Home » ਪੰਜਾਬ » ਕਾਰਪੋਰੇਟਾਂ ਖਿਲਾਫ ਸੰਘਰਸ਼ ਤੇਜ਼ ਕਰਨ ਦਾ ਅਹਿਦ

ਕਾਰਪੋਰੇਟਾਂ ਖਿਲਾਫ ਸੰਘਰਸ਼ ਤੇਜ਼ ਕਰਨ ਦਾ ਅਹਿਦ

Facebook
X
WhatsApp
Email

ਟਾਈਮਜ਼ ਆਫ਼ ਪੰਜਾਬ ਬਿਊਰੋ 
ਨਿਹਾਲ ਸਿੰਘ ਵਾਲਾ 10 ਅਗਸਤ — ਸੰਯੁਕਤ ਕਿਸਾਨ ਮੋਰਚਾ ਭਾਰਤ ਅਤੇ ਕੇਂਦਰੀ ਟੇਡਰ ਯੂਨੀਅਨ ਦੇ ਸੱਦੇ ਤੇ ਵੱਲੋਂ ਅਮਰੀਕਾ ਭਾਰਤ ਮੁਕਤ ਵਪਾਰ ਸਮਝੌਤੇ ਸਮੇਤ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਬਿੱਲਾਂ ਅਤੇ ਹੋਰ ਕੈਬਨਿਟ ਫ਼ੈਸਲਿਆਂ ਦੇ ਖਿਲਾਫ ਅੰਗਰੇਜੋ ਭਾਰਤ ਛੱਡੋ ਦਿਵਸ ਨੂੰ ਸਮਰਪਿਤ ਕਾਰਪੋਰੇਟਾਂ ਭਾਰਤ ਛੱਡੋ ਦੇ ਰੂਪ ਵਿੱਚ ਐਸ ਡੀ ਐਮ ਦਫਤਰ ਨਿਹਾਲ ਸਿੰਘ ਵਾਲੇ ਮੂਹਰੇ ਧਰਨਾ ਲਗਾਇਆ ਗਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਰਨਲ ਸਕੱਤਰ ਬੂਟਾ ਸਿੰਘ ਭਾਗੀਕੇ ਅਤੇ ਕੁੱਲ ਹਿੰਦ ਕਿਸਾਨ ਦੇ ਜਗਜੀਤ ਸਿੰਘ ਧੂੜਕੋਟ ਨੇ ਕਿਹਾ ਕਿ ਕੇਂਦਰ ਦੀ ਮੋਦੀ ਭਾਰਤ ਵੱਲੋਂ ਅਮਰੀਕਾ ਭਾਰਤ ਮੁਕਤ ਵਪਾਰ ਸਮਝੌਤਾ,ਨਰੇਗਾ ਨੂੰ ਖਤਮ ਕਰਨ, ਬਿਜਲੀ ਤੇ ਬੀਜ ਸੋਧ ਬਿੱਲ ਲਿਆਉਣ, ਮਜ਼ਦੂਰ ਵਿਰੋਧੀ ਕਿਰਤ ਕੋਡ ਲਾਗੂ ਕਰਨ, ਸਭਨਾਂ ਸਰਕਾਰੀ ਅਦਾਰਿਆਂ ‘ਚ ਨਿੱਜੀਕਰਨ ਤੇ ਪੰਚਾਇਤੀਕਰਨ ਦੀਆਂ ਨੀਤੀਆਂ ਲਾਗੂ ਕਰਨ ਤੇ ਵਰਗੇ ਕਦਮਾਂ ਖਿਲਾਫ ਵਿਸ਼ਾਲ ਸਾਂਝੇ ਤੇ ਜਾਨ ਹੂਲਵੇਂ ਸੰਘਰਸ਼ਾਂ ਰਾਹੀਂ ਸਾਮਰਾਜ ਵਿਰੋਧੀ ਲੋਕ ਲਹਿਰ ਖੜ੍ਹੀ ਕਰਨ ਦਾ ਸੱਦਾ ਦਿੱਤਾ ਗਿਆ। ਕੁਲਦੀਪ ਕੌਰ ਕੁੱਸਾ ਅਤੇ ਬਲਵੰਤ ਸਿੰਘ ਨੇ ਆਖਿਆ ਕਿ ਦੇਸ਼ ਦੇ ਹਾਕਮਾਂ ਵੱਲੋਂ ਕਿਸਾਨ, ਮਜ਼ਦੂਰ , ਮੁਲਾਜ਼ਮ ਤੇ ਦੇਸ਼ ਧਰੋਹੀ ਨੀਤੀਆਂ ਨੂੰ ਲਾਗੂ ਕਰਨ ਲਈ ਜਾਤਪਾਤੀ, ਫਿਰਕੂ ਤੇ ਇਲਾਕਾਈ ਵੰਡੀਆਂ ਪਾਉਣ ਦਾ ਏਜੰਡਾ ਗਿਣਮਿਥ ਕੇ ਅੱਗੇ ਵਧਾਇਆ ਜਾ ਰਿਹਾ ਹੈ , ਇਸ ਲਈ ਵੰਡ ਪਾਊ ਹਾਕਮ ਜਮਾਤੀ ਸਿਆਸਤ ਨੂੰ ਮਾਤ ਦੇਣਾ ਅਣਸਰਦੀ ਲੋੜ ਹੈ। ਉਹਨਾਂ ਆਖਿਆ ਕਿ ਦੇਸ਼ ਤੇ ਪੰਜਾਬ ਦੇ ਹਾਕਮਾਂ ਵੱਲੋਂ ਇੱਥੋਂ ਦੇ ਜਲ,ਜੰਗਲ ਜ਼ਮੀਨਾਂ ਤੇ ਹੋਰ ਅਮੀਰ ਕੁਦਰਤੀ ਸਰੋਤਾਂ ਅਤੇ ਕਿਰਤ ਸ਼ਕਤੀ ਨੂੰ ਸਾਮਰਾਜੀ ਦੇਸ਼ਾਂ ਅਤੇ ਦੇਸੀ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਦੀ ਅੰਨੀ ਲੁੱਟ ਦਾ ਸਾਧਨ ਬਨਾਉਣ ਵਾਲੀਆਂ ਨੀਤੀਆਂ ਖਿਲਾਫ ਸੰਘਰਸ਼ ਕਰਦੇ ਲੋਕਾਂ ਦੇ ਜਮਹੂਰੀ ਹੱਕਾਂ ਦਾ ਘਾਣ ਕੀਤਾ ਜਾ ਰਿਹਾ ਹੈ ਆਏ ਦਿਨ ਰੋਲਟ ਐਕਟ ਵਰਗੇ ਜਾਬਰ ਕਾਲੇ ਕਾਨੂੰਨ ਘੜੇ ਜਾ ਰਹੇ ਹਨ। ਆਗੂਆਂ ਨੇ ਕਿਹਾ ਕਿ ਅਮਰੀਕਾ ਭਾਰਤ ਮੁਕਤ ਵਪਾਰ ਸਮਝੌਤੇ ਦੇ ਖਿਲਾਫ ਲੋਕ ਲਹਿਰ ਉਸਾਰਨ ਦਾ ਸੱਦਾ ਦਿੱਤਾ।ਇਸ ਤੋਂ ਇਲਾਵਾ ਧਰਨੇ ਨੂੰ ਬੀਕੇਯੂ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ ਗੁਰਮੁਖ ਸਿੰਘ, ਕੇਵਲ ਸਿੰਘ, ਕਰਮਜੀਤ ਕੌਰ, ਜੰਗੀਰ ਸਿੰਘ ਅਤੇ ਕੁੱਲ ਹਿੰਦ ਕਿਸਾਨ ਸਭਾ ਦੇ ਗੁਰਦਿੱਤ ਸਿੰਘ ਦੀਨਾ ਨੇ ਸੰਬੋਧਨ ਕੀਤਾ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸਤਵੰਤ ਸਿੰਘ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਰਾਜਵੀਰ ਸਿੰਘ ਹਾਜ਼ਰ ਸਨ। ਹੁਕਮ ਸਿੰਘ ਰਾਮਾਂ ਨੇ ਇਨਕਲਾਬੀ ਗੀਤ ਪੇਸ਼ ਕੀਤੇ। ਸਟੇਜੀ ਸਕੱਤਰ ਦੀ ਭੂਮਿਕਾ ਬੀਕੇਯੂ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਗੁਰਚਰਨ ਸਿੰਘ ਰਾਮਾਂ ਨੇ ਨਿਭਾਈ।ਇਸ ਸਮੇਂ ਵੱਡੀ ਗਿਣਤੀ ਵਿੱਚ ਕਿਸਾਨ , ਮਜ਼ਦੂਰ ਔਰਤਾਂ ਹਾਜ਼ਰ ਸਨ।

Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories

Live Poll

[democracy id="1"]

Related News