Home » ਪੰਜਾਬ » ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰੱਖਿਆ

ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰੱਖਿਆ

Facebook
X
WhatsApp
Email

–10.4 ਏਕੜ ਰਕਬੇ ਵਿੱਚ 37 ਕਰੋੜ ਦੀ ਲਾਗਤ ਨਾਲ ਬਣ ਰਿਹਾ ਬਾਣੀ ਅਧਿਐਨ ਕੇਂਦਰ ਦੁਨੀਆ ਭਰ ਵਿੱਚ ਗਿਆਨ ਦਾ ਪ੍ਰਕਾਸ਼ ਫੈਲਾਏਗਾ- ਭਗਵੰਤ ਸਿੰਘ ਮਾਨ

ਟਾਈਮਜ਼ ਆਫ਼ ਪੰਜਾਬ ਬਿਊਰੋ

ਕਰਤਾਰਪੁਰ (ਜਲੰਧਰ); 9 ਅਗਸਤ– ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਵਿਖੇ ‘ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ’ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਡੇਰਾ ਸੱਚਖੰਡ ਬੱਲਾਂ ਦੇ ਪਦਮ ਸ੍ਰੀ ਸੰਤ ਨਿਰੰਜਨ ਦਾਸ ਜੀ, ਬਾਲ ਨਾਥ ਆਸ਼ਰਮ ਦੇ ਸੰਤ ਪ੍ਰਗਟ ਨਾਥ ਜੀ, ਕਠਾਰ ਦੇ ਸੰਤ ਪਰਦੀਪ ਦਾਸ ਜੀ, ਸੰਤ ਤੇਜਾ ਸਿੰਘ ਜੀ, ਸੰਤ ਨਿਰਮਲ ਦਾਸ ਜੀ ਜੌੜੇ ਵਾਲੇ, ਸੰਤ ਲੇਖ ਰਾਜ ਜੀ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਮਹਾਨ ਜੀਵਨ, ਫਲਸਫੇ ਅਤੇ ਪਵਿੱਤਰ ਬਾਣੀ ਦੇ ਅਧਿਐਨ ਲਈ ਵੱਕਾਰੀ ਸੰਸਥਾ ਵਜੋਂ ਵਿਕਸਤ ਕੀਤਾ ਜਾ ਰਿਹਾ ਇਹ ਕੇਂਦਰ 10.4 ਏਕੜ ਰਕਬੇ ਵਿੱਚ ਬਣਾਇਆ ਜਾਵੇਗਾ। ਇਸ ਦੀ ਕੁੱਲ ਲਾਗਤ  37 ਕਰੋੜ ਰੁਪਏ ਆਵੇਗੀ, ਜਿਸ ਵਿੱਚੋਂ 11 ਕਰੋੜ ਰੁਪਏ ਜ਼ਮੀਨ ‘ਤੇ ਅਤੇ 60 ਲੱਖ ਰੁਪਏ ਜ਼ਰੂਰੀ ਪ੍ਰਵਾਨਗੀਆਂ ‘ਤੇ ਖਰਚ ਕੀਤੇ ਗਏ ਹਨ, ਜਦੋਂ ਕਿ ਇਸ ਦੀ ਉਸਾਰੀ ਲਈ ਲੋੜੀਂਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਉਠਾਇਆ ਜਾਵੇਗਾ।

ਇਸ ਕੇਂਦਰ ਵਿੱਚ ਇੱਕ ਤਿੰਨ-ਮੰਜ਼ਿਲਾ ਪ੍ਰਸ਼ਾਸਨਿਕ ਅਤੇ ਅਧਿਆਪਨ (ਐਡਮਿਨ ਤੇ ਟੀਚਿੰਗ) ਬਲਾਕ, ਲੜਕੇ ਅਤੇ ਲੜਕੀਆਂ ਲਈ ਤਿੰਨ-ਮੰਜ਼ਿਲਾ ਹੋਸਟਲ (ਹਰੇਕ ਹੋਸਟਲ ਵਿੱਚ 54 ਵਿਦਿਆਰਥੀਆਂ ਦੇ ਰਹਿਣ ਦੀ ਸਹੂਲਤ) ਅਤੇ ਅਧਿਆਪਕਾਂ ਅਤੇ ਸਟਾਫ਼ ਲਈ ਦੋ-ਮੰਜ਼ਿਲਾ ਇਮਾਰਤ ਹੋਵੇਗੀ। ਇਹ ਕੇਂਦਰ ਬੱਚਿਆਂ, ਵਿਦਿਆਰਥੀਆਂ ਅਤੇ ਖੋਜਾਰਥੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਬਾਣੀ, ਫਲਸਫੇ ਅਤੇ ਸਿੱਖਿਆਵਾਂ ਦਾ ਅਧਿਐਨ ਕਰਨ ਲਈ ਵਿਸ਼ੇਸ਼ ਸਥਾਨ ਪ੍ਰਦਾਨ ਕਰੇਗਾ ਅਤੇ ਅਜਿਹੀ ਖੋਜ ਨੂੰ ਉਤਸ਼ਾਹਿਤ ਕਰੇਗਾ ਜੋ ਉਨ੍ਹਾਂ ਦੇ ਗਿਆਨ ਅਤੇ ਸੰਦੇਸ਼ ਦੇ ਪ੍ਰਕਾਸ਼ ਨੂੰ ਦੁਨੀਆ ਭਰ ਵਿੱਚ ਫੈਲਾਏ।

ਇਹ ਨੀਂਹ ਪੱਥਰ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੇ ਹਿੱਸੇ ਵਜੋਂ ਰੱਖਿਆ ਗਿਆ ਹੈ, ਜਿਸ ਲਈ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਨ੍ਹਾਂ ਸਮਾਗਮਾਂ ਦੇ ਤਹਿਤ 50 ਮੋਬਾਈਲ ਵੈਨਾਂ ਸਾਰੇ 23 ਜ਼ਿਲ੍ਹਿਆਂ ਦੇ 13,000 ਪਿੰਡਾਂ ਵਿੱਚ ਗੁਰੂ ਜੀ ਦੇ ਜੀਵਨ, ਫਲਸਫੇ ਅਤੇ ਸਿੱਖਿਆਵਾਂ ‘ਤੇ ਡਾਕੂਮੈਂਟਰੀਆਂ ਦਿਖਾਉਣ ਲਈ ਜਾ ਰਹੀਆਂ ਹਨ ਤਾਂ ਜੋ ਉਨ੍ਹਾਂ ਦੇ ਬਰਾਬਰੀ, ਮਨੁੱਖਤਾ ਅਤੇ ਮਾਣ-ਸਤਿਕਾਰ ਦੇ ਸੰਦੇਸ਼ ਨੂੰ ਪੂਰੇ ਪੰਜਾਬ ਦੇ ਲੋਕਾਂ ਤੱਕ ਪਹੁੰਚਾਇਆ ਜਾ ਸਕੇ। ਉਨ੍ਹਾਂ ਦੀਆਂ ਸਿੱਖਿਆਵਾਂ ਨੇ ਜਾਤ-ਪਾਤ ਦੇ ਵਿਤਕਰੇ ਅਤੇ ਸਮਾਜਿਕ ਨਾ-ਬਰਾਬਰੀ ਦੇ ਖ਼ਿਲਾਫ਼ ਜ਼ੋਰਦਾਰ ਆਵਾਜ਼ ਬੁਲੰਦ ਕੀਤੀ ਅਤੇ ਮਨੁੱਖਤਾ ਨੂੰ ਸੱਚਾ ਰਾਹ ਦਿਖਾਇਆ, ਜਦੋਂ ਕਿ ਉਨ੍ਹਾਂ ਦਾ ਬਰਾਬਰੀ ਵਾਲੇ ਸਮਾਜ ਦਾ ਸੰਕਲਪ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ।

ਇਸ ਮੌਕੇ ਮੁੱਖ ਮੰਤਰੀ ਦੇ ਨਾਲ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਤਰੁਨਪ੍ਰੀਤ ਸਿੰਘ ਸੌਂਦ, ਮਹਿੰਦਰ ਭਗਤ, ਡਾ. ਰਵਜੋਤ, ਹਰਭਜਨ ਸਿੰਘ ਈ.ਟੀ.ਓ. ਅਤੇ ਲਾਲ ਚੰਦ ਕਟਾਰੂਚੱਕ; ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ; ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਕੁਮਾਰ ਟੀਨੂ; ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ; ਵਿਧਾਇਕ ਬਲਕਾਰ ਸਿੰਘ ਅਤੇ ਇੰਦਰਜੀਤ ਕੌਰ ਮਾਨ ਅਤੇ ਹੋਰ ਹਾਜ਼ਰ ਸਨ।

ਇਸ ਕੇਂਦਰ ਵਿੱਚ ਇੱਕ ਤਿੰਨ-ਮੰਜ਼ਿਲਾ ਪ੍ਰਸ਼ਾਸਨਿਕ ਅਤੇ ਅਧਿਆਪਨ (ਐਡਮਿਨ ਤੇ ਟੀਚਿੰਗ) ਬਲਾਕ, ਲੜਕੇ ਅਤੇ ਲੜਕੀਆਂ ਲਈ ਤਿੰਨ-ਮੰਜ਼ਿਲਾ ਹੋਸਟਲ (ਹਰੇਕ ਹੋਸਟਲ ਵਿੱਚ 54 ਵਿਦਿਆਰਥੀਆਂ ਦੇ ਰਹਿਣ ਦੀ ਸਹੂਲਤ) ਅਤੇ ਅਧਿਆਪਕਾਂ ਅਤੇ ਸਟਾਫ਼ ਲਈ ਦੋ-ਮੰਜ਼ਿਲਾ ਇਮਾਰਤ ਹੋਵੇਗੀ। ਇਹ ਕੇਂਦਰ ਬੱਚਿਆਂ, ਵਿਦਿਆਰਥੀਆਂ ਅਤੇ ਖੋਜਾਰਥੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਬਾਣੀ, ਫ਼ਲਸਫ਼ੇ ਅਤੇ ਸਿੱਖਿਆਵਾਂ ਦਾ ਅਧਿਐਨ ਕਰਨ ਲਈ ਵਿਸ਼ੇਸ਼ ਸਥਾਨ ਪ੍ਰਦਾਨ ਕਰੇਗਾ ਅਤੇ ਅਜਿਹੀ ਖੋਜ ਨੂੰ ਉਤਸ਼ਾਹਿਤ ਕਰੇਗਾ ਜੋ ਉਨ੍ਹਾਂ ਦੇ ਗਿਆਨ ਅਤੇ ਸੰਦੇਸ਼ ਦੇ ਪ੍ਰਕਾਸ਼ ਨੂੰ ਦੁਨੀਆ ਭਰ ਵਿੱਚ ਫੈਲਾਏ।ਇਹ ਨੀਂਹ ਪੱਥਰ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੇ ਹਿੱਸੇ ਵਜੋਂ ਰੱਖਿਆ ਗਿਆ ਹੈ, ਜਿਸ ਲਈ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਨ੍ਹਾਂ ਸਮਾਗਮਾਂ ਦੇ ਤਹਿਤ 50 ਮੋਬਾਈਲ ਵੈਨਾਂ ਸਾਰੇ 23 ਜ਼ਿਲ੍ਹਿਆਂ ਦੇ 13,000 ਪਿੰਡਾਂ ਵਿੱਚ ਗੁਰੂ ਜੀ ਦੇ ਜੀਵਨ, ਫ਼ਲਸਫ਼ੇ ਅਤੇ ਸਿੱਖਿਆਵਾਂ ’ਤੇ ਡਾਕੂਮੈਂਟਰੀਆਂ ਦਿਖਾਉਣ ਲਈ ਜਾ ਰਹੀਆਂ ਹਨ ਤਾਂ ਜੋ ਉਨ੍ਹਾਂ ਦੇ ਬਰਾਬਰੀ, ਮਨੁੱਖਤਾ ਅਤੇ ਮਾਣ-ਸਤਿਕਾਰ ਦੇ ਸੰਦੇਸ਼ ਨੂੰ ਪੂਰੇ ਪੰਜਾਬ ਦੇ ਲੋਕਾਂ ਤੱਕ ਪਹੁੰਚਾਇਆ ਜਾ ਸਕੇ।

Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories

Live Poll

[democracy id="1"]

Related News