Home » ਪੰਜਾਬ » ਪਿੰਡ ਮਾਛੀਕੇ ‘ਚ ਬੇ-ਮੌਸਮੀ ਬਰਸਾਤ ਤੇ ਗੜੇਮਾਰੀ ਕਾਰਨ ਤਬਾਹ ਹੋਇਆ ਫ਼ਸਲਾਂ ਦਾ ਮੁਆਵਜ਼ਾਂ ਨਾ ਮਿਲਣ ਤੇ ਐਸਡੀਐਮ ਦਫ਼ਤਰ ਅੱਗੇ ਧਰਨਾ ਤੀਜੇ ਦਿਨ ਜਾਰੀ

ਪਿੰਡ ਮਾਛੀਕੇ ‘ਚ ਬੇ-ਮੌਸਮੀ ਬਰਸਾਤ ਤੇ ਗੜੇਮਾਰੀ ਕਾਰਨ ਤਬਾਹ ਹੋਇਆ ਫ਼ਸਲਾਂ ਦਾ ਮੁਆਵਜ਼ਾਂ ਨਾ ਮਿਲਣ ਤੇ ਐਸਡੀਐਮ ਦਫ਼ਤਰ ਅੱਗੇ ਧਰਨਾ ਤੀਜੇ ਦਿਨ ਜਾਰੀ

Facebook
X
WhatsApp
Email

ਟਾਈਮਜ਼ ਆਫ਼  ਪੰਜਾਬ ਬਿਊਰੋ
ਨਿਹਾਲ ਸਿੰਘ ਵਾਲਾ, 16 ਸਤੰਬਰ — ਕਿਰਤੀ ਕਿਸਾਨ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਵੱਲੋਂ ਸਾਂਝੇ ਤੌਰ ਪਿੰਡ ਮਾਛੀਕੇ ਦੇ ਵਿੱਚ ਮਈ ਮਹੀਨੇ ਵਿੱਚ ਹੋਈ ਗੜੇਮਾਰੀ ਕਾਰਨ ਕਿਸਾਨਾਂ ਦੀ ਫ਼ਸਲ ਤਬਾਹ ਹੋ ਗਈ ਸੀ। ਜਿਸ ਦੌਰਾਨ ਸਰਕਾਰ ਨੇ ਦੂਜੇ ਪਿੰਡਾਂ ਵਿੱਚ ਪੈਸੇ ਪਾ ਦਿੱਤੇ, ਪ੍ਰੰਤੂ ਪਿੰਡ ਮਾਛੀਕੇ ਦੇ ਵਿੱਚ ਕਿਸੇ ਵੀ ਕਿਸਾਨ ਨੂੰ ਇੱਕ ਰੁਪਿਆ ਮੁਆਵਜ਼ਾ ਨਹੀਂ ਮਿਲਿਆ। ਜਿਸ ਦੇ ਰੋਸ ਵਜੋਂ ਕਿਰਤੀ ਕਿਸਾਨ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਐਸਡੀਐਮ ਨਿਹਾਲ ਦੇ ਦਫ਼ਤਰ ਸਾਹਮਣੇ ਦਿਨ ਰਾਤ ਪੱਕਾ ਧਰਨਾ ਲਗਾ ਦਿੱਤਾ । ਪਿੱਛਲੇ ਤਿੰਨ ਮਹੀਨਿਆਂ ਤੋਂ ਐਸਡੀਐਮ ਵੱਲੋਂ ਮੁਆਵਜ਼ੇ ਸੰਬੰਧੀ ਲਾਰੇ ਲਗਾਏ ਜਾ ਰਹੇ ਹਨ।ਪ੍ਰਬੰਧਕੀ ਕਮੇਟੀ ਦੇ ਆਗੂ ਗੁਰਨਾਮ ਸਿੰਘ,ਜਗਸੀਰ ਸਿੰਘ, ਕਿਰਨਦੀਪ ਕੌਰ ਅਤੇ ਰਣਜੀਤ ਸਿੰਘ ਨੇ

ਜਦੋਂ ਤੱਕ ਕਿਸਾਨਾਂ ਨੂੰ ਉਹਨਾਂ ਦਾ ਮੁਆਵਜ਼ਾ ਨਹੀਂ ਮਿਲ ਜਾਂਦਾ ਉਦੋਂ ਧਰਨਾ ਜਾਰੀ ਰਹੇਗਾ।ਇਸ ਧਰਨੇ ਲਗਾਤਾਰ ਚਲਾਉਣ ਲਈ 9 ਮੈਂਬਰੀ ਪ੍ਰਬੰਧਕੀ ਕਮੇਟੀ ਬਣਾਈ ਗਈ ਹੈ। ਧਰਨੇ ਨੂੰ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਨਾਜ਼ਰ ਸਿੰਘ ਖਾਈ,ਬੀਕੇਯੂ ਏਕਤਾ ਉਗਰਾਹਾਂ ਦੇ ਜਰਨਲ ਸਕੱਤਰ ਬੂਟਾ ਸਿੰਘ ਭਾਗੀਕੇ ਨੇ ਸੰਬੋਧਨ ਕੀਤਾ। ਪੱਕੇ ਮੋਰਚੇ ਵਿੱਚ ਪਿੰਡ ਕੁੱਸਾ ਦੇ ਕਿਸਾਨ ਗੁਰਜੰਟ ਸਿੰਘ ਦੀ ਅਗਵਾਈ ਵਿੱਚ ਆਏ ਕਿਸਾਨ ਆਏ ਸੀ ਜਿਨ੍ਹਾਂ ਦੇ ਪੈਸੇ ਰਹਿੰਦੇ ਹਨ। ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੇ ਖਾਤਿਆਂ ਵਿੱਚ ਮੁਆਵਜ਼ਾ ਜਲਦੀ ਤੋਂ ਜਲਦੀ ਪਾਇਆ ਜਾਵੇ ਨਹੀਂ ਉਹ ਸੰਘਰਸ਼ ਤੇਜ਼ ਕਰਨ ਲਈ ਮਜਬੂਰ ਹੋਣਗੇ।ਧਰਨੇ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ, ਮਜ਼ਦੂਰ ਅਤੇ ਔਰਤਾਂ ਹਾਜ਼ਰ ਸਨ।

Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories