Home » ਪੰਜਾਬ » ਬਲਰਾਜ ਰਾਮਾ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਬਣੇ

ਬਲਰਾਜ ਰਾਮਾ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਬਣੇ

Facebook
X
WhatsApp
Email

ਮਿੰਟੂ ਖੁਰਮੀ ਹਿੰਮਤਪੁਰਾ

ਨਿਹਾਲ ਸਿੰਘ ਵਾਲਾ 23 ਜੂਨ –– ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਤੋਂ ਬਲਰਾਜ ਰਾਮਾ ਨੂੰ ਯੂਥ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਯੂਥ ਕਾਂਗਰਸ ਦੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ ਅਤੇ ਸਮਰਥਕਾਂ ਵੱਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।
ਇਸ ਮੌਕੇ ਬਲਰਾਜ ਰਾਮਾ ਨੇ ਪਾਰਟੀ ਦੀ ਉੱਚ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨਾ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਉੱਚ ਪੱਧਰ ਤੱਕ ਪਹੁੰਚਾਉਣਾ ਅਤੇ ਹਲਕੇ ਵਿੱਚ ਯੂਥ ਕਾਂਗਰਸ ਨੂੰ ਹੋਰ ਮਜ਼ਬੂਤ ਕਰਨਾ ਉਨ੍ਹਾਂ ਦੀ ਪਹਿਲ ਹੋਵੇਗੀ।
ਉਨ੍ਹਾਂ ਨੇ ਪਾਰਟੀ ਦੇ ਸਮੂਹ ਆਗੂਆਂ, ਵਰਕਰਾਂ ਅਤੇ ਸਮਰਥਕਾਂ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਸਾਰਿਆਂ ਨੂੰ ਨਾਲ ਲੈ ਕੇ ਸੰਗਠਨ ਦੀ ਮਜ਼ਬੂਤੀ ਲਈ ਕੰਮ ਕਰਨਗੇ। ਵਰਕਰਾਂ ਨੇ ਆਸ ਜਤਾਈ ਕਿ ਬਲਰਾਜ ਰਾਮਾ ਦੀ ਅਗਵਾਈ ਹੇਠ ਯੂਥ ਕਾਂਗਰਸ ਹਲਕਾ ਨਿਹਾਲ ਸਿੰਘ ਵਾਲਾ ਵਿੱਚ ਹੋਰ ਵੀ ਸਰਗਰਮ ਭੂਮਿਕਾ ਨਿਭਾਏਗੀ।

Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories

Live Poll

[democracy id="1"]

Related News