Home » ਪੰਜਾਬ » ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹਾਂ ਦੀ ਅਚਨਚੇਤ ਚੈਕਿੰਗ

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹਾਂ ਦੀ ਅਚਨਚੇਤ ਚੈਕਿੰਗ

Facebook
X
WhatsApp
Email
– ਹਵਾਲਾਤੀਆਂ ਅਤੇ ਕੈਦੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਸੁਣਿਆ
– ਜੇਲ੍ਹ ਅਧਿਕਾਰੀਆਂ ਨੂੰ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਵੀ ਹੁਕਮ ਕੀਤੇ ਜਾਰੀ
ਟਾਈਮਜ਼ ਆਫ਼ ਪੰਜਾਬ ਬਿਊਰੋ
ਲੁਧਿਆਣਾ, 25 ਮਈ  – ਜ਼ਿਲ੍ਹਾ ਤੇ ਸੈਸ਼ਨ ਜੱਜ—ਕਮ—ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਮੈਡਮ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ, ਲੁਧਿਆਣਾ ਦੀ ਅਚਨਚੇਤ ਚੈਕਿੰਗ ਕੀਤੀ ਗਈ।
ਚੈਕਿੰਗ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਰੰਧਾਵਾ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ ਦੇ ਸੁਪਰਡੰਟ ਸਹਿਬਾਨਾਂ ਦੀ ਦੇਖ ਰੇਖ ਹੇਠ ਵੱਖ-ਵੱਖ ਹਵਾਲਾਤੀਆਂ ਅਤੇ ਕੈਦੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਸੁਣਿਆ ਗਿਆ ਅਤੇ ਮੌਕੇ ’ਤੇ ਹੀ ਜੇਲ੍ਹ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਤੁਰੰਤ ਕਰਨ ਦੇ ਹੁਕਮ ਜਾਰੀ ਕੀਤੇ ਗਏ।
ਉਨ੍ਹਾਂ ਜੇਲ੍ਹ ਬੰਦੀਆਂ ਨੂੰ ਦੱਸਿਆ ਕਿ ਜਿਹੜੇ ਬੰਦੀ ਆਪਣੇ ਕੇਸ ਦੀ ਪੈਰਵੀ ਲਈ ਆਪਣੇ ਪ੍ਰਾਈਵੇਟ ਪੱਧਰ ’ਤੇ ਐਡਵੋਕੇਟ ਹਾਇਰ ਕਰਨ ਵਿੱਚ ਅਸਮਰਥ ਹਨ, ਉਹ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਤੋਂ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਵੱਲੋਂ ਜੇਲ੍ਹ ਬੰਦੀਆਂ ਨੂੰ ਇਹ ਵੀ ਦੱਸਿਆ ਗਿਆ ਕਿ ਮੁਫਤ ਕਾਨੂੰਨੀ ਸਹਾਇਤਾ ਲੈਣ ਲਈ ਉਨ੍ਹਾਂ ਵੱਲੋਂ ਜੇਲ੍ਹ ਵਿੱਚ ਖੋਲ੍ਹੇ ਹੋਏ ਲੀਗਲ ਏਡ ਕਲੀਨਿਕ ਵਿੱਚ ਪੇਸ਼ ਹੋ ਕੇ ਕਾਨੂੰਨੀ ਸਹਾਇਤਾ ਦਾ ਫਾਰਮ ਭਰਵਾਇਆ ਜਾ ਸਕਦਾ ਹੈ।
ਜ਼ਿਲ੍ਹਾ ਤੇ ਸੈਸ਼ਨ ਜੱਜ—ਕਮ—ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਮੈਡਮ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ ਦੇ ਸੁਪਰਡੰਟ ਨੂੰ ਜੇਲ੍ਹ ਵਿੱਚ ਪਾਈਆਂ ਗਈਆਂ ਕਮੀਆਂ ਬਾਬਤ ਦਿਸ਼ਾ—ਨਿਰਦੇਸ਼ ਜਾਰੀ ਕੀਤੇ ਗਏ ਅਤੇ ਹਦਾਇਤ ਕੀਤੀ ਗਈ ਕਿ ਪਾਈਆਂ ਗਈਆਂ ਕਮੀਆਂ ’ਤੇ ਤੁਰੰਤ ਅਮਲ ਸਬੰਧੀ ਰਿਪੋਰਟ ਪੇਸ਼ ਕੀਤੀ ਜਾਵੇ ।
ਇਸ ਮੌਕੇ ਹਿਮਾਂਸ਼ੂ ਅਰੋੜਾ, ਚੀਫ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ, ਮੈਡਮ ਪਵਲੀਨ ਸਿੰਘ, ਚੀਫ ਜੂਡੀਸ਼ੀਅਲ ਮੈਜਿਸਟ੍ਰੇਟ, ਲੁਧਿਆਣਾ ਅਤੇ ਲੀਗਲ ਏਡ ਡਿਫੈਂਸ ਕੌਂਸਲ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੀ ਮੌਜੂਦ ਸਨ।
Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories

Live Poll

Are You Satisfied Times of Punjab24

Related News