Home » ਪੰਜਾਬ » ਪੀੜਿਤ ਮਾਮਲਾ ! ਇਨਸਾਫ਼ ਲਈ ਪਾਣੀ ਵਾਲੀ ਟੈਂਕੀ ਤੇ ਚੜੀਆਂ 3 ਮੁਟਿਆਰਾਂ

ਪੀੜਿਤ ਮਾਮਲਾ ! ਇਨਸਾਫ਼ ਲਈ ਪਾਣੀ ਵਾਲੀ ਟੈਂਕੀ ਤੇ ਚੜੀਆਂ 3 ਮੁਟਿਆਰਾਂ

Facebook
X
WhatsApp
Email

–ਕਿਹਾ ਪੁਲਿਸ ਪ੍ਰਸ਼ਾਸਨ ਨਹੀਂ ਕਰ ਰਿਹਾ ਦੋਸ਼ੀਆਂ ਖਿਲਾਫ ਕਾਰਵਾਈ
—ਜੇ ਇਨਸਾਨ ਨਾ ਮਿਲਿਆ ਤਾਂ ਕਰਨਗੀਆਂ ਖੁਦਕਸ਼ੀ

ਟਾਈਮਜ਼ ਆਫ਼ ਪੰਜਾਬ ਬਿਊਰੋ

ਬਰਨਾਲਾ 19 ਅਗਸਤ  ਜ਼ਿਲ੍ਹਾ ਪ੍ਰਬੰਧਕੀ ਅਤੇ ਅਦਾਲਤੀ ਕੰਪਲੈਕਸ ਬਰਨਾਲਾ ਦੇ ਨੇੜੇ ਬੁੱਧਵਾਰ ਸਵੇਰੇ ਉਸ ਵੇਲੇ ਹੜਕੰਪ ਮਚ ਗਿਆ, ਜਦੋਂ ਅਨੁਸੂਚਿਤ ਜਾਤੀ ਨਾਲ ਸਬੰਧਤ ਤਿੰਨ ਬਲਾਤਕਾਰ ਪੀੜਤ ਮੁਟਿਆਰਾਂ ਇਨਸਾਫ਼ ਦੀ ਮੰਗ ਨੂੰ ਲੈ ਕੇ ਪਾਣੀ ਵਾਲੀ ਟੈਂਕੀ ‘ਤੇ ਚੜ੍ਹ ਗਈਆਂ। ਪੀੜਤਾਵਾਂ ਦਾ ਦੋਸ਼ ਹੈ ਕਿ ਵੱਖ-ਵੱਖ ਮਾਮਲਿਆਂ ਵਿੱਚ ਵਿਆਹ ਦਾ ਝਾਂਸਾ ਦੇ ਕੇ ਉਨ੍ਹਾਂ ਦਾ ਲੰਬੇ ਸਮੇਂ ਤੱਕ ਸਰੀਰਕ ਸ਼ੋਸ਼ਣ ਕੀਤਾ ਗਿਆ, ਪਰ ਕਈ ਮਹੀਨਿਆਂ ਤੋਂ ਸ਼ਿਕਾਇਤਾਂ ਦੇਣ ਦੇ ਬਾਵਜੂਦ ਪੁਲਿਸ ਵੱਲੋਂ ਦੋਸ਼ੀਆਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ

ਟੈਂਕੀ ‘ਤੇ ਚੜ੍ਹੀਆਂ ਮੁਟਿਆਰਾਂ ਵਿੱਚੋਂ ਦੋ ਮਹਿਲ ਕਲਾ ਖੇਤਰ ਦੇ ਪਿੰਡ ਦੀਵਾਨਾ ਅਤੇ ਗਾਗੇਵਾਲ ਨਾਲ ਸਬੰਧਤ ਹਨ, ਜਦਕਿ ਤੀਜੀ ਲੜਕੀ ਬਰਨਾਲਾ ਸ਼ਹਿਰ ਦੀ ਰਹਿਣ ਵਾਲੀ ਹੈ:  (ਪਿੰਡ ਦੀਵਾਨਾ): ਪੀੜਤ ਅਨੁਸਾਰ ਹਸਪਤਾਲ ‘ਚ ਕੰਮ ਦੌਰਾਨ ਉਸ ਦੀ ਮੁਲਾਕਾਤ ਲੁਧਿਆਣਾ ਦੇ ਪਿੰਡ ਸਹੌਲੀ ਦੇ ਇੱਕ ਡਰਾਈਵਰ ਨਾਲ ਹੋਈ ਸੀ, ਜਿਸ ਨੇ ਵਿਆਹ ਦਾ ਝਾਂਸਾ ਦੇ ਕੇ ਕਈ ਸਾਲ ਸ਼ੋਸ਼ਣ ਕੀਤਾ ਅਤੇ ਵੀਡੀਓਜ਼ ਰਾਹੀਂ ਬਲੈਕਮੇਲ ਕੀਤਾ।ਦੂਜਾ ਮਾਮਲਾ (ਪਿੰਡ ਗਾਗੇਵਾਲ): ਲੁਧਿਆਣਾ ਦੇ ਰਾਏਕੋਟ ਨਿਵਾਸੀ ਇੱਕ ਵਿਅਕਤੀ ‘ਤੇ 3 ਸਾਲਾਂ ਤੱਕ ਸ਼ੋਸ਼ਣ ਕਰਨ ਦੇ ਦੋਸ਼ ਹਨ। ਬਾਅਦ ‘ਚ ਪਤਾ ਲੱਗਿਆ ਕਿ ਦੋਸ਼ੀ ਪਹਿਲਾਂ ਹੀ ਵਿਆਹਿਆ ਹੋਇਆ ਹੈ ਅਤੇ ਉਸ ਦੇ ਦੋ ਬੱਚੇ ਹਨ। ਤੀਜਾ ਮਾਮਲਾ  ਬਰਨਾਲਾ ਦੇ ਸੇਖਾ ਰੋਡ ਨਿਵਾਸੀ ਇੱਕ ਯੁਵਕ ਨੇ ਵਿਆਹ ਦਾ ਝਾਂਸਾ ਦੇ ਕੇ ਸ਼ੋਸ਼ਣ ਕੀਤਾ ਅਤੇ ਬਾਅਦ ਵਿੱਚ ਲੰਡਨ (ਵਿਦੇਸ਼) ਭੱਜ ਗਿਆ। ਪੀੜਤਾ ਨੇ ਯੁਵਕ ਦੇ ਪਰਿਵਾਰ ‘ਤੇ ਵੀ ਇਨ੍ਹਾਂ ਸਾਰੀਆਂ ਹਰਕਤਾਂ ‘ਚ ਸ਼ਾਮਲ ਹੋਣ ਦੇ ਦੋਸ਼ ਲਾਏ ਹਨ।

ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ’-  ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ-2 ਦੀ ਪੁਲਿਸ ਸਮੇਤ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਪੁਲਿਸ ਵੱਲੋਂ ਕੁੜੀਆਂ ਨੂੰ ਸਮਝਾ ਕੇ ਸੁਰੱਖਿਅਤ ਹੇਠਾਂ ਉਤਾਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਐੱਸਐੱਚਓ ਚਰਨਜੀਤ ਸਿੰਘ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories

Live Poll

[democracy id="1"]

Related News