Home » ਪੰਜਾਬ » ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਡਿਪਟੀ ਕਮਿਸ਼ਨਰ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਨਾਲ ਅਹਿਮ ਮੀਟਿੰਗ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਡਿਪਟੀ ਕਮਿਸ਼ਨਰ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਨਾਲ ਅਹਿਮ ਮੀਟਿੰਗ

Facebook
X
WhatsApp
Email
–ਓਟ ਕੇਂਦਰਾਂ ਅਤੇ ਨਸ਼ਾ ਛੁਡਾਓ ਪੁਨਰਵਾਸ ਕੇਂਦਰ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ
–ਨਸ਼ਾ ਮੁਕਤੀ ਮੋਰਚਾ ਆਪਣੇ ਸੂਬੇ ਨੂੰ ਨਸ਼ਾ ਮੁਕਤ ਕਰਕੇ ਮੁੜ ਰੰਗਲਾ ਪੰਜਾਬ ਬਣਾਉਣ ਵਿੱਚ ਹਰ ਤਰ੍ਹਾਂ ਦਾ ਸਹਿਯੋਗ ਦਿੰਦਾ ਰਹੇਗਾ – ਦਿਕਸ਼ਤ ਧਵਨ
ਟਾਈਮਜ਼ ਆਫ਼ ਪੰਜਾਬ ਬਿਊਰੋ
ਅੰਮ੍ਰਿਤਸਰ, 2 ਜੁਲਾਈ  – ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਅਹਿਮ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਰਿੰਦਰ ਸਿੰਘ ਅਤੇ ਨਸ਼ਾ ਮੁਕਤੀ ਮੋਰਚਾ ਦੇ ਮਾਝਾ ਜ਼ੋਨ ਦੇ ਇੰਚਾਰਜ ਸ੍ਰੀ ਦਿਕਸ਼ਤ ਧਵਨ ਵੀ ਵਿਸ਼ੇਸ਼ ਤੌਰ `ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਓਟ (ਓਪੀਓਇਡ ਅਸਿਸਟਡ ਟਰੀਟਮੈਂਟ) ਕੇਂਦਰਾਂ ਵਿੱਚ ਨਸ਼ਾ ਪੀੜਤ ਵਿਅਕਤੀਆਂ ਦੇ ਕੀਤੇ ਜਾ ਰਹੇ ਇਲਾਜ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ ਅਤੇ ਓਟ ਕੇਂਦਰਾਂ ਦੀ ਕਾਰਗੁਜ਼ਾਰੀ ਅਤੇ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਸ਼ਾ ਪੀੜਤ ਵਿਅਕਤੀਆਂ ਨੂੰ ਸਮੇਂ ਸਿਰ ਇਲਾਜ ਅਤੇ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਨਾ ਵਰਤੀ ਜਾਵੇ। ਇਸ ਮੌਕੇ ਸਵਾਮੀ ਵਿਵੇਕਾਨੰਦ ਨਸ਼ਾ ਛੁਡਾਓ ਅਤੇ ਪੁਨਰਵਾਸ ਕੇਂਦਰ ਦੀ ਕਾਰਗੁਜ਼ਾਰੀ ਦੀ ਵੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਪੁਨਰਵਾਸ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਮੇਂ-ਸਮੇਂ `ਤੇ ਸਮੀਖਿਆ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਹੁਣ ਇਸ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਹਰ 15 ਦਿਨਾਂ ਬਾਅਦ ਨਿਯਮਿਤ ਸਮੀਖਿਆ ਮੀਟਿੰਗ ਕੀਤੀ ਜਾਵੇਗੀ, ਤਾਂ ਜੋ ਨਸ਼ਾ ਮੁਕਤੀ ਸਬੰਧੀ ਚੱਲ ਰਹੀਆਂ ਗਤੀਵਿਧੀਆਂ ਦੀ ਨਿਰੰਤਰ ਨਿਗਰਾਨੀ ਕੀਤੀ ਜਾ ਸਕੇ ਅਤੇ ਲੋੜੀਂਦੇ ਸੁਧਾਰ ਤੁਰੰਤ ਕੀਤੇ ਜਾ ਸਕਣ। ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਮਾਝਾ ਜ਼ੋਨ ਦੇ ਇੰਚਾਰਜ ਸ੍ਰੀ ਦਿਕਸ਼ਤ ਧਵਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਕਾਮਯਾਬੀ ਲਈ ਨਸ਼ਾ ਮੁਕਤੀ ਮੋਰਚਾ ਦੇ ਸਾਰੇ ਵਲੰਟੀਅਰ ਦਿਨ-ਰਾਤ ਕੰਮ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਮੋਰਚਾ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਅਤੇ ਜਿਹੜੇ ਨੌਜਵਾਨ ਨਸ਼ੇ ਦੀ ਦਲ-ਦਲ ਵਿੱਚ ਫਸੇ ਹਨ ਉਨ੍ਹਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਕੇ ਨਸ਼ਾ ਛੁਡਾਓ ਕੇਂਦਰਾਂ ਵਿੱਚ ਭਰਤੀ ਵੀ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਲੰਟੀਅਰਜ਼ ਵੱਲੋਂ ਸਰਕਾਰ ਨਾਲ ਮਿਲ ਕੇ ਜ਼ਮੀਨੀ ਪੱਧਰ `ਤੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਮੋਰਚਾ ਆਪਣੇ ਸੂਬੇ ਨੂੰ ਨਸ਼ਾ ਮੁਕਤ ਕਰਨ ਅਤੇ ਰੰਗਲਾ ਪੰਜਾਬ ਬਣਾਉਣ ਵਿੱਚ ਹਰ ਤਰ੍ਹਾਂ ਦਾ ਸਹਿਯੋਗ ਦਿੰਦਾ ਰਹੇਗਾ। ਮੀਟਿੰਗ ਦੌਰਾਨ ਸ੍ਰੀ ਧਵਨ ਨੇ ਨਸ਼ਿਆਂ ਵਿਰੁੱਧ ਜਨ-ਜਾਗਰੂਕਤਾ ਅਤੇ ਸਮਾਜਿਕ ਭਾਗੀਦਾਰੀ ਨੂੰ ਹੋਰ ਮਜ਼ਬੂਤ ਕਰਨ `ਤੇ ਵੀ ਜ਼ੋਰ ਦਿੱਤਾ।
ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ, ਜਿਨ੍ਹਾਂ ਨੇ ਨਸ਼ਾ ਮੁਕਤੀ ਮੁਹਿੰਮ ਤਹਿਤ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਅਤੇ ਭਵਿੱਖ ਦੀ ਕਾਰਜ ਯੋਜਨਾ ਸਬੰਧੀ ਆਪਣੇ ਸੁਝਾਅ ਵੀ ਪੇਸ਼ ਕੀਤੇ। ਇਸ ਮੌਕੇ ਨਸ਼ਾ ਮੁਕਤੀ ਮੋਰਚਾ ਅੰਮ੍ਰਿਤਸਰ ਸ਼ਹਿਰੀ ਦੇ ਜ਼ਿਲ੍ਹਾ ਇੰਚਾਰਜ ਸ੍ਰੀ ਹਨੀ ਨਾਹਰ, ਰਣਜੀਤ ਸਿੰਘ, ਕੁਲਦੀਪ ਸਿੰਘ ਅਤੇ ਸੁਖਦੀਪ ਸਿੰਘ ਵੀ ਹਾਜ਼ਰ ਸਨ।
Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories