Home » ਪੰਜਾਬ » ਮੋਹਾਲੀ ਵਿੱਚ ‘ਮਿਸ਼ਨ ਕਲੀਨ ਪੰਜਾਬ’ ਦੇ ਦੂਜੇ ਪੜਾਅ ਦੀ ਸ਼ੁਰੂਆਤ

ਮੋਹਾਲੀ ਵਿੱਚ ‘ਮਿਸ਼ਨ ਕਲੀਨ ਪੰਜਾਬ’ ਦੇ ਦੂਜੇ ਪੜਾਅ ਦੀ ਸ਼ੁਰੂਆਤ

Facebook
X
WhatsApp
Email
–ਭਗਵੰਤ ਸਿੰਘ ਮਾਨ ਸਰਕਾਰ ਦੇ ਯਤਨਾ ਸਦਕਾ ਪੰਜਾਬ ਨੂੰ ਖੂਬਸੂਰਤ ਬਣਾਉਣ ਦਾ ਸੁਪਨਾ ਜਲਦੀ ਤੋਂ ਜਲਦੀ ਕੀਤਾ ਜਾਵੇਗਾ ਪੂਰਾ : ਸਰਬਜੀਤ ਸਿੰਘ ਸਮਾਣਾ
–ਮੋਹਾਲੀ ‘ਚ ਬਲੌਂਗੀ ਵਾਲੇ ਪਾਸਿਓਂ ਐਂਟਰੀ ਤੇ ਚਲਾਇਆ ਗਿਆ ਸਫਾਈ ਅਭਿਆਨ
ਟਾਈਮਜ਼ ਆਫ਼ ਪੰਜਾਬ ਬਿਊਰੋ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਸਤੰਬਰ:– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੇ ਦੂਜੇ ਪੜਾਅ ਤਹਿਤ ਅੱਜ ਨਗਰ ਨਿਗਮ, ਮੋਹਾਲੀ ਵੱਲੋਂ ਮੇਅਰ ਸਰਬਜੀਤ ਸਿੰਘ ਸਮਾਣਾ ਦੀ ਅਗਵਾਈ ਹੇਠ ਸਫ਼ਾਈ ਮੁਹਿੰਮ ਚਲਾਈ ਗਈ। ਮੋਹਾਲੀ ਵਿੱਚ ਬਲੌਂਗੀ ਵਾਲੇ ਪਾਸਿਓਂ ਦਾਖਲ ਹੋਣ ਵਾਲੇ ਰਸਤੇ ਤੇ ਅੱਜ ਸਵੇਰ ਵੇਲੇ ਮੇਅਰ ਸਰਬਜੀਤ ਸਿੰਘ ਸਮਾਣਾ ਅਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਸਿੰਘ ਗਾੜ੍ਹਾ ਦੀ ਮੌਜੂਦਗੀ ਵਿੱਚ ਬਲੌਂਗੀ- ਸ਼ਾਹੀ ਮਾਜਰਾ ਰੋਡ ਵਿਖੇ ਸਫਾਈ ਅਭਿਆਨ ਚਲਾਇਆ ਗਿਆ ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੋਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੋਹਾਲੀ ਸਮੇਤ ਸਮੁੱਚੇ ਪੰਜਾਬ ਵਿੱਚ ‘ਮਿਸ਼ਨ ਕਲੀਨ ਪੰਜਾਬ’ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਦੌਰ ਵਿੱਚ ਜੰਗੀ ਪੱਧਰ ’ਤੇ ਸਫ਼ਾਈ ਅਭਿਆਨ ਚਲਾਇਆ ਜਾ ਰਿਹਾ ਹੈ, ਜਿਸ ਦੇ ਤਹਿਤ ਸ਼ੁਰੂਆਤੀ ਦੌਰ ਵਿੱਚ ਬਰਿਆਲੀ, ਏਅਰਪੋਰਟ ਰੋਡ ਅਤੇ ਅੱਜ ਬਲੌਂਗੀ- ਸ਼ਾਹੀਮਾਜਰਾ ਰੋਡ ਤੇ ਸਫਾਈ ਅਭਿਆਨ ਚਲਾਇਆ ਗਿਆ, ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੋਹਾਲੀ ਸਮੇਤ ਪੂਰੇ ਪੰਜਾਬ ਨੂੰ ਖੂਬਸੂਰਤ ਬਣਾਉਣ ਦਾ ਵਾਅਦਾ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇਗਾ, ਉਹਨਾਂ ਕਿਹਾ ਕਿ ਮੋਹਾਲੀ ਸ਼ਹਿਰ ਦੀ ਸਫ਼ਾਈ ਅਤੇ ਸੁੰਦਰਤਾ ਨੂੰ ਬਰਕਰਾਰ ਰੱਖਣ ਲਈ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ।ਸਰਬਜੀਤ ਸਿੰਘ ਸਮਾਣਾ ਹੋਰਾਂ ਕਿਹਾ ਕਿ ਕਿਸੇ ਵੀ ਸਰਕਾਰੀ ਮੁਹਿੰਮ ਦੀ ਸਫ਼ਲਤਾ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਮੋਹਾਲੀ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ‘ਮਿਸ਼ਨ ਕਲੀਨ ਪੰਜਾਬ’ ਨੂੰ ਲੋਕ ਲਹਿਰ ਬਣਾਉਣ ਲਈ ਸਰਗਰਮ ਭੂਮਿਕਾ ਨਿਭਾਉਣ ਅਤੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿੱਚ ਨਗਰ ਨਿਗਮ ਦਾ ਸਹਿਯੋਗ ਕਰਨ।
ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਮੋਹਾਲੀ ਵਿੱਚ ਨਜਾਇਜ਼ ਗੰਦਗੀ ਫੈਲਾਉਣ ਵਾਲੇ ਸ਼ਰਾਰਤੀ ਅਨਸਰਾਂ ਦੀ ਸੀ.ਸੀ.ਟੀ.ਵੀ. ਕੈਮਰਿਆਂ ਦੀ ਵਰਤੋਂ ਨਾਲ ਨਜ਼ਰ ਰੱਖੀ ਜਾ ਰਹੀ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕਰਨ ਦੇ ਨਾਲ-ਨਾਲ ਲੋੜ ਪੈਣ ’ਤੇ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਮੋਹਾਲੀ ਸ਼ਹਿਰ ਵਿੱਚ ਕੁਝ ਲੋਕ ਆਪਣੇ ਘਰਾਂ ਜਾਂ ਹੋਰ ਥਾਵਾਂ ਤੋਂ ਕੂੜਾ ਲਿਆ ਕੇ ਖੁੱਲ੍ਹੀਆਂ ਅਤੇ ਜਨਤਕ ਥਾਵਾਂ ’ਤੇ ਸੁੱਟ ਦਿੰਦੇ ਹਨ, ਜਿਸ ਨਾਲ ਸ਼ਹਿਰ ਦੀ ਸੁੰਦਰਤਾ ਪ੍ਰਭਾਵਿਤ ਹੁੰਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੇ ਵਿਅਕਤੀਆਂ ਦੀ ਪਛਾਣ ਕਰਨ ਵਿੱਚ ਪ੍ਰਸ਼ਾਸਨ ਅਤੇ ਨਗਰ ਨਿਗਮ ਦਾ ਸਹਿਯੋਗ ਦਿੱਤਾ ਜਾਵੇ।
ਮੇਅਰ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਪਿਛਲੇ ਕੁਝ ਮਹੀਨਿਆਂ ਤੋਂ ਸ਼ਹਿਰ ਵਿੱਚ ਸਫ਼ਾਈ ਮੁਹਿੰਮ ਨੂੰ ਲਗਾਤਾਰ ਚਲਾਇਆ ਜਾ ਰਿਹਾ ਹੈ। ਹੁਣ ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰ ’ਤੇ ਸ਼ੁਰੂ ਕੀਤੇ ਗਏ ‘ਮਿਸ਼ਨ ਕਲੀਨ ਪੰਜਾਬ’ ਦੇ ਦੂਜੇ ਪੜਾਅ ਤਹਿਤ ਸ਼ਹਿਰ ਦੇ ਮੁੱਖ ਐਂਟਰੀ ਪੁਆਇੰਟਾਂ ਅਤੇ ਹੋਰ ਪਛਾਣੇ ਗਏ ਸਥਾਨਾਂ ’ਤੇ ਜੰਗੀ ਪੱਧਰ ’ਤੇ ਸਫ਼ਾਈ ਕਰਵਾਈ ਜਾ ਰਹੀ ਹੈ, ਤਾਂ ਜੋ ਗੰਦਗੀ ਦੇ ਢੇਰਾਂ ਨੂੰ ਹਟਾ ਕੇ ਮੋਹਾਲੀ ਦੀ ਸੁੰਦਰਤਾ ਅਤੇ ਸਾਫ਼-ਸੁਥਰੀ ਪਹਿਚਾਣ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।
ਇਸ ਮੌਕੇ ਸੀਨੀਅਰ ਡਿਪਟੀ ਮੇਅਰ ਰਜਿੰਦਰ ਪ੍ਰਸਾਦ ਸ਼ਰਮਾ, ਡਿਪਟੀ ਮੇਅਰ -ਹਰਪਾਲ ਸਿੰਘ ਚੰਨਾ, ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ- ਹਰਮੇਸ਼ ਸਿੰਘ ਕੁੰਬੜਾ, ਅਕਵਿੰਦਰ ਸਿੰਘ ਗੋਸਲ, ਸਮੇਤ ਹੋਰ ਪਤਵੰਤੇ ਅਤੇ ਨਗਰ ਨਿਗਮ ਦੇ ਅਧਿਕਾਰੀ ਹਾਜ਼ਰ ਸਨ।
Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories