Home » ਪੰਜਾਬ » ਮੇਅਰ ਵੱਲੋਂ ਆਪਸੀ ਭਾਈਚਾਰਕ ਸਾਂਝ ਤੇ ਸਦਭਾਵਨਾ ਦਾ ਸੰਦੇਸ਼ ਦਿੰਦੀਆਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸਾਂ ਰਵਾਨਾ

ਮੇਅਰ ਵੱਲੋਂ ਆਪਸੀ ਭਾਈਚਾਰਕ ਸਾਂਝ ਤੇ ਸਦਭਾਵਨਾ ਦਾ ਸੰਦੇਸ਼ ਦਿੰਦੀਆਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸਾਂ ਰਵਾਨਾ

Facebook
X
WhatsApp
Email
ਟਾਈਮਜ਼ ਆਫ਼ ਪੰਜਾਬ ਬਿਊਰੋ
ਬਠਿੰਡਾ, 9 ਸਤੰਬਰ :– ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਵਿਧਾਨ ਸਭਾ ਹਲਕਾ ਬਠਿੰਡਾ (ਸ਼ਹਿਰੀ) ਦੇ ਵਾਰਡ ਨੰਬਰ 23 ਤੋਂ ਸ਼੍ਰੀ ਦਰਬਾਰ ਸਾਹਿਬ, ਹਰਿਦੁਆਰ ਤੇ ਰਿਸ਼ੀਕੇਸ਼ ਦੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀ ਬੱਸਾਂ ਨੂੰ ਮੇਅਰ ਨਗਰ ਨਿਗਮ ਬਠਿੰਡਾ ਸ੍ਰੀ ਪਦਮਜੀਤ ਮਹਿਤਾ ਵੱਲੋਂ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਸ੍ਰੀ ਰਾਜਨ ਅਮਰਦੀਪ, ਸ੍ਰੀ ਰਮੇਸ਼ ਕੁਮਾਰ ਮੇਸ਼ਾ, ਕੌਂਸਲਰ ਸ੍ਰੀ ਧਰਮਿੰਦਰ ਕੁਮਾਰ, ਕੌਂਸਲਰ ਸ੍ਰੀ ਬਲਵਿੰਦਰ ਸਿੰਘ, ਪੰਡਿਤ ਦੇਵ ਸ਼ਰਮਾ, ਆਪ ਦੇ ਬਲਾਕ ਪ੍ਰਧਾਨ ਸ੍ਰੀ ਰਵੀ ਕੁਮਾਰ, ਸ੍ਰੀ ਅਸ਼ਵਨੀ ਬੰਟੀ ਆਦਿ ਮੌਜੂਦ ਸਨ।
ਇਸ ਮੌਕੇ ਮੇਅਰ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਧਾਰਮਿਕ ਯਾਤਰਾ ਦੇ ਇੱਛੁਕ ਲੋਕਾਂ ਲਈ ਇਕ ਵਰਦਾਨ ਸਾਬਤ ਹੋ ਰਹੀ ਹੈ। ਇਹ ਯੋਜਨਾ ਮਹਾਨ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਨੁਸਾਰ ਆਪਸੀ ਭਾਈਚਾਰੇ, ਏਕਤਾ ਅਤੇ ਸ਼ਾਂਤੀ ਦਾ ਸੰਦੇਸ਼ ਫੈਲਾਉਂਦੀ ਹੈ।
ਉਨ੍ਹਾਂ ਦੱਸਿਆ ਕਿ ਤੀਰਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਦੀ ਸੁਵਿਧਾ, ਸੁਰੱਖਿਆ ਅਤੇ ਸਿਹਤ ਸੰਬੰਧੀ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੂਰੇ ਪ੍ਰਬੰਧ ਕੀਤੇ ਗਏ ਹਨ। ਯਾਤਰਾ ਦੌਰਾਨ ਆਵਾਜਾਈ, ਰਹਾਇਸ਼, ਭੋਜਨ ਅਤੇ ਮੈਡੀਕਲ ਸਹੂਲਤਾਂ ਨੂੰ ਯਕੀਨੀ ਬਣਾਇਆ ਗਿਆ ਹੈ ਤਾਂ ਜੋ ਸ਼ਰਧਾਲੂ ਨਿਰਭੀਕ ਅਤੇ ਨਿਸ਼ਚਿੰਤ ਹੋ ਕੇ ਤੀਰਥ ਯਾਤਰਾ ਦਾ ਲਾਭ ਲੈ ਸਕਣ। ਇਸ ਮੌਕੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਤੇ ਉਨ੍ਹਾਂ ਪੰਜਾਬ ਸਰਕਾਰ ਦਾ ਇਸ ਲੋਕ-ਭਲਾਈ ਸਕੀਮ ਲਈ ਧੰਨਵਾਦ ਵੀ ਕੀਤਾ।
Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories