Home » ਪੰਜਾਬ » ਨਿਹਾਲ ਸਿੰਘ ਵਾਲਾ ਪੁਲਿਸ ਨੇ 5 ਮੁਲਜ਼ਮਾਂ ਨੂੰ ਭਾਰੀ ਮਾਤਰਾ ਵਿੱਚ ਹਥਿਆਰਾਂ ਅਤੇ ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ

ਨਿਹਾਲ ਸਿੰਘ ਵਾਲਾ ਪੁਲਿਸ ਨੇ 5 ਮੁਲਜ਼ਮਾਂ ਨੂੰ ਭਾਰੀ ਮਾਤਰਾ ਵਿੱਚ ਹਥਿਆਰਾਂ ਅਤੇ ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ 

Facebook
X
WhatsApp
Email
–ਨਿੱਜੀ ਰੰਜਿਸ਼ ਦੇ ਚੱਲਦਿਆਂ ਦੋ ਗੁੱਟਾਂ ਵਿਚਕਾਰ ਝਗੜਾ ਕਰਨ ਲਈ ਇਕੱਠੇ ਹੋਏ ਸਨ 
ਟਾਈਮਜ਼ ਆਫ਼ ਪੰਜਾਬ ਬਿਊਰੋ 
ਨਿਹਾਲ ਸਿੰਘ ਵਾਲਾ ,18 ਸਤੰਬਰ – ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਵੱਡੀ ਅਪਰਾਧਿਕ ਵਾਰਦਾਤ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ 5 ਮੁਲਜ਼ਮਾਂ ਨੂੰ ਭਾਰੀ ਮਾਤਰਾ ਵਿੱਚ ਹਥਿਆਰਾਂ ਅਤੇ ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 4 ਰਾਈਫਲਾਂ, 4 ਪਿਸਤੌਲ, 106 ਜਿੰਦਾ ਕਾਰਤੂਸ, ਮੈਗਜ਼ੀਨ ਅਤੇ 2 ਕਾਲੇ ਰੰਗ ਦੀਆਂ ਲਗਜ਼ਰੀ ਗੱਡੀਆਂ ਫੋਰਡ ਐਂਡੇਵਰ ਅਤੇ ਮਹਿੰਦਰਾ ਸਕਾਰਪੀਓ ਬਰਾਮਦ ਕੀਤੀਆਂ ਹਨ। ਮਾਮਲੇ ਵਿੱਚ ਇੱਕ ਹੋਰ ਵਿਅਕਤੀ ਨੂੰ ਨਾਮਜ਼ਦ ਕੀਤਾ ਗਿਆ ਹੈ, ਜਿਸ ਦੀ ਗ੍ਰਿਫ਼ਤਾਰੀ ਲਈ ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਐਸਪੀ-ਡੀ ਅਜੈ ਰਾਜ ਨੇ ਦੱਸਿਆ ਕਿ ਥਾਣਾ ਨਿਹਾਲ ਸਿੰਘ ਵਾਲਾ ਦੇ ਐਸਐਚਓ ਰਣਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਇਲਾਕੇ ਵਿੱਚ ਗਸ਼ਤ ਅਤੇ ਚੈਕਿੰਗ ਕਰ ਰਹੀ ਸੀ।

ਇਸ ਦੌਰਾਨ ਰਾਤ ਕਰੀਬ 11:50 ਵਜੇ ਮੁਖ਼ਬਰ ਤੋਂ ਸੂਚਨਾ ਮਿਲੀ ਕਿ ਦਾਣਾ ਮੰਡੀ ਨਿਹਾਲ ਸਿੰਘ ਵਾਲਾ ਦੇ ਮੇਨ ਚੌਕ ਨੇੜੇ ਕੁਝ ਹਥਿਆਰਬੰਦ ਵਿਅਕਤੀ ਨਿੱਜੀ ਰੰਜਿਸ਼ ਦੇ ਚੱਲਦਿਆਂ ਦੋ ਗੁੱਟਾਂ ਵਿਚਕਾਰ ਝਗੜਾ ਕਰਨ ਲਈ ਇਕੱਠੇ ਹੋਏ ਹਨ। ਸੂਚਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਿਸ ਟੀਮ ਨੇ ਤੁਰੰਤ ਦਾਣਾ ਮੰਡੀ ਇਲਾਕੇ ਵਿੱਚ ਨਾਕਾਬੰਦੀ ਅਤੇ ਘੇਰਾਬੰਦੀ ਕੀਤੀ। ਪੁਲਿਸ ਨੇ ਮੌਕੇ ’ਤੇ ਦਬਿਸ਼ ਦੇ ਕੇ 5 ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਕਾਬੂ ਕਰ ਲਿਆ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਮਨਿੰਦਰ ਸਿੰਘ ਵਾਸੀ ਰੂਪਨਗਰ, ਗੁਰਵਿੰਦਰ ਸਿੰਘ ਵਾਸੀ ਪਟਿਆਲਾ, ਗੁਰਪ੍ਰੀਤ ਸਿੰਘ ਉਰਫ਼ ਪੀਤਾ ਵਾਸੀ ਜ਼ਿਲ੍ਹਾ ਸੰਗਰੂਰ, ਅਮਰਿੰਦਰ ਸਿੰਘ ਵਾਸੀ ਜ਼ਿਲ੍ਹਾ ਪਟਿਆਲਾ ਅਤੇ ਪੰਜਾਬੀ ਗਾਇਕ ਸਤਵੰਤ ਸਿੰਘ ਉਰਫ਼ ਗਿੱਲ ਮਾਣੂੰਕੇ ਵਾਸੀ ਮਾਣੂੰਕੇ  ਗਿੱਲ ਵਜੋਂ ਹੋਈ ਹੈ। ਪੁਲਿਸ ਮੁਤਾਬਕ, ਸੋਸ਼ਲ ਮੀਡੀਆ ’ਤੇ ਗਿੱਲ ਮਾਣੂੰਕੇ  ਅਤੇ ਦੂਜੇ ਗੁੱਟ ਦੇ ਮਨਿੰਦਰ ਸਿੰਘ ਵਿਚਕਾਰ ਕਾਫ਼ੀ ਸਮੇਂ ਤੋਂ ਬਹਿਸਬਾਜ਼ੀ ਚੱਲ ਰਹੀ ਸੀ।

ਦੱਸਿਆ ਜਾ ਰਿਹਾ ਹੈ ਕਿ ਦੋਵਾਂ ਧਿਰਾਂ ਵਿਚਕਾਰ ਕਰੀਬ ਇੱਕ ਸਾਲ ਤੋਂ ਕਿਸੇ ਗੱਲ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਵਿਵਾਦ ਵਧਣ ਤੋਂ ਬਾਅਦ ਦੋਵਾਂ ਗੁੱਟਾਂ ਵੱਲੋਂ ਇੱਕ-ਦੂਜੇ ਨੂੰ ਮਿਲਣ ਲਈ ਸਮਾਂ ਦਿੱਤਾ ਗਿਆ ਸੀ। ਪੁਲਿਸ ਦਾ ਦੋਸ਼ ਹੈ ਕਿ ਦੋਵੇਂ ਧਿਰਾਂ ਇੱਕ-ਦੂਜੇ ਨੂੰ ਨੁਕਸਾਨ ਪਹੁੰਚਾਉਣ ਦੀ ਤਿਆਰੀ ਵਿੱਚ ਸਨ ਅਤੇ ਘਟਨਾ ਤੋਂ ਪਹਿਲਾਂ ਦੋਵਾਂ ਗੁੱਟਾਂ ਦੇ ਕੁਝ ਵਿਅਕਤੀ ਇੱਕ ਥਾਂ ’ਤੇ ਇਕੱਠੇ ਹੋਏ ਸਨ। ਪੁਲਿਸ ਨੇ ਸਾਰੇ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਉਨ੍ਹਾਂ ਦਾ 2 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories