Home » ਪੰਜਾਬ » ਪਨਗਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ ਨੌਜਵਾਨਾਂ ਨੂੰ ਸਪੋਰਟਸ ਕਿੱਟਾਂ ਵੰਡੀਆਂ

ਪਨਗਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ ਨੌਜਵਾਨਾਂ ਨੂੰ ਸਪੋਰਟਸ ਕਿੱਟਾਂ ਵੰਡੀਆਂ

Sports Spot
Facebook
X
WhatsApp
Email

ਟਾਈਮਜ਼ ਆਫ਼ ਪੰਜਾਬ ਬਿਊਰੋ
ਸੁਧਾਰ/ਲੁਧਿਆਣਾ, 06 ਮਈ  – ਪਨਗਰੇਨ ਦੇ ਚੇਅਰਮੈਨ ਡਾਕਟਰ ਤੇਜਪਾਲ ਸਿੰਘ ਗਿੱਲ ਵੱਲੋਂ ਆਪਣੇ ਸੁਧਾਰ ਦਫ਼ਤਰ ਵਿਖੇ ਹਲਕਾ ਦਾਖਾ ਦੇ ਵੱਖ-ਵੱਖ ਪਿੰਡਾਂ ਦੇ ਨੌਜਵਾਨਾਂ ਨੂੰ ਸਪੋਰਟਸ ਕਿੱਟਾਂ ਵੰਡੀਆਂ।

ਚੇਅਰਮੈਨ ਡਾ. ਗਿੱਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੇ ਹੋਰ ਅਲਾਮਤਾਂ ਤੋਂ ਦੂਰ ਰੱਖਦਿਆਂ, ਖੇਡਾਂ ਵੱਲ ਪ੍ਰੇਰਿਤ ਕਰਨ ਲਈ ਸਮੇਂ-ਸਮੇਂ ’ਤੇ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਵਿੱਚ ਖੇਡ ਗਰਾਊਂਡਾਂ ਦਾ ਨਵੀਨੀਕਰਨ ਅਤੇ ਖਿਡਾਰੀਆਂ ਨੂੰ ਖੇਡਾਂ ਦਾ ਸਮਾਨ ਮੁਹੱਈਆ ਕਰਵਾਉਣਾ ਆਦਿ ਸ਼ਾਮਿਲ ਹੈ। ਉਨ੍ਹਾ ਕਿਹਾ ਕਿ ਜੇਕਰ ਖਿਡਾਰੀ ਖੇਡ ਮੈਦਾਨਾਂ ਵਿੱਚ ਜਾ ਕੇ ਖੇਡਣਗੇ ਤਾਂ ਉਹ ਬੁਰਾਈਆਂ ਤੋਂ ਦੂਰ ਰਹਿਣਗੇ ਅਤੇ ਆਪਣੇ ਭਵਿੱਖ ਨੂੰ ਚੰਗਾ ਬਣਾ ਸਕਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਮੁਫਤ ਖੇਡ ਕਿੱਟਾਂ ਵੰਡਣ, ਟੂਰਨਾਮੈਂਟ ਆਯੋਜਿਤ ਕਰਨ, ਖਿਡਾਰੀਆਂ ਨੂੰ ਪੌਸ਼ਟਿਕ ਆਹਾਰ ਮੁਹੱਈਆ ਕਰਵਾਉਣ, ਕੋਚਾਂ ਦੀ ਨਿਯੁਕਤੀ ਅਤੇ ਬੁਨਿਆਦੀ ਢਾਂਚਾ ਉਸਾਰ ਕੇ ਪੰਜਾਬ ਭਰ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਵੱਡੇ ਪੱਧਰ ‘ਤੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਨੌਜਵਾਨਾਂ ਨੂੰ ਖੇਡਾਂ ਵਿੱਚ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਸੂਬਾ ਸਰਕਾਰ ਦਾ ਸਮਰਥਨ ਕਰਨ ਦਾ ਵੀ ਸੱਦਾ ਦਿੱਤਾ।

Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories

Live Poll

Are You Satisfied Times of Punjab24

Related News