Home » ਪੰਜਾਬ » ਪੰਜਾਬੀ ਗਾਇਕ ਗੂਲਾਬ ਸਿੱਧੂ ਦੇ ਘਰ ਤੇ ਹਮਲਾ ,ਘਟਨਾ ਸੀ ਸੀ ਟੀ ਵੀ ਕੈਮਰੇ ਵਿੱਚ ਹੋਈ ਕੈਦ

ਪੰਜਾਬੀ ਗਾਇਕ ਗੂਲਾਬ ਸਿੱਧੂ ਦੇ ਘਰ ਤੇ ਹਮਲਾ ,ਘਟਨਾ ਸੀ ਸੀ ਟੀ ਵੀ ਕੈਮਰੇ ਵਿੱਚ ਹੋਈ ਕੈਦ

Facebook
X
WhatsApp
Email

–ਮੋਟਰਸਾਈਕਲ ’ਤੇ ਆਏ ਹਮਲਾਵਰਾਂ ਨੇ ਚਲਾਈਆਂ ਗੋਲੀਆਂ

–ਹਮਲਾਵਰ ਘਰ ਵੱਲ ਲਗਭਗ 7 ਤੋਂ 8 ਰਾਊਂਡ ਫਾਇਰ ਕਰਨ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ

–ਅਣਪਛਾਤਿਆਂ ਖਿਲਾਫ ਜਲਦ ਕਾਰਵਾਈ ਕੀਤੀ ਜਾਵੇਗੀ – ਬਰਨਾਲਾ ਪੁਲਿਸ

ਟਾਈਮਜ਼ ਆਫ਼ ਪੰਜਾਬ ਬਿਊਰੋ

ਬਰਨਾਲਾ, 13 ਸਤੰਬਰ:– ਬਰਨਾਲਾ ਦੇ ਪਿੰਡ ਫਰਵਾਹੀ ਵਿੱਚ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਜੱਦੀ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਅਣਪਛਾਤੇ ਹਮਲਾਵਰਾਂ ਵੱਲੋਂ ਸ਼ਨੀਵਾਰ ਦੀ ਦਰਮਿਆਨੀ ਰਾਤ  ਗੋਲੀਬਾਰੀ ਕੀਤੀ ਗਈ। ਜਾਣਕਾਰੀ ਮੁਤਾਬਕ ਇਹ ਘਟਨਾ ਰਾਤ ਕਰੀਬ 1:30 ਤੋਂ 2 ਵਜੇ ਦੇ ਵਿਚਕਾਰ ਵਾਪਰੀ। ਹਮਲਾਵਰਾਂ ਨੇ ਘਰ ਵੱਲ ਲਗਭਗ 7 ਤੋਂ 8 ਰਾਊਂਡ ਫਾਇਰ ਕਰਨ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ। ਗੋਲੀਬਾਰੀ ਦੀ ਘਟਨਾ ਨਾਲ ਜੁੜੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ। ਹਾਲਾਂਕਿ ਇਸ ਹਮਲੇ ਦੌਰਾਨ ਕੋਈ ਵੀ ਵਿਅਕਤੀ ਜ਼ਖਮੀ ਨਹੀਂ ਹੋਇਆ ਪਰ ਗੋਲੀਆਂ ਘਰ ਦੇ ਗੇਟ ‘ਤੇ ਲੱਗੀਆਂ ਹਨ।ਘਟਨਾ ਦੇ ਸਮੇਂ ਗੁਲਾਬ ਸਿੱਧੂ ਖੁਦ ਘਰ ਵਿੱਚ ਮੌਜੂਦ ਨਹੀਂ ਸਨ। ਪਰਿਵਾਰਕ ਮੈਂਬਰਾਂ ਮੁਤਾਬਕ ਗਾਇਕ ਇਸ ਸਮੇਂ ਵਿਦੇਸ਼ ਵਿੱਚ ਸੰਗੀਤਕ ਸ਼ੋਅ ਅਤੇ ਪ੍ਰੋਗਰਾਮਾਂ ਲਈ ਗਿਆ ਹੋਇਆ ਹੈ।

ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਜਗਸੀਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਲਗਭਗ 12 ਵਜੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਕੁਝ ਅਣਪਛਾਤੇ ਨੌਜਵਾਨਾਂ, ਜਿਨ੍ਹਾਂ ਦੇ ਮੂੰਹ ਢੱਕੇ ਹੋਏ ਸਨ, ਨੇ ਗਾਇਕ ਗੁਲਾਬ ਸਿੱਧੂ ਦੇ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਰੀਬ 10 ਤੋਂ 12 ਰਾਊਂਡ ਫਾਇਰਿੰਗ ਕੀਤੀ। ਗੋਲੀਆਂ ਚਲਾਉਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਪਹਿਲਾਂ ਵੀ ਗੁਲਾਬ ਸਿੱਧੂ ਨੂੰ ਕੁਝ ਵਿਅਕਤੀਆਂ ਵੱਲੋਂ ਫਿਰੌਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਇਸ ਕਾਰਨ ਪੁਲਿਸ ਇਸ ਗੋਲੀਬਾਰੀ ਦੀ ਘਟਨਾ ਨੂੰ ਪੁਰਾਣੀਆਂ ਧਮਕੀਆਂ ਅਤੇ ਗੈਂਗਸਟਰ ਐਂਗਲ ਨਾਲ ਜੋੜ ਕੇ ਵੀ ਜਾਂਚ ਕਰ ਰਹੀ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਸਦਰ ਥਾਣਾ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਪੁਲਿਸ ਅਧਿਕਾਰੀਆਂ ਨੇ ਗੋਲੀਬਾਰੀ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਵੱਲੋਂ ਹੁਣ ਪਿੰਡ ਦੀਆਂ ਗਲੀਆਂ ਅਤੇ ਮੁੱਖ ਸੜਕਾਂ ‘ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਆਵਾਜਾਈ ਬਾਰੇ ਕੋਈ ਸੁਰਾਗ ਮਿਲ ਸਕੇ। ਇਸ ਦੇ ਨਾਲ ਹੀ ਘਟਨਾ ਸਥਾਨ ਤੋਂ ਫੋਰੈਂਸਿਕ ਸਬੂਤ ਵੀ ਇਕੱਠੇ ਕੀਤੇ ਜਾ ਰਹੇ ਹਨ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਜਾਂਚ ਪੂਰੀ ਹੋਣ ਅਤੇ ਹਮਲਾਵਰਾਂ ਦੀ ਪਛਾਣ ਹੋਣ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories

Live Poll

[democracy id="1"]

Related News