Home » ਪੰਜਾਬ » ਕੋਟਕਪੂਰਾ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, 24.5 ਕਰੋੜ ਦਾ ਬਜਟ ਪਾਸ

ਕੋਟਕਪੂਰਾ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, 24.5 ਕਰੋੜ ਦਾ ਬਜਟ ਪਾਸ

Facebook
X
WhatsApp
Email

–132 ਸਫਾਈ ਕਰਮਚਾਰੀਆਂ ਨੂੰ ਪੱਕਾ ਕਰਨ ਦਾ ਮਤਾ ਪ੍ਰਵਾਨ, ਕੂੜਾ ਪ੍ਰਬੰਧਨ ਤੋਂ ਲੈ ਕੇ CCTV ਤੇ ਪਾਰਕਿੰਗ ਤੱਕ ਕਈ ਅਹਿਮ ਫੈਸਲੇ

ਅਜੈ ਮਨਚੰਦਾ

ਕੋਟਕਪੂਰਾ, 26 ਸਤੰਬਰ — ਨਗਰ ਕੌਂਸਲ ਕੋਟਕਪੂਰਾ ਵੱਲੋਂ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਸਾਲ 2026-27 ਲਈ 24.5 ਕਰੋੜ ਰੁਪਏ ਦਾ ਸਾਲਾਨਾ ਬਜਟ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਇਸ ਦੇ ਨਾਲ ਹੀ 132 ਸਫਾਈ ਕਰਮਚਾਰੀਆਂ ਨੂੰ ਪੱਕਾ ਕਰਨ ਸਬੰਧੀ ਮਤਾ ਵੀ ਸਰਬਸੰਮਤੀ ਨਾਲ ਪ੍ਰਵਾਨ ਕੀਤਾ ਗਿਆ।

ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀਆਂ ਹਦਾਇਤਾਂ ’ਤੇ ਅਮਲ ਕਰਦਿਆਂ ਲਏ ਗਏ ਇਨ੍ਹਾਂ ਫੈਸਲਿਆਂ ਵਿੱਚ ਸ਼ਹਿਰ ਦੀ ਸਫਾਈ, ਸੁੰਦਰਤਾ, ਸੁਰੱਖਿਆ, ਟ੍ਰੈਫਿਕ ਪ੍ਰਬੰਧਨ ਅਤੇ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ ਗਿਆ ਹੈ। ਬਜਟ ਤਹਿਤ ਸ਼ਹਿਰ ਵਿੱਚ ਕੂੜੇ ਦੇ ਸੁਚੱਜੇ ਪ੍ਰਬੰਧਨ ਲਈ ਨਵੇਂ ਸਫਾਈ ਕਰਮਚਾਰੀ ਭਰਤੀ ਕਰਨ ਸਬੰਧੀ ਮਤਾ ਪਾਸ ਕਰਕੇ ਅਗਲੀ ਕਾਰਵਾਈ ਲਈ ਭੇਜਿਆ ਗਿਆ ਹੈ। ਇਸ ਤੋਂ ਇਲਾਵਾ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਕਰਨ ਲਈ ਸਾਲਿਡ ਵੇਸਟ ਸੈਗਰੀਗੇਸ਼ਨ ਦੇ ਵਿਵਸਥਿਤ ਪ੍ਰਬੰਧ ਕੀਤੇ ਜਾਣਗੇ। ਕੂੜੇ ਦੇ ਡੰਪ ਸਾਈਟ ਲਈ ਜ਼ਮੀਨ ਖਰੀਦਣ ਦੀ ਪ੍ਰਕਿਰਿਆ ਵੀ ਸ਼ੁਰੂ ਕੀਤੀ ਜਾਵੇਗੀ।

ਸ਼ਹਿਰ ਦੀ ਸੁਰੱਖਿਆ ਅਤੇ ਆਵਾਜਾਈ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਲਈ CCTV ਕੈਮਰੇ, ਨਵੀਆਂ ਸਟਰੀਟ ਲਾਈਟਾਂ, ਸਾਈਨ ਬੋਰਡ ਅਤੇ ਪੈਦਲ ਯਾਤਰੀਆਂ ਲਈ ਲਾਈਨਾਂ ਬਣਾਉਣ ਤੇ ਲਗਾਉਣ ਦੇ ਕੰਮ ਵੀ ਬਜਟ ਵਿੱਚ ਸ਼ਾਮਲ ਕੀਤੇ ਗਏ ਹਨ। ਇਸੇ ਤਰ੍ਹਾਂ ਨਗਰ ਕੌਂਸਲ ਦੀਆਂ ਪੁਰਾਣੀਆਂ ਇਮਾਰਤਾਂ ਵਿੱਚ ਪਏ ਕਬਾੜ ਅਤੇ ਅਣਵਰਤੇ ਸਮਾਨ ਦੀ ਖੁੱਲ੍ਹੀ ਬੋਲੀ ਰਾਹੀਂ ਨਿਲਾਮੀ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ। ਨਗਰ ਕੌਂਸਲ ਵੱਲੋਂ ਤਿਆਰ ਕੀਤੀਆਂ ਪਾਰਕਿੰਗਾਂ ਦੀ ਬੋਲੀ ਕਰਵਾ ਕੇ ਉਨ੍ਹਾਂ ਨੂੰ ਠੇਕੇ ’ਤੇ ਦੇਣ ਦਾ ਪ੍ਰਬੰਧ ਕੀਤਾ ਜਾਵੇਗਾ। ਇਸ ਤੋਂ ਇਲਾਵਾ ਗਲਤ ਪਾਰਕਿੰਗ ਕਰਨ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।  ਇਨ੍ਹਾਂ ਫੈਸਲਿਆਂ ਤੋਂ ਬਾਅਦ ਸਮੂਹ ਸਫਾਈ ਕਰਮਚਾਰੀਆਂ ਅਤੇ ਸਾਥੀਆਂ ਵੱਲੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਨਗਰ ਕੌਂਸਲ ਕੋਟਕਪੂਰਾ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਜ਼ਿੰਦਾਬਾਦ ਦੇ ਨਾਅਰੇ ਲਗਾ ਕੇ ਖੁਸ਼ੀ ਦਾ ਪ੍ਰਗਟਾਵਾ ਵੀ ਕੀਤਾ ਗਿਆ।

Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories