Home » ਪੰਜਾਬ » ਤਰਨ ਤਾਰਨ CIA ਪੁਲਿਸ ਨੇ 15 ਕਰੋੜ ਦੀ ਹੈਰੋਇਨ ਸਣੇ ਅਫਰੀਕੀ ਮਹਿਲਾ ਨੂੰ ਕੀਤਾ ਗ੍ਰਿਫ਼ਤਾਰ।

ਤਰਨ ਤਾਰਨ CIA ਪੁਲਿਸ ਨੇ 15 ਕਰੋੜ ਦੀ ਹੈਰੋਇਨ ਸਣੇ ਅਫਰੀਕੀ ਮਹਿਲਾ ਨੂੰ ਕੀਤਾ ਗ੍ਰਿਫ਼ਤਾਰ।

Facebook
X
WhatsApp
Email
ਟਾਈਮਜ਼ ਆਫ਼ ਪੰਜਾਬ ਬਿਊਰੋ
ਤਰਨਤਾਰਨ,9 ਮਈ— ਸੀਆਈਏ ਸਟਾਫ ਤਰਨਤਾਰਨ ਦੀ ਪੁਲਸ ਨੇ ਅਫਰੀਕੀ ਮਹਿਲਾ ਨੂੰ 3 ਕਿਲੋ ਹੈਰੋਇਨ ਅਤੇ ਵੈਗਨ ਆਰ ਕਾਰ ਸਮੇਤ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੀਬ 15 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਸਬੰਧੀ ਤਰਨਤਾਰਨ ਪੁਲਸ ਵੱਲੋਂ ਮਹਿਲਾ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੁਪਹਿਰ ਨੂੰ ਜ਼ਿਲ੍ਹੇ ਦੇ ਐੱਸਐੱਸਪੀ ਸੁਰਿੰਦਰ ਲਾਂਬਾ ਪ੍ਰੈਸ ਕਾਨਫਰੰਸ ਰਾਹੀਂ ਇਸ ਮਾਮਲੇ ਸਬੰਧੀ ਹੋਰ ਜਾਣਕਾਰੀ ਸਾਂਝੀ ਕਰ ਸਕਦੇ ਹਨ।
ਜਾਣਕਾਰੀ ਅਨੁਸਾਰ ਸੀਆਈਏ ਸਟਾਫ ਤਰਨਤਾਰਨ ਦੀ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇੱਕ ਵਿਦੇਸ਼ੀ ਅਫਰੀਕੀ ਮਹਿਲਾ ਸਰਹੱਦੀ ਇਲਾਕੇ ਵਿੱਚ ਹੈਰੋਇਨ ਦੀ ਖੇਪ ਲੈਣ ਲਈ ਆਈ ਹੋਈ ਹੈ। ਇਸ ਸੂਚਨਾ ਦੇ ਆਧਾਰ ’ਤੇ ਐੱਸਐੱਸਪੀ ਸੁਰਿੰਦਰ ਲਾਂਬਾ ਵੱਲੋਂ ਜ਼ਿਲ੍ਹੇ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ। ਇਸ ਦੌਰਾਨ ਬਾਈਪਾਸ ਨੇੜੇ ਕੀਤੀ ਗਈ ਨਾਕਾਬੰਦੀ ਦੌਰਾਨ ਸੀਆਈਏ ਸਟਾਫ ਦੀ ਪੁਲਸ ਨੇ ਉੱਤਰ ਪ੍ਰਦੇਸ਼ ਨੰਬਰ ਦੀ ਇੱਕ ਵੈਗਨ ਆਰ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ, ਜਿਸ ਨੂੰ ਇੱਕ ਮਹਿਲਾ ਚਲਾ ਰਹੀ ਸੀ। ਤਲਾਸ਼ੀ ਦੌਰਾਨ ਕਾਰ ਵਿਚੋਂ 3 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਗ੍ਰਿਫਤਾਰ ਮਹਿਲਾ ਦੀ ਪਹਿਚਾਣ ਬੇਲਾ ਨਿਵਾਸੀ ਡੈਲਟਾ ਸਟੇਟ, ਜੋਮਬਾ, ਨਾਈਜੇਰੀਆ (ਅਫਰੀਕਾ) ਅਤੇ ਮੌਜੂਦਾ ਵਾਸੀ ਸੰਡੇ ਬਾਜ਼ਾਰ, ਦਿੱਲੀ ਵਜੋਂ ਹੋਈ ਹੈ। ਪੁਲਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫਤਾਰ ਕੀਤੀ ਗਈ ਮਹਿਲਾ ਭਾਰਤ ਵਿੱਚ ਕੰਮ ਸਿੱਖਣ ਲਈ ਆਈ ਸੀ, ਪਰ ਬਾਅਦ ਵਿੱਚ ਉਹ ਨਸ਼ਾ ਤਸਕਰੀ ਦੇ ਜਾਲ ਵਿੱਚ ਫਸ ਗਈ। ਪੁਲਸ ਵੱਲੋਂ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਜ਼ਿਲ੍ਹਾ ਤਰਨ ਤਾਰਨ ਦੇ ਸਰਹੱਦੀ ਇਲਾਕਿਆਂ ਤੋਂ ਪਹਿਲਾਂ ਕਿੰਨੀਆਂ ਹੈਰੋਇਨ ਦੀਆਂ ਖੇਪਾਂ ਲੈ ਕੇ ਜਾ ਚੁੱਕੀ ਹੈ।
Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories

Live Poll

Are You Satisfied Times of Punjab24

Related News