਂ ਬਾਹਰ ਕਰ ਦੇਣਗੇ? ਉਨ੍ਹਾਂ ਨੇ ਆਪ ਦੇ ਆਗੂਆਂ ਨੂੰ ਕਿਹਾ ਕਿ ਇਨ੍ਹਾਂ ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ ਅਤੇ ਵਿਰੋਧੀ ਧਿਰ ਖ਼ਿਲਾਫ਼ ਕੋਈ ਵੀ ਤਾਨਾਸ਼ਾਹੀ ਕਾਰਵਾਈ ਇਸਨੂੰ ਰੋਕ ਨਹੀਂ ਸਕਦੀ।

ਇਸ ਸਮੇਂ ਅਵਤਾਰ ਸਿੰਘ ਤਾਰੀ ਮਾਛੀਕੇ, ਵਰਿੰਦਰਪਾਲ ਸਿੰਘ ਬਿਲਾਸਪੁਰ,ਸਤਵੰਤ ਸਿੰਘ ਕਾਲਾ ਰਣਸੀਹ,ਗੁਰਪ੍ਰੀਤ ਸਿੰਘ ਬਾਰੇ ਵਾਲਾ, ਮਨਪ੍ਰੀਤ ਸਿੰਘ ਭੱਟੀ, ਮਹਿਲਾ ਪ੍ਰਧਾਨ ਨਿਹਾਲ ਸਿੰਘ ਵਾਲਾ ਜਸਪ੍ਰੀਤ ਕੌਰ, ਗਗਨਾ ਮਾਣੁਕੇ, ਨੰਬਰਦਾਰ ਅਮਰ ਸਿੰਘ ਖੋਟੇ,ਜਗਰੂਪ ਸਿੰਘ ਜੂਪਾ ਐਮਸੀ ਨਿਹਾਲ ਸਿੰਘ ਵਾਲਾ, ਇੰਦਰਜੀਤ ਸਿੰਘ ਲੋਪੋ, ਮਨਜੀਤ ਕੌਰ ਮਾਣੂਕੇ ਬਲਾਕ ਪ੍ਰਧਾਨ ਨਿਹਾਲ ਸਿੰਘ ਵਾਲਾ, ਨਿਰਮਲ ਸਿੰਘ ਪ੍ਰਧਾਨ,ਕੁਲਵੰਤ ਸਿੰਘ ਸਾਹਿਬ ਸਰਪੰਚ ਜਵਾਹਰ ਸਿੰਘ ਵਾਲਾ,ਸੰਦੀਪ ਕੁਮਾਰ ਸੀਪਾ ਨਿਹਾਲ ਸਿੰਘ ਵਾਲਾ,ਜਸਵਿੰਦਰ ਸਿੰਘ ਜਵਾਹਰ ਸਿੰਘ ਵਾਲਾ, ਬਿੰਦਰ ਕੌਰ,ਜਸਮੀਤ ਕੌਰ,ਸੁਖਦੀਪ ਕੌਰ ਖਾਈ,ਅਮਰਜੀਤ ਕੌਰ ਜਸਵਿੰਦਰ ਕੌਰਮਾਣੂਕੇ, ਗੁਰਜੰਟ ਸਿੰਘ ਜੰਟਾ ਰਾਊਕੇ ਕਲਾ, ਜਗਰੂਪ ਸਿੰਘ ਪ੍ਰਧਾਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ

Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories

Live Poll

Are You Satisfied Times of Punjab24

Related News