Home » ਪੰਜਾਬ » ਖੇਡਾਂ ਵਤਨ ਪੰਜਾਬ ਦੀਆਂ ! ਹਾਕੀ ਅੰਡਰ-14 ਲੜਕੀਆਂ ਵਿੱਚ ਪੀ.ਆਈ.ਐਸ. ਬਠਿੰਡਾ ਨੇ ਜਿੱਤਿਆ ਗੋਲਡ

ਖੇਡਾਂ ਵਤਨ ਪੰਜਾਬ ਦੀਆਂ ! ਹਾਕੀ ਅੰਡਰ-14 ਲੜਕੀਆਂ ਵਿੱਚ ਪੀ.ਆਈ.ਐਸ. ਬਠਿੰਡਾ ਨੇ ਜਿੱਤਿਆ ਗੋਲਡ

Facebook
X
WhatsApp
Email
–ਪੀ.ਆਈ.ਐਸ. ਬਠਿੰਡਾ ਨੇ ਫਾਈਨਲ ਵਿੱਚ ਲੁਧਿਆਣਾ ਨੂੰ 3-1 ਨਾਲ ਹਰਾਇਆ
ਟਾਈਮਜ਼ ਆਫ਼ ਪੰਜ਼ਾਬ ਬਿਊਰੋ 
ਬਠਿੰਡਾ, 26 ਸਤੰਬਰ :– ਬਠਿੰਡਾ ਵਿਖੇ ਚੱਲ ਰਹੇ ਜ਼ਿਲ੍ਹਾ ਟੂਰਨਾਮੈਂਟ ਦੇ ਚੌਥੇ ਦਿਨ ਹਾਕੀ ਦੇ ਰੋਚਕ ਮੁਕਾਬਲੇ ਕਰਵਾਏ ਗਏ।
ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਨੇ ਦੱਸਿਆ ਕਿ ਅੰਡਰ-14 ਲੜਕੀਆਂ ਦੇ ਹਾਕੀ ਮੁਕਾਬਲਿਆਂ ਵਿੱਚ ਪੀ.ਆਈ.ਐਸ. ਬਠਿੰਡਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਲੁਧਿਆਣਾ ਨੂੰ ਫਾਈਨਲ ਮੁਕਾਬਲੇ ਵਿੱਚ 3-1 ਨਾਲ ਹਰਾ ਕੇ ਚੈਂਪੀਅਨਸ਼ਿਪ ਆਪਣੇ ਨਾਮ ਕੀਤੀ। ਤੀਜੇ ਸਥਾਨ ਲਈ ਹੋਏ ਹਾਰਡ ਲਾਈਨ ਮੁਕਾਬਲੇ ਵਿੱਚ ਮਲੇਰਕੋਟਲਾ ਨੇ ਜਲੰਧਰ ਨੂੰ 6-0 ਨਾਲ ਹਰਾਇਆ। ਇਸ ਤਰ੍ਹਾਂ ਪੀ.ਆਈ.ਐਸ. ਬਠਿੰਡਾ ਨੇ ਪਹਿਲਾ, ਲੁਧਿਆਣਾ ਨੇ ਦੂਜਾ ਅਤੇ ਮਲੇਰਕੋਟਲਾ ਨੇ ਤੀਜਾ ਸਥਾਨ ਹਾਸਲ ਕੀਤਾ।
ਜੇਤੂ ਖਿਡਾਰਨਾਂ ਨੂੰ ਇਨਾਮ ਅਤੇ ਮੈਡਲ ਵੰਡਣ ਲਈ ਮੁੱਖ ਮਹਿਮਾਨ ਸ੍ਰੀ ਚਮਕੌਰ ਸਿੰਘ ਸਿੱਧੂ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.) ਬਠਿੰਡਾ ਨੇ ਸ਼ਿਰਕਤ ਕੀਤੀ।
ਹਾਕੀ ਟਰਫ ’ਤੇ ਪਹੁੰਚਣ ’ਤੇ ਗਰਾਊਂਡ ਕਨਵੀਨਰ ਰਣਧੀਰ ਸਿੰਘ ਅਤੇ ਕੋ-ਕਨਵੀਨਰ ਜਗਮੋਹਨ ਸਿੰਘ ਵੱਲੋਂ ਮੁੱਖ ਮਹਿਮਾਨ ਦਾ ਬੁੱਕੇ ਦੇ ਕੇ ਸਵਾਗਤ ਕੀਤਾ ਗਿਆ। ਇਸ ਮੌਕੇ ਖਿਡਾਰਨਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਚਮਕੌਰ ਸਿੰਘ ਸਿੱਧੂ ਨੇ ਜੇਤੂ ਖਿਡਾਰਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਮਿਹਨਤ, ਲਗਨ ਅਤੇ ਅਨੁਸ਼ਾਸਨ ਨੇ ਉਨ੍ਹਾਂ ਨੂੰ ਇਹ ਸਫਲਤਾ ਦਿਵਾਈ ਹੈ। ਉਨ੍ਹਾਂ ਕਿਹਾ ਕਿ ਜਿਹੜੀਆਂ ਖਿਡਾਰਨਾਂ ਜਿੱਤ ਹਾਸਲ ਨਹੀਂ ਕਰ ਸਕੀਆਂ, ਉਹ ਨਿਰਾਸ਼ ਨਾ ਹੋਣ, ਕਿਉਂਕਿ ਹਾਰ ਖੇਡ ਦਾ ਹਿੱਸਾ ਹੈ ਅਤੇ ਹਰ ਹਾਰ ਆਪਣੀਆਂ ਕਮੀਆਂ ਨੂੰ ਪਛਾਣ ਕੇ ਹੋਰ ਮਿਹਨਤ ਕਰਨ ਦਾ ਮੌਕਾ ਦਿੰਦੀ ਹੈ। ਉਨ੍ਹਾਂ ਸਾਰੀਆਂ ਖਿਡਾਰਨਾਂ ਨੂੰ ਖੇਡ ਭਾਵਨਾ, ਅਨੁਸ਼ਾਸਨ ਅਤੇ ਮਿਹਨਤ ਨੂੰ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ।
ਅੰਤ ਵਿੱਚ ਮੁੱਖ ਮਹਿਮਾਨ ਵੱਲੋਂ ਜੇਤੂ ਖਿਡਾਰਨਾਂ ਨੂੰ ਮੈਡਲ ਅਤੇ ਟ੍ਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਕੁਲਵਿੰਦਰ ਸਿੰਘ, ਹਾਕੀ ਕੋਚ ਰਾਜਵੰਤ ਸਿੰਘ, ਸੁਖਜਿੰਦਰਪਾਲ ਕੌਰ ਸੁੱਖੀ, ਗੁਰਵਿੰਦਰ ਕੌਰ,, ਇਸ਼ਟਪਾਲ ਸਿੰਘ ਗੁਰਜੀਤ ਸਿੰਘ ਝੱਬਰ, ਕੁਲਬੀਰ ਸਿੰਘ ਸਰਬਜੀਤ ਕੌਰ, ਹਰਵਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਖੇਡ ਪ੍ਰੇਮੀ ਹਾਜ਼ਰ ਸਨ।
Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories