ਨਰਸਿੰਗ ਸਰਵਿਸ ਰੂਲਜ਼ ਵਿੱਚ ਸੋਧ–ਕੈਬਨਿਟ ਨੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਅਧੀਨ ਸਰਕਾਰੀ ਨਰਸਿੰਗ ਕਾਲਜ, ਪਟਿਆਲਾ ਅਤੇ ਅੰਮ੍ਰਿਤਸਰ ਵਿੱਚ ਟਿਊਟਰਾਂ ਦੀਆਂ ਅਸਾਮੀਆਂ ਤਰੱਕੀ ਰਾਹੀਂ ਭਰਨ ਲਈ ‘ਪੰਜਾਬ ਨਰਸਿੰਗ ਐਜੂਕੇਸ਼ਨ ਸਰਵਿਸ ਰੂਲਜ਼ (ਗਰੁੱਪ ਬੀ), 2016’ ਦੇ ਅਪੈਂਡਿਕਸ-ਬੀ ਵਿੱਚ ਸੋਧ ਨੂੰ ਵੀ ਪ੍ਰਵਾਨਗੀ ਦਿੱਤੀ ਹੈ।ਇਨ੍ਹਾਂ ਅਸਾਮੀਆਂ ’ਤੇ ਡਾਇਰੈਕਟਰ, ਖੋਜ ਅਤੇ ਮੈਡੀਕਲ ਸਿੱਖਿਆ, ਪੰਜਾਬ ਦੇ ਕੰਟਰੋਲ ਹੇਠ ਰੈਗੂਲਰ ਆਧਾਰ ’ਤੇ ਕੰਮ ਕਰ ਰਹੀਆਂ ਸਟਾਫ਼ ਨਰਸਾਂ ਅਤੇ ਨਰਸਿੰਗ ਸਿਸਟਰਾਂ ਵਿੱਚੋਂ ਯੋਗ ਉਮੀਦਵਾਰਾਂ ਨੂੰ ਤਰੱਕੀ ਦਿੱਤੀ ਜਾਵੇਗੀ। ਉਮੀਦਵਾਰਾਂ ਲਈ ਸਬੰਧਤ ਖੇਤਰ ਵਿੱਚ ਐੱਮ.ਐੱਸਸੀ. (ਨਰਸਿੰਗ) ਦੀ ਯੋਗਤਾ ਲਾਜ਼ਮੀ ਹੋਵੇਗੀ। ਨਰਸਿੰਗ ਸਿੱਖਿਆ ਦੇ ਖੇਤਰ ਵਿੱਚ ਘੱਟੋ-ਘੱਟ ਇੱਕ ਸਾਲ ਦਾ ਅਧਿਆਪਨ ਤਜਰਬਾ ਰੱਖਣ ਵਾਲੇ ਉਮੀਦਵਾਰਾਂ ਨੂੰ ਤਰਜੀਹ ਦਿੱਤੀ ਜਾਵੇਗੀ।
ਨਾਨ-ਟੀਚਿੰਗ ਸਟਾਫ਼ ਦੀਆਂ ਸੇਵਾਵਾਂ ਰੈਗੂਲਰ ਹੋਣਗੀਆਂ—ਕੈਬਨਿਟ ਨੇ ਪੰਜਾਬ ਇਨਫਰਮੇਸ਼ਨ ਐਂਡ ਕਮਿਊਨੀਕੇਸ਼ਨ ਟੈਕਨਾਲੋਜੀ ਐਜੂਕੇਸ਼ਨ ਸੁਸਾਇਟੀ (ਪਿਕਟਸ) ਅਧੀਨ ਠੇਕੇ ’ਤੇ ਕੰਮ ਕਰ ਰਹੇ ਨਾਨ-ਟੀਚਿੰਗ ਸਟਾਫ਼ ਦੀਆਂ ਸੇਵਾਵਾਂ ਰੈਗੂਲਰ ਕਰਨ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰ ਦੇ ਫ਼ੈਸਲੇ ਅਨੁਸਾਰ ਰੈਗੂਲਰ ਕੀਤੇ ਜਾਣ ਵਾਲੇ ਕਰਮਚਾਰੀਆਂ ਨੂੰ ਪਿਕਟਸ ਅਧੀਨ ਨਿਰਧਾਰਤ ਤਨਖ਼ਾਹ ਸਕੇਲ ਅਨੁਸਾਰ ਸੇਵਾਵਾਂ ਰੈਗੂਲਰ ਕਰਨ ਦਾ ਲਾਭ ਮਿਲੇਗਾ।
ਪਠਾਨਕੋਟ ਬਣੇਗਾ ਵਿਸ਼ਵ ਪੱਧਰੀ ਸੈਰ-ਸਪਾਟਾ ਹੱਬ:–‘ਰਣਜੀਤ ਸਾਗਰ ਡੈਮ ਅਥਾਰਟੀ’ ਦੇ ਗਠਨ ਨੂੰ ਮਨਜ਼ੂਰੀ ਦਿੱਤੀ ਗਈ ਹੈ। ਸੂਬੇ ਵਿੱਚ ਟੂਰਿਜ਼ਮ ਨੂੰ ਵਧਾਵਾ ਦੇਣ ਲਈ ਪੰਜਾਬ ਸਰਕਾਰ ਨੇ ਪਠਾਨਕੋਟ ਨੂੰ ਵਿਸ਼ਵ ਪੱਧਰ ‘ਤੇ ਵਿਕਸਤ ਕਰਨ ਦੀ ਤਿਆਰੀ ਕਰ ਲਈ ਹੈ।ਪੰਜਾਬ ਕੈਬਨਿਟ ਵੱਲੋਂ ‘ਰਣਜੀਤ ਸਾਗਰ ਡੈਮ ਅਥਾਰਟੀ’ ਦੇ ਗਠਨ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਸੂਬੇ ਦੇ ਮੁੱਖ ਮੰਤਰੀ ਆਪ ਇਸ ਰਣਜੀਤ ਸਾਗਰ ਡੈਮ ਅਥਾਰਟੀ ਦੇ ਚੇਅਰਮੈਨ ਹੋਣਗੇ। ਇਲਾਕੇ ਦਾ ਸਰਬਪੱਖੀ ਵਿਕਾਸ: ਇਸ ਅਥਾਰਟੀ ਰਾਹੀਂ ਰਣਜੀਤ ਸਾਗਰ ਡੈਮ ਅਤੇ ਇਸ ਦੇ ਆਸ-ਪਾਸ ਦੇ ਖੂਬਸੂਰਤ ਇਲਾਕਿਆਂ ਸਮੇਤ ਪਠਾਨਕੋਟ ਦੇ ਸਾਰੇ ਮੁੱਖ ਸੈਰ-ਸਪਾਟਾ ਸਥਾਨਾਂ ਦਾ ਵਿਸ਼ਵ ਪੱਧਰੀ ਵਿਕਾਸ ਕੀਤਾ ਜਾਵੇਗਾ।
- 0
- 0
- 0
- 0















