Home » ਪੰਜਾਬ » ਫ਼ਰੀਦਕੋਟ ਪੁਲਿਸ ਵੱਲੋ ਜੇਲ ਅਧਾਰਿਤ ਅੰਤਰਰਾਸ਼ਟਰੀ ਹਥਿਆਰਾਂ ਦੇ ਗਿਰੋਹ ਦਾ ਪਰਦਾਫਾਸ਼, 02 ਮੁਲਜ਼ਮ ਕਾਬੂ, 10 ਨਜਾਇਜ਼ ਪਿਸਟਲ, 20 ਜਿੰਦਾ ਰੌਦ ਬਰਾਮਦ

ਫ਼ਰੀਦਕੋਟ ਪੁਲਿਸ ਵੱਲੋ ਜੇਲ ਅਧਾਰਿਤ ਅੰਤਰਰਾਸ਼ਟਰੀ ਹਥਿਆਰਾਂ ਦੇ ਗਿਰੋਹ ਦਾ ਪਰਦਾਫਾਸ਼, 02 ਮੁਲਜ਼ਮ ਕਾਬੂ, 10 ਨਜਾਇਜ਼ ਪਿਸਟਲ, 20 ਜਿੰਦਾ ਰੌਦ ਬਰਾਮਦ

Facebook
X
WhatsApp
Email

— ਪਾਕਿਸਤਾਨ ਤੋਂ ਡਰੋਨ ਰਾਹੀਂ ਹਥਿਆਰਾਂ ਦੀ ਤਸਕਰੀ ਦੇ ਸੰਭਾਵਿਤ ਨੈੱਟਵਰਕ ਦੀ ਜਾਂਚ ਜਾਰੀ

–ਜੇਲ੍ਹ ਵਿੱਚ ਬੰਦ ਮੁੱਖ ਸਰਗਨਾ ਦੇ ਸੰਭਾਵਿਤ ਨਿਰਦੇਸ਼ਾਂ ’ਤੇ ਹਥਿਆਰਾਂ ਦੀ ਖੇਪ ਸੰਭਾਲਣ ਅਤੇ ਅੱਗੇ ਸਪਲਾਈ ਕਰਨ ਦੇ ਮਾਮਲੇ ਵਿੱਚ ਕਾਰਵਾਈ। ਸ੍ਰੀ ਗੁਰਬੰਸ ਸਿੰਘ ਬੈਂਸ, ਐਸ.ਐਸ.ਪੀ. ਫ਼ਰੀਦਕੋਟ

— ਗ੍ਰਿਫ਼ਤਾਰ ਮੁਲਜ਼ਮਾਂ ਦੇ ਹੋਰ ਸਾਥੀਆਂ ਅਤੇ ਸੰਭਾਵਿਤ ਅੰਤਰਰਾਸ਼ਟਰੀ ਲਿੰਕਾਂ ਦੀ ਡੂੰਘਾਈ ਨਾਲ ਜਾਂਚ ਜਾਰੀ

ਅਜੈ ਮਨਚੰਦਾ
ਫ਼ਰੀਦਕੋਟ,17 ਸਤੰਬਰ –ਸ਼੍ਰੀ ਗੌਰਵ ਯਾਦਵ ਆਈ.ਪੀ.ਐੱਸ ਮਾਨਯੋਗ ਡੀ.ਜੀ.ਪੀ, ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ਼੍ਰੀਮਤੀ ਨਿਲਾਬਰੀ ਜੱਗਦਲੇ ਵਿਜੇ, ਆਈ.ਪੀ.ਐੱਸ.ਆਈ.ਜੀ, ਫਰੀਦਕੋਟ ਰੇਜ ਫਰੀਦਕੋਟ, ਜੀ ਦੇ ਮਾਰਗ ਦਰਸ਼ਨ ਅਨੁਸਾਰ ਫਰੀਦਕੋਟ ਪੁਲਿਸ ਵੱਲੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।, ਇਸੇ ਲੜੀ ਤਹਿਤ ਸ਼੍ਰੀ ਗੁਰਬੰਸ ਸਿੰਘ ਬੈਸ ਪੀ.ਪੀ.ਐਸ ਫਰੀਦਕੋਟ, ਐੱਸ.ਐੱਸ.ਪੀ. ਫਰੀਦਕੋਟ ਜੀ ਦੀ ਸੁਪਰਵਾਇਜ਼ਨ ਹੇਠ ਫ਼ਰੀਦਕੋਟ ਪੁਲਿਸ ਨੂੰ ਇਹ ਸਫਲਤਾ ਨਰਿੰਦਰ ਸਿੰਘ, ਐੱਸ.ਪੀ. (ਇਨਵੈਸਟੀਗੇਸ਼ਨ) ਫ਼ਰੀਦਕੋਟ ਦੀ ਅਤੇ ਅਵਤਾਰ ਸਿੰਘ, ਡੀ.ਐੱਸ.ਪੀ. (ਇਨਵੈਸਟੀਗੇਸ਼ਨ) ਫ਼ਰੀਦਕੋਟ ਦੀ ਸਿੱਧੀ ਨਿਗਰਾਨੀ ਹੇਠ ਹਾਸਲ ਹੋਈ। ਇਸ ਕਾਰਵਾਈ ਵਿੱਚ ਸੀ.ਆਈ.ਏ. ਸਟਾਫ਼ ਫ਼ਰੀਦਕੋਟ ਦੀ ਟੀਮ ਨੇ ਅਹਿਮ ਭੂਮਿਕਾ ਨਿਭਾਈ। 16.09.2026 ਨੂੰ ਇੱਕ ਆਪਰੇਸ਼ਨ ਦੌਰਾਨ ਜੇਲ ਅਧਾਰਿਤ ਅੰਤਰਰਾਸ਼ਟਰੀ ਹਥਿਆਰਾਂ ਦੇ ਗਿਰੋਹ ਨਾਲ ਸਬੰਧਿਤ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਇਹ ਜਾਣਕਾਰੀ ਗੁਰਬੰਸ ਸਿੰਘ ਬੈਂਸ, ਪੀ.ਪੀ.ਐੱਸ., ਐੱਸ.ਐੱਸ.ਪੀ. ਫ਼ਰੀਦਕੋਟ ਜੀ ਵੱਲੋ ਸਾਂਝੀ ਕੀਤੀ ਗਈ।
ਕਾਰਵਾਈ ਦੇ ਮੁਤਾਬਿਕ 16 ਸਤੰਬਰ 2026 ਨੂੰ ਸਹਾਇਕ ਥਾਣੇਦਾਰ ਪਰਮਿੰਦਰ ਸਿੰਘ, ਸੀ.ਆਈ.ਏ. ਸਟਾਫ਼ ਫ਼ਰੀਦਕੋਟ, ਅਤੇ ਸਮੇਤ ਪੁਲਿਸ ਪਾਰਟੀ ਵੱਲੋਂ ਕੋਟਕਪੂਰਾ ਰੋਡ ਪੁਲ ਨਹਿਰਾਂ, ਫ਼ਰੀਦਕੋਟ ਵਿਖੇ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਦੋਵੇਂ ਵਿਅਕਤੀ ਭਾਰੀ ਮਾਤਰਾ ਵਿੱਚ ਅਸਲਾ-ਐਮੂਨੇਸ਼ਨ ਲੈ ਕੇ ਤਲਵੰਡੀ ਭਾਈ ਰੋਡ, ਕੇਂਦਰੀ ਮਾਡਰਨ ਜੇਲ੍ਹ ਫ਼ਰੀਦਕੋਟ ਦੇ ਨੇੜਲੇ ਇਲਾਕੇ ਵਿੱਚ ਘੁੰਮ ਰਹੇ ਹਨ ਅਤੇ ਇਸ ਅਸਲੇ ਨੂੰ ਅੱਗੇ ਸਪਲਾਈ ਕਰਨ ਜਾਂ ਕਿਸੇ ਅਪਰਾਧਿਕ ਵਾਰਦਾਤ ਵਿੱਚ ਵਰਤਣ ਦੀ ਤਾਕ ਵਿੱਚ ਹਨ। ਮੁਖ਼ਬਰ ਦੀ ਇਤਲਾਹ ਨੂੰ ਭਰੋਸੇਯੋਗ ਪਾਇਆ ਜਾਣ ’ਤੇ ਪੁਲਿਸ ਪਾਰਟੀ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਦੋਵੇਂ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਉਨ੍ਹਾਂ ਪਾਸੋਂ ਭਾਰੀ ਮਾਤਰਾ ਵਿੱਚ ਅੰਤਰਰਾਸ਼ਟਰੀ ਹਥਿਆਰ 10 ਨਜਾਇਜ਼ ਪਿਸਟਲ, 20 ਜਿੰਦਾ ਰੌਦ ਬਰਾਮਦ ਕੀਤੇ ਗਏ ਹਨ।

ਮੁੱਢਲੀ ਜਾਂਚ ਵਿੱਚ ਇਹ ਗਿਰੋਹ ਗੁਆਂਢੀ ਦੇਸ਼ ਪਾਕਿਸਤਾਨ ਵਿੱਚ ਮੌਜੂਦ ਸਮੱਗਲਰਾਂ ਨਾਲ ਸੰਪਰਕ ਕਰਕੇ ਡਰੋਨ ਰਾਹੀਂ ਵੱਡੀ ਮਾਤਰਾ ਵਿੱਚ ਅਸਲਾ-ਅਸਲਾ ਅਤੇ ਐਮੂਨੇਸ਼ਨ ਮੰਗਵਾਉਦੇ ਸਨ ਇਸ ਗਿਰੋਹ ਦਾ ਮੁੱਖ ਸਰਗਨਾ ਦੀਪ ਸਿੰਘ ਉਰਫ਼ ਦੀਪਕ, ਵਾਸੀ ਰੌੜਾਂਵਾਲੀ, ਅਟਾਰੀ, ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ, ਜੋ ਇਸ ਸਮੇਂ ਜੇਲ੍ਹ ਵਿੱਚ ਬੰਦ ਹੈ, ਇਸ ਵੱਲੋਂ ਆਪਣੇ ਸਾਥੀਆਂ ਰਾਹੀਂ ਹਥਿਆਰਾਂ ਦੀ ਖੇਪ ਸੰਭਾਲਣ ਅਤੇ ਅੱਗੇ ਸਪਲਾਈ ਕਰਨ ਦੀ ਗੱਲ ਸਾਹਮਣੇ ਆਈ ਹੈ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਾਜਬੀਰ ਸਿੰਘ ਉਰਫ਼ ਅਮਿਤ, ਪੁੱਤਰ ਭੁਪਿੰਦਰ ਸਿੰਘ ਅਤੇ ਅਮਰ ਸਿੰਘ ਉਰਫ਼ ਅਮਰ, ਪੁੱਤਰ ਅਮਰੀਕ ਸਿੰਘ, ਵਾਸੀ ਸੰਨ ਸਾਹਿਬ ਰੋਡ, ਬਾਬਾ ਦੀਪ ਸਿੰਘ ਕਾਲੋਨੀ, ਛੇਹਰਟਾ, ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ, ਵਜੋਂ ਹੋਈ ਹੈ।

ਜੋ ਕਿ ਦੋਨੋ ਹੀ ਦੋਸੀ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਨਾਲ ਸੰਬੰਧਤ ਹਨ। ਮੁੱਕਦਮਾ ਦੀ ਮੁੱਢਲੀ ਤਫਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰਿਫਤਾਰ ਵਿਅਕਤੀਆ ਵੱਲੋ ਇਹ ਹਥਿਆਰ ਸਰਹੱਦੀ ਖੇਤਰ ਤੋ ਲਿਆ ਕੇ ਅੱਗੇ ਜਿਲ੍ਹਾ ਫਰੀਦਕੋਟ ਅੰਦਰ ਅਤੇ ਇਸਦੇ ਨਾਲ ਲੱਗਦੇ ਹੋਰ ਏਰੀਆ ਵਿੱਚ ਸਪਲਾਈ ਕੀਤੀ ਜਾਣੀ ਸੀ।
ਸ੍ਰੀ ਗੁਰਬੰਸ ਸਿੰਘ ਬੈਂਸ, ਐਸ.ਐੱਸ.ਪੀ. ਫ਼ਰੀਦਕੋਟ ਜੀ ਨੇ ਦੱਸਿਆ ਫ਼ਰੀਦਕੋਟ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਤਫ਼ਤੀਸ਼ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਹਥਿਆਰਾਂ ਦੀ ਸਪਲਾਈ ਦੇ ਸਰੋਤਾਂ, ਗ੍ਰਿਫ਼ਤਾਰ ਮੁਲਜ਼ਮਾਂ ਦੇ ਹੋਰ ਸਾਥੀਆਂ ਅਤੇ ਸੰਭਾਵਿਤ ਅੰਤਰਰਾਸ਼ਟਰੀ ਲਿੰਕਾਂ ਦੀ ਪੜਤਾਲ ਕੀਤੀ ਜਾ ਰਹੀ ਹੈ, ਤਾਂ ਜੋ ਗੈਰ-ਕਾਨੂੰਨੀ ਅਸਲਾ ਸਪਲਾਈ ਚੇਨ ਨਾਲ ਜੁੜੇ ਪੂਰੇ ਨੈੱਟਵਰਕ ਨੂੰ ਬੇਨਕਾਬ ਕੀਤਾ ਜਾ ਸਕੇ। ਉਨ੍ਹਾ ਕਿਹਾ ਕਿ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ, ਅਪਰਾਧਿਕ ਗਿਰੋਹਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਸ਼੍ਰੀ ਗੁਰਬੰਸ ਸਿੰਘ ਬੈਂਸ, ਐਸ.ਐਸ.ਪੀ ਫਰੀਦਕੋਟ ਨੇ ਜਦ ਦੋਸ਼ੀਆ ਦੇ ਕ੍ਰਿਮੀਨਲ ਰਿਕਾਰਡ ਦੀ ਜਾਂਚ ਕੀਤੀ ਗਈ ਤਾ ਦੀਪ ਸਿੰਘ ਉਰਫ਼ ਦੀਪਕ, ਵਾਸੀ ਰੌੜਾਂਵਾਲੀ, ਅਟਾਰੀ, ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ, (ਜੋ ਇਸ ਸਮੇਂ ਜੇਲ੍ਹ ਵਿੱਚ ਬੰਦ ਹੈ) ਥਾਣਾ ਘਰਿੰਡਾ ਜਿਲ੍ਹਾ ਅੰਮ੍ਰਿਤਸਰ ਸਾਹਿਬ ਵਿਖੇ ਵੀ ਅਸਲਾ ਐਕਟ, ਨਸ਼ਾ ਤਸਕਰੀ ਤਹਿਤ ਪਹਿਲਾ ਵੀ ਇੱਕ ਮੁੱਕਦਮਾ ਦਰਜ ਰਜਿਸਟਰ ਹੋਣਾ ਪਾਇਆ ਗਿਆ ਹੈ।

ਇਸ ਸਬੰਧੀ ਥਾਣਾ ਸਿਟੀ ਫ਼ਰੀਦਕੋਟ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25(6),25(7)/54/59, ਤਹਿਤ ਮੁਕੱਦਮਾ ਨੰਬਰ 477 ਮਿਤੀ 16.09.2026 ਦਰਜ ਰਜਿਸਟਰ ਕੀਤਾ ਗਿਆ ਹੈ।

Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories