Home » ਪੰਜਾਬ » ਕੋਟਕਪੂਰਾ ਪੁਲਿਸ ਵੱਲੋਂ ਲੁੱਟ ਦੀ ਯੋਜਨਾ ਬਣਾ ਰਹੇ ਗੈਂਗ ਦੇ 4 ਮੈਂਬਰ ਗ੍ਰਿਫਤਾਰ

ਕੋਟਕਪੂਰਾ ਪੁਲਿਸ ਵੱਲੋਂ ਲੁੱਟ ਦੀ ਯੋਜਨਾ ਬਣਾ ਰਹੇ ਗੈਂਗ ਦੇ 4 ਮੈਂਬਰ ਗ੍ਰਿਫਤਾਰ

Facebook
X
WhatsApp
Email

ਕੋਟਕਪੂਰਾ 2 ਮਈ ,ਅਜੈ ਮਨਚੰਦਾ 
ਕੋਟਕਪੂਰਾ ਦੇ ਥਾਣਾ ਸਦਰ ਅਧੀਨ ਆਉਂਦੀ ਪੁਲਿਸ ਚੌਂਕੀ ਪੰਜਗਰਾਈ ਕਲਾਂ ਨੇ ਲੁੱਟ-ਖੋਹ ਦੀ ਯੋਜਨਾ ਬਣਾ ਰਹੇ ਇੱਕ ਗੈਂਗ ਦੇ ਚਾਰ ਮੈਂਬਰਾਂ ਨੂੰ ਤੇਜ਼ਧਾਰ ਹਥਿਆਰਾਂ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਹਿਚਾਣ ਪਿੰਡ ਢਿੱਲਵਾਂ ਕਲਾਂ ਨਿਵਾਸੀ ਰੋਮੀਓ, ਪਿੰਡ ਪੰਜਗਰਾਈ ਕਲਾਂ ਨਿਵਾਸੀ ਅਵਤਾਰ ਸਿੰਘ ਉਰਫ ਬੰਟੀ, ਕੋਟਕਪੂਰਾ ਨਿਵਾਸੀ ਅਜੇ ਅਤੇ ਪਿੰਡ ਕੋਠੇ ਧਾਲੀਵਾਲ ਨਿਵਾਸੀ ਰਜਿੰਦਰ ਸਿੰਘ ਉਰਫ ਰਾਜੂ ਵਜੋਂ ਹੋਈ ਹੈ।
ਪੁਲਿਸ ਨੇ ਦੱਸਿਆ ਕਿ ਐਸਐਸਪੀ ਡਾ. ਪ੍ਰਗਿਆ ਜੈਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮਾੜੇ ਅਨਸਰਾਂ ਖ਼ਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ, ਥਾਣਾ ਸਦਰ ਕੋਟਕਪੂਰਾ ਦੇ ਅਧੀਨ ਪੁਲਿਸ ਚੌਂਕੀ ਪੰਜਗਰਾਈ ਕਲਾਂ ਦੀ ਟੀਮ ਏਐਸਆਈ ਸੁਖਚੈਨ ਸਿੰਘ ਦੀ ਅਗਵਾਈ ਹੇਠ ਗਸ਼ਤ ਅਤੇ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਪੁਲਿਸ ਨੂੰ ਸੂਚਨਾ ਮਿਲੀ ਕਿ ਉਕਤ ਵਿਅਕਤੀ ਲੁੱਟ-ਖੋਹ ਦੀਆਂ ਵਾਰਦਾਤਾਂ ਕਰਨ ਦੇ ਆਦੀ ਹਨ ਅਤੇ ਇਸ ਵੇਲੇ ਡੇਰਾ ਬਾਬਾ ਪ੍ਰੇਮ ਦਾਸ ਦੇ ਨੇੜੇ ਸਫੈਦਿਆਂ ਦੀ ਆੜ ਵਿੱਚ ਲੁਕ ਕੇ ਬੈਠੇ ਹਨ ਅਤੇ ਰਾਹਗੀਰਾਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਹਨ। ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਤੁਰੰਤ ਛਾਪੇਮਾਰੀ ਕਰਕੇ ਚਾਰਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਉਨ੍ਹਾਂ ਕੋਲੋਂ ਇੱਕ ਕਾਪਾ, ਇੱਕ ਕਿਰਪਾਨ ਅਤੇ ਲੱਕੜੀ ਦਾ ਦਸਤਾ ਬਰਾਮਦ ਕੀਤਾ ਗਿਆ ਹੈ। ਮੁਲਜ਼ਮਾਂ ਖ਼ਿਲਾਫ ਥਾਣਾ ਸਦਰ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਜਾਰੀ ਹੈ।

ਇਸ ਸਬੰਧੀ ਡੀਐਸਪੀ ਕੋਟਕਪੂਰਾ ਸੰਜੀਵ ਕੁਮਾਰ ਨੇ ਦੱਸਿਆ ਕਿ ਚਾਰਾਂ ਵਿੱਚੋਂ ਦੋ ਮੁਲਜ਼ਮਾਂ ਖ਼ਿਲਾਫ ਪਹਿਲਾਂ ਵੀ ਕੇਸ ਦਰਜ ਹਨ। ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਤਾਂ ਜੋ ਇਹ ਪਤਾ ਲੱਗ ਸਕੇ ਕਿ ਇਨ੍ਹਾਂ ਵੱਲੋਂ ਇਲਾਕੇ ਵਿੱਚ ਹੋਰ ਕਿਹੜੀਆਂ ਵਾਰਦਾਤਾਂ ਕੀਤੀਆਂ ਗਈਆਂ ਹਨ।

Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories

Live Poll

Are You Satisfied Times of Punjab24

Related News