Home » ਪੰਜਾਬ » ਫਗਵਾੜਾ ਵਿਖੇ 02 ਜੂਨ ਦਿਨ ਮੰਗਲਵਾਰ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੂਰਬ ਸਬੰਧੀ ਕਰਵਾਇਆ ਜਾਵੇਗਾ ਮਹਾਨ ਕੀਰਤਨ ਦਰਬਾਰ:- ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ

ਫਗਵਾੜਾ ਵਿਖੇ 02 ਜੂਨ ਦਿਨ ਮੰਗਲਵਾਰ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੂਰਬ ਸਬੰਧੀ ਕਰਵਾਇਆ ਜਾਵੇਗਾ ਮਹਾਨ ਕੀਰਤਨ ਦਰਬਾਰ:- ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ

Facebook
X
WhatsApp
Email
–ਸ਼ਾਮ 5:30 ਵਜੇ ਤੋਂ ਲੈ ਕੇ 8:30 ਵਜੇ ਤੱਕ ਕਰਵਾਇਆ ਜਾਵੇਗਾ ਕੀਰਤਨ ਦਰਬਾਰ
ਟਾਈਮਜ਼ ਆਫ਼ ਪੰਜਾਬ ਬਿਊਰੋ
ਫਗਵਾੜਾ 31 ਮਈ:–  ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀ ਆਕਾਸ਼ ਬਾਂਸਲ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ 30 ਮਈ ਨੂੰ ਕਰਵਾਇਆ ਜਾਣਾ ਸੀ, ਪਰ ਮੌਸਮ ਦੀ ਖਰਾਬੀ ਕਾਰਨ ਹੁਣ ਇਹ ਸਮਾਗਮ 02 ਜੂਨ, ਦਿਨ ਮੰਗਲਵਾਰ ਨੂੰ ਫਗਵਾੜਾ ਵਿਖੇ ਸ਼੍ਰੋਮਣੀ ਸ੍ਰੀ ਗੁਰੂ ਰਵਿਦਾਸ ਮੰਦਰ ਜੀ ਦੇ ਸਾਹਮਣੇ ਸਥਿਤ ਸਰਕਾਰੀ ਮਿਡਲ ਸਕੂਲ ਦੇ ਗਰਾਊਂਡ, ਜੀ.ਟੀ. ਰੋਡ, ਚੱਕ ਹਕੀਮ ਵਿਖੇ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮਾਗਮ ਸਬੰਧੀ ਸਾਰੇ ਜਰੂਰੀ ਪ੍ਰਬੰਧ ਕੀਤੇ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਸਮਾਗਮ ਬਹੁਤ ਹੀ ਇਤਿਹਾਸਕ ਅਤੇ ਵਿਸ਼ਾਲ ਪੱਧਰ ‘ਤੇ ਮਨਾਇਆ ਜਾ ਰਿਹਾ ਹੈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ, ਇਸ ਲਈ ਪੰਜਾਬ ਸਰਕਾਰ ਵੱਲੋਂ ਸੰਗਤਾਂ ਦੀ ਸਹੂਲਤ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ।
ਉਨ੍ਹਾਂ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਪੂਰੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ ਅਤੇ ਸਾਡੀ ਸਾਰਿਆਂ ਦੀ ਕੋਸ਼ਿਸ਼ ਹੈ ਕਿ ਇਸ 650ਵੇਂ ਪ੍ਰਕਾਸ਼ ਉਤਸਵ ਨੂੰ ਬੇਹੱਦ ਸ਼ਰਧਾ, ਉਤਸ਼ਾਹ ਅਤੇ ਯਾਦਗਾਰੀ ਤਰੀਕੇ ਨਾਲ ਮਨਾਇਆ ਜਾਵੇ। ਉਹਨਾਂ ਨੇ ਦੱਸਿਆ ਕਿ 02 ਜੂਨ ਨੂੰ ਕੀਰਤਨ ਦਰਬਾਰ ਸ਼ਾਮ 5:30 ਵਜੇ ਦੇ ਕਰੀਬ ਸ਼ੁਰੂ ਹੋਵੇਗਾ ਜੋ ਕਿ 8:30 ਵਜੇ ਤੱਕ ਚੱਲੇਗਾ। ਇਸ ਕੀਰਤਨ ਦਰਬਾਰ ਵਿੱਚ ਭਾਈ ਦਵਿੰਦਰ ਸਿੰਘ ਸੋਢੀ (ਰਾਗੀ, ਲੁਧਿਆਣੇ ਵਾਲੇ), ਭਾਈ ਰਵਿੰਦਰ ਸਿੰਘ (ਹਜ਼ੂਰੀ ਰਾਗੀ, ਸ੍ਰੀ ਹਰਿਮੰਦਰ ਸਾਹਿਬ) ਅਤੇ ਭਾਈ ਗੁਰਮੀਤ ਸਿੰਘ ਜੀ (ਕਥਾ ਵਿਚਾਰ) ਵੱਲੋਂ ਆਪਣੇ ਕੀਰਤਨਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।
ਉਹਨਾਂ ਨੇ ਸਮੂਹ ਸੰਗਤ ਨੂੰ ਬੇਨਤੀ ਕਰਦੇ ਹੋਏ ਕਿਹਾ ਕਿ ਵੱਧ ਤੋਂ ਵੱਧ ਕੀਰਤਨ ਦਰਬਾਰ ਵਿੱਚ ਸ਼ਿਰਕਤ ਕਰਨ।
Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories

Live Poll

Are You Satisfied Times of Punjab24

Related News