ਟਾਈਮਜ਼ ਆਫ਼ ਪੰਜਾਬ ਬਿਊਰੋ
ਨਿਹਾਲ ਸਿੰਘ ਵਾਲਾ 19 ਅਕਤੂਬਰ –– ਪਰਵਿੰਦਰ ਝੋਟੇ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸੂਬਾ ਪੱਧਰੀ ਸੱਦੇ ਤਹਿਤ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਦਫਤਰ ਨਿਹਾਲ ਸਿੰਘ ਵਾਲਾ ਧਰਨਾ ਲਗਾਕੇ ਮੰਗ ਪੱਤਰ ਦਿੱਤਾ ਗਿਆ।ਧਰਨੇ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਗੁਰਚਰਨ ਸਿੰਘ ਰਾਮਾਂ , ਬੂਟਾ ਸਿੰਘ ਭਾਗੀਕੇ,ਕੇਵਲ ਕ੍ਰਿਸ਼ਨ ਬੱਧਨੀ ਕਲਾਂ, ਜੰਗੀਰ ਸਿੰਘ ਹਿੰਮਤਪੁਰਾ, ਸਰਬਜੀਤ ਸਿੰਘ ਖਾਈ, ਕਰਮਜੀਤ ਕੌਰ ਹਿੰਮਤਪੁਰਾ, ਪਰਮਜੀਤ ਕੌਰ ਕੁੱਸਾ,ਗੁਰਮੁਖ ਸਿੰਘ ਹਿੰਮਤਪੁਰਾ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਦਰਸਨ ਸਿੰਘ ਹਿੰਮਤਪੁਰਾ ਕਿਹਾ ਕਿ ਜਿਨ੍ਹਾਂ ਚਿਰ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ ਨਹੀਂ ਮਿਲ ਜਾਂਦਾ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਤੱਕ ਸੰਘਰਸ਼ ਜਾਰੀ ਰਹੇਗਾ।
ਆਗੂਆਂ ਨੇ ਹੇਠ ਲਿਖੀਆਂ ਮੰਗਾਂ ਲਾਗੂ ਕਰਨਾ ਦੀ ਮੰਗ ਕੀਤੀ।ਪਰਵਿੰਦਰ ਸਿੰਘ ਦੇ ਕਾਤਲਾਂ ਨੂੰ ਸਖਤਖ ਸਜ਼ਾਵਾਂ ਦਿਓ। ਉਨਾਂ ਪਿਛਲੇ ਵੱਡੇ ਨਸ਼ਾ ਤਸਕਰਾਂ ਤੇ ਪ੍ਰਸ਼ਾਸਨਿਕ ਰਾਜਸੀ ਸਰਪ੍ਰਸਤਾਂ ਨੂੰ ਸਾਹਮਣੇ ਲਿਆਓ ਤੇ ਉਹਨਾਂ ‘ਤੇ ਕਾਰਵਾਈ ਕਰੋ।ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਦੋ ਕਰੋੜ ਦਾ ਮੁਆਵਜ਼ਾ, ਅਤੇ ਪ੍ਰੀਵਾਰ ਦੇ ਜੀਅ ਯੋਗਤਾ ਅਨੁਸਾਰ ਨੌਕਰੀ ਦਿਓ। ਜਖਮੀਆਂ ਦਾ ਇਲਾਜ ਕਰਵਾਉਣ ਦੇ ਨਾਲ ਨਾਲ ਉਹਨਾਂ ਨੂੰ ਵੀ ਯੋਗ ਮੁਆਵਜ਼ਾ ਦਿਓ। ਨਸ਼ਾ ਤਸਕਰਾਂ, ਸਿਆਸਤਦਾਨਾਂ, ਪੁਲਿਸ-ਪ੍ਰਸ਼ਾਸਨਿਕ ਅਧਿਕਾਰੀਆਂ ਤੇ ਗੈਂਗਸਟਰਾਂ ਦੇ ਗੱਠਜੋੜ ਨੂੰ ਸਖਤ ਸਜਾਵਾਂ ਦਿਓ।ਨਸ਼ਾ ਤਸਕਰੀ ਦੀਆਂ ਕੌਮਾਂਤਰੀ ਲੜੀਆਂ ਨੂੰ ਤੋੜੋ। ਮੁਲਕ ਅੰਦਰ ਬਣਾਏ ਜਾਂਦੇ ਸੰਥੈਟਿਕ ਡਰੱਗਜ਼ ਦੀਆਂ ਫੈਕਟਰੀਆਂ ਬੰਦ ਕਰਾਓ ਤੇ ਸਰਹੱਦਾਂ ‘ਤੇ ਸਖਤੀ ਕੀਤੀ ਜਾਵੇ।ਸ਼ਰਾਬ ਦੀ ਵਿਕਰੀ ਕਰਕੇ ਸਰਕਾਰੀ ਖਜ਼ਾਨਾ ਭਰਨ ਦੀ ਨੀਤੀ ਬੰਦ ਕਰੋ।
ਪੀੜਤ ਨੌਜਵਾਨਾਂ ਨੂੰ ਨਿਸ਼ਾਨਾ ਬਣਾਉਣਾ ਬੰਦ ਕਰੋ। ਉਹਨਾਂ ਦੇ ਮੁੜ-ਵਸੇਬੇ ਦੀ ਅਸਰਦਾਰ ਨੀਤੀ ਬਣਾਓ। ਮੁੜ ਵਸੇਵੇ ਲਈ ਵਿੱਤੀ ਸਹਾਇਤਾ ਦਿਓ। ਨਸ਼ਾ ਤਸਕਰੀ ਦੇ ਵੱਡੇ ਕਾਰੋਬਾਰੀਆਂ ਨੂੰ ਜੇਲਾਂ ‘ਚ ਸੁੱਟੋ।ਯੁੱਧ ਲੋਕਾਂ ਵਿਰੁੱਧ ਫੌਰੀ ਰੋਕੋ ਤੇ ਇਸ ਨੂੰ ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਚਲਾਈ।ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜਬਤ ਕਰੋ ਤੇ ਨਸ਼ਾ ਤਸਕਰਾਂ ਦਾ ਵਿਰੋਧ ਕਰਦੇ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਵੀ ਮੁਆਵਜਾ ਦਿਓ। ਧਰਨੇ ਨੂੰ ਗੋਰਮਿੰਟ ਪੈਨਸ਼ਨਰਾਂ ਐਸੋਸੀਏਸ਼ਨ ਦੇ ਭਜਨ ਸਿੰਘ ਗਿੱਲ ਨੇ ਵੀ ਸੰਬੋਧਨ ਕੀਤਾ। ਧਰਨੇ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਨੌਜਵਾਨ ਅਤੇ ਔਰਤਾਂ ਹਾਜ਼ਰ ਸਨ।
- 0
- 0
- 0
- 0















