ਟਾਈਮਜ਼ ਆਫ਼ ਪੰਜਾਬ ਬਿਊਰੋ
ਅੰਮ੍ਰਿਤਸਰ, 31 ਮਈ :– ਭਾਰਤੀ ਜਨਤਾ ਪਾਰਟੀ (ਭਾਜਪਾ) ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਵਰਕਰਾਂ ਦੀ ਸਿਖਲਾਈ ਲਈ ਆਉਣ ਵਾਲੇ ਦਿਨਾਂ ਵਿੱਚ ਇੱਕ ਅਹਿਮ ਅਤੇ ਵਿਸ਼ੇਸ਼ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਅੰਮ੍ਰਿਤਸਰ ਸ਼ਹਿਰੀ ਇਕਾਈ ਦੇ ਜ਼ਿਲ੍ਹਾ ਪ੍ਰਧਾਨ ਸਰਦਾਰ ਹਰਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਇਹ ਵਿਸ਼ੇਸ਼ ਸਿਖਲਾਈ ਕੈਂਪ ਮਿਤੀ 6 ਜੂਨ 2026 ਨੂੰ ਸਵੇਰੇ 9:00 ਵਜੇ ਸ਼ੁਰੂ ਹੋਵੇਗਾ ਅਤੇ ਅਗਲੇ ਦਿਨ 7 ਜੂਨ 2026 ਨੂੰ ਸ਼ਾਮ 5:00 ਵਜੇ ਤੱਕ ਨਿਰੰਤਰ ਜਾਰੀ ਰਹੇਗਾ। ਇਹ ਕੈਂਪ ਮਿਲੇਨਿਯਮ ਸਕੂਲ SG enclave ਮਜੀਠਾ ਰੋਡ ਵਿਖੇ ਲਗੇਗਾ । ਇਸ ਅਹਿਮ ਬੈਠਕ ਵਿੱਚ ਵਿਸ਼ੇਸ਼ ਤੌਰ ‘ਤੇ ਸਾਬਕਾ ਰਾਜ ਸਭਾ ਸੰਸਦ ਮੈਂਬਰ ਅਤੇ ਸਾਬਕਾ ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਅਤੇ ਪੰਜਾਬ ਭਾਜਪਾ ਦੇ ਸਕੱਤਰ ਰਾਕੇਸ਼ ਸ਼ਰਮਾ ਮੌਜੂਦ ਸਨ। ਇਸ ਬੈਠਕ ਵਿੱਚ ਹਰੇਕ ਵਿਧਾਨ ਸਭਾ ਹਲਕੇ ਦੇ ਇੰਚਾਰਜ ਡਾਕਟਰੀ ਰਾਮ ਚਾਵਲਾ ਜੀ, ਕੁਮਾਰ ਅਮਿਤ ਜੀ, ਸਰਦਾਰ ਹਰਜਿੰਦਰ ਸਿੰਘ ਠੇਕੇਦਾਰ ਜੀ,ਸੁਖਮਿੰਦਰ ਸਿੰਘ ਪਿੰਟੂ ਜੀ, ਸਾਰੇ ਮੰਡਲਾਂ ਦੇ ਪ੍ਰਧਾਨ, ਜ਼ਿਲ੍ਹਾ ਮਹਾਮੰਤਰੀ ਸਲਿਲ ਕਪੂਰ, ਜ਼ਿਲ੍ਹਾ ਮਹਾਮੰਤਰੀ ਮਨੀਸ਼ ਸ਼ਰਮਾ, ਸਾਰੇ ਸੈੱਲਾਂ ਦੇ ਕਨਵੀਨਰ ਅਤੇ ਪਾਰਟੀ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ । ਕੈਂਪ ਦੌਰਾਨ ਪਾਰਟੀ ਸੰਗਠਨ ਦੇ ਵਿਸਤਾਰ, ਵਰਕਰਾਂ ਦੀ ਸਿਖਲਾਈ ਅਤੇ ਭਵਿੱਖੀ ਸਿਆਸੀ ਰਣਨੀਤੀਆਂ ‘ਤੇ ਵਿਸ਼ੇਸ਼ ਚਰਚਾ ਕਰਕੇ ਅਗਲੀ ਰੂਪ-ਰੇਖਾ ਉਲੀਕੀ ਜਾਵੇਗੀ
- 0
- 0
- 0
- 0














