Home » ਪੰਜਾਬ » ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ‘ਮਿਸ਼ਨ ਜੀਵਨੀ’ ਤਹਿਤ ਖੂਨਦਾਨ ਕੈਂਪ ਕੀਤਾ ਆਯੋਜਿਤ

ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ‘ਮਿਸ਼ਨ ਜੀਵਨੀ’ ਤਹਿਤ ਖੂਨਦਾਨ ਕੈਂਪ ਕੀਤਾ ਆਯੋਜਿਤ

Facebook
X
WhatsApp
Email
ਟਾਈਮਜ਼ ਆਫ਼ ਪੰਜਾਬ ਬਿਊਰੋ
ਖੰਨਾ, ਲੁਧਿਆਣਾ, 1 ਸਤੰਬਰ:– ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ (ਜੀ.ਜੀ.ਆਈ.) ਵਿਖੇ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਹਿਮਾਂਸ਼ੂ ਜੈਨ, ਆਈ.ਏ.ਐਸ. ਦੀ ਅਗਵਾਈ ਹੇਠ ਚਲਾਏ ਜਾ ਰਹੇ ‘ਮਿਸ਼ਨ ਜੀਵਨੀ’ ਤਹਿਤ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਲੋਕਾਂ ਵਿੱਚ ਸਵੈ-ਇੱਛਾ ਨਾਲ ਖੂਨਦਾਨ ਕਰਨ ਦੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਅਤੇ ਲੋੜਵੰਦ ਮਰੀਜ਼ਾਂ ਲਈ ਖੂਨ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਵਿੱਚ ਸਹਿਯੋਗ ਦੇਣਾ ਹੈ।
ਕੈਂਪ ਦੌਰਾਨ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਦੇ ਵਿਦਿਆਰਥੀਆਂ, ਫੈਕਲਟੀ ਮੈਂਬਰਾਂ ਅਤੇ ਸਟਾਫ਼ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਖੂਨਦਾਨ ਕੀਤਾ। ਇਸ ਮੌਕੇ ਸੰਸਥਾ ਦੇ ਮੈਂਬਰਾਂ ਵੱਲੋਂ ਖੂਨਦਾਨ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਨੇਕ ਕਾਰਜ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ।
ਗਵਰਨੈਂਸ ਐਸੋਸੀਏਟ ਮੰਨਤ ਗਿੱਲ ਨੇ ਇਸ ਪਹਿਲਕਦਮੀ ਦੇ ਤਾਲਮੇਲ ਦੀ ਜ਼ਿੰਮੇਵਾਰੀ ਨਿਭਾਈ ਅਤੇ ਸੰਸਥਾ ਦੀ ਟੀਮ ਅਤੇ ਸਬੰਧਤ ਬਲੱਡ ਬੈਂਕ ਦੀ ਮੈਡੀਕਲ ਟੀਮ ਦੇ ਸਹਿਯੋਗ ਨਾਲ ਕੈਂਪ ਦੇ ਸੁਚੱਜੇ ਆਯੋਜਨ ਨੂੰ ਯਕੀਨੀ ਬਣਾਇਆ। ਬਲੱਡ ਬੈਂਕ ਟੀਮ ਵੱਲੋਂ ਦਾਨੀਆਂ ਦੀ ਸਿਹਤ ਜਾਂਚ ਉਪਰੰਤ ਲੋੜੀਂਦੀ ਪ੍ਰਕਿਰਿਆ ਨੂੰ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਪੂਰਾ ਕੀਤਾ ਗਿਆ।
ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਨੇ ‘ਮਿਸ਼ਨ ਜੀਵਨੀ’ ਨੂੰ ਮਜ਼ਬੂਤ ਕਰਨ ਲਈ ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਅਤੇ ਖੂਨਦਾਨੀਆਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਵੈ-ਇੱਛਤ ਖੂਨਦਾਨ ਸਮਾਜ ਪ੍ਰਤੀ ਜ਼ਿੰਮੇਵਾਰੀ ਨਿਭਾਉਣ ਦਾ ਉੱਤਮ ਤਰੀਕਾ ਹੈ ਅਤੇ ਹੋਰ ਲੋਕਾਂ ਨੂੰ ਵੀ ਇਸ ਮਨੁੱਖੀ ਸੇਵਾ ਨਾਲ ਜੁੜਨ ਲਈ ਅੱਗੇ ਆਉਣਾ ਚਾਹੀਦਾ ਹੈ।
Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories