Home » ਪੰਜਾਬ » ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਸਬੰਧੀ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਨਾਲ ਮੀਟਿੰਗ

ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਸਬੰਧੀ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਨਾਲ ਮੀਟਿੰਗ

Facebook
X
WhatsApp
Email
ਟਾਈਮਜ਼ ਆਫ਼ ਪੰਜਾਬ ਬਿਊਰੋ
ਅੰਮ੍ਰਿਤਸਰ, 22 ਅਗਸਤ :– ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਅਤੇ ਵਾਤਾਵਰਣ ਪੱਖੋਂ ਬਿਹਤਰ ਬਣਾਉਣ ਦੇ ਉਦੇਸ਼ ਨਾਲ ਸ੍ਰੀ ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਅੰਮ੍ਰਿਤਸਰ ਦੀ ਪ੍ਰਧਾਨਗੀ ਹੇਠ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ, ਬਲਾਕ ਵਿਕਾਸ ਤੇ ਪੰਚਾਇਤ ਸਕੱਤਰਾਂ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਲਈ ਲੋੜੀਂਦੇ ਕਦਮ ਤੁਰੰਤ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਪੈਦਾ ਹੋਣ ਵਾਲੇ ਕੂੜੇ ਦਾ ਵਿਗਿਆਨਕ ਅਤੇ ਸੁਚੱਜੇ ਢੰਗ ਨਾਲ ਪ੍ਰਬੰਧਨ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸ ਨਾਲ ਨਾ ਸਿਰਫ਼ ਪਿੰਡਾਂ ਵਿੱਚ ਕੂੜੇ ਦੀ ਸਮੱਸਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕੀਤਾ ਜਾ ਸਕੇਗਾ, ਸਗੋਂ ਪਿੰਡਾਂ ਨੂੰ ਸਾਫ਼ ਅਤੇ ਸਵੱਛ ਰੱਖਣ ਵਿੱਚ ਵੀ ਮਦਦ ਮਿਲੇਗੀ।
ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਕੂੜੇ ਨੂੰ ਸਰੋਤ ਪੱਧਰ ’ਤੇ ਹੀ ਵੱਖ-ਵੱਖ ਕਰਨ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਇਕੱਠਾ ਕਰਨ ਦੀ ਪ੍ਰਣਾਲੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ ਤਾਂ ਜੋ ਕੂੜੇ ਦੀ ਸਹੀ ਸੰਭਾਲ ਅਤੇ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ।
ਮੀਟਿੰਗ ਵਿੱਚ ਇਹ ਵੀ ਹਦਾਇਤ ਕੀਤੀ ਗਈ ਕਿ ਘਰਾਂ ਤੋਂ ਕੂੜਾ ਇਕੱਠਾ ਕਰਨ ਲਈ ਪਿੰਡਾਂ ਵਿੱਚ ਕੂੜਾ ਇਕੱਠਾ ਕਰਨ ਵਾਲੀਆਂ ਰੇਹੜੀਆਂ/ਵਾਹਨਾਂ ਅਤੇ ਸਫ਼ਾਈ ਪ੍ਰਬੰਧਾਂ ਨੂੰ ਸੁਚਾਰੂ ਬਣਾਇਆ ਜਾਵੇ। ਪਿੰਡਾਂ ਵਿੱਚ ਕੂੜਾ ਇਕੱਠਾ ਕਰਨ ਵਾਲੀਆਂ ਰੇਹੜੀਆਂ ਦਾ ਢੁੱਕਵਾਂ ਪ੍ਰਬੰਧ ਕਰਕੇ ਘਰ-ਘਰ ਤੋਂ ਕੂੜਾ ਇਕੱਠਾ ਕਰਨ ਦੀ ਪ੍ਰਕਿਰਿਆ ਨੂੰ ਮਜ਼ਬੂਤ ਕੀਤਾ ਜਾਵੇ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟਾਂ ਨੂੰ ਸਿਰਫ਼ ਸਰਕਾਰੀ ਯੋਜਨਾ ਵਜੋਂ ਨਹੀਂ, ਬਲਕਿ ਪਿੰਡ ਵਾਸੀਆਂ ਦੀ ਸਾਂਝੀ ਜ਼ਿੰਮੇਵਾਰੀ ਵਜੋਂ ਲਾਗੂ ਕੀਤਾ ਜਾਣਾ ਚਾਹੀਦਾ ਹੈ। ਇਸ ਲਈ ਪੰਚਾਇਤਾਂ ਅਤੇ ਪਿੰਡ ਵਾਸੀਆਂ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਈ ਜਾਵੇ ਅਤੇ ਲੋਕਾਂ ਨੂੰ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਸਬੰਧੀ ਲਗਾਤਾਰ ਜਾਗਰੂਕ ਕੀਤਾ ਜਾਵੇ।
ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਹਰੇਕ ਪਿੰਡ ਦੀ ਲੋੜ ਅਤੇ ਸਥਾਨਕ ਸਥਿਤੀਆਂ ਅਨੁਸਾਰ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਤਿਆਰ ਕਰਕੇ ਲਾਗੂ ਕੀਤੇ ਜਾਣ। ਇਸ ਨਾਲ ਪਿੰਡਾਂ ਵਿੱਚ ਕੂੜੇ ਦਾ ਸਹੀ ਪ੍ਰਬੰਧਨ ਕਰਨ ਦੇ ਨਾਲ-ਨਾਲ ਸਫ਼ਾਈ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇਗਾ।
ਮੀਟਿੰਗ ਦੌਰਾਨ ਸ੍ਰੀ ਬਲਜੀਤ ਸਿੰਘ, ਉਪ ਮੰਡਲ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਸ੍ਰੀ ਜਗਦੀਪ ਸਿੰਘ, ਉਪ ਮੰਡਲ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਸ੍ਰੀਮਤੀ ਕਿਰਨਦੀਪ ਕੌਰ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਹਰਸਾ ਛੀਨਾ, ਸ੍ਰੀ ਮਲਕੀਤ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਅਜਨਾਲਾ ਅਤੇ ਰਮਦਾਸ, ਸ੍ਰੀ ਸਰਬਜੀਤ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਰਈਆ, ਸ੍ਰੀ ਸਮਸ਼ੇਰ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਚੋਗਾਵਾਂ, ਸ੍ਰੀ ਅਮਨਦੀਪ ਸ਼ਰਮਾ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਅਟਾਰੀ, ਸ੍ਰੀ ਬਿਕਰਮਜੀਤ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਵੇਰਕਾ, ਸ੍ਰੀ ਅਮਨਦੀਪ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮਜੀਠਾ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਾ ਸਟਾਫ਼ ਅਤੇ ਵੱਖ-ਵੱਖ ਪਿੰਡਾਂ ਦੇ ਪੰਚਾਇਤ ਸਕੱਤਰ ਹਾਜ਼ਰ ਸਨ।
Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories

Live Poll

[democracy id="1"]

Related News