–75% ਛੋਟ ਦੇ ਨਾਲ ਸਿਹਤ ਸੇਵਾਵਾਂ ਮਿਲਣ ਨਾਲ ਪੇਂਡੂ ਅਤੇ ਲੋੜਵੰਦ ਪਰਿਵਾਰਾਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ- ਬਾਬਾ ਜੀਤ ਸਿੰਘ
ਟਾਈਮਜ਼ ਆਫ਼ ਪੰਜਾਬ ਬਿਊਰੋ/ਮਿੰਟੂ ਖੁਰਮੀ ਹਿੰਮਤਪੁਰਾ
ਮੋਗਾ ,23 ਜੂਨ — ਲਾਈਫ ਕੇਅਰ ਫਾਊਂਡੇਸ਼ਨ, ਸਤੀਸ਼ ਕੁਮਾਰ (ਐਨ.ਜੀ.ਓ.) ਅਤੇ ਅਵਤਾਰ ਬੈਨੀਪਾਲ ਦੇ ਸਾਂਝੇ ਉਪਰਾਲੇ ਨਾਲ ਅੱਜ 24 ਜੂਨ ਨੂੰ ਦਸਮੀਂ ਦੇ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਮਲੋ ਸ਼ਹੀਦ, ਹਿੰਮਤਪੁਰਾ ਭਾਗੀਕੇ ਵਿਖੇ ਆਧੁਨਿਕ ਮੈਡੀਕਲ ਲੈਬਾਰਟਰੀ ਦਾ ਉਦਘਾਟਨ ਕੀਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਤੀਸ਼ ਕੁਮਾਰ ਨੇ ਦੱਸਿਆ ਕਿ ਇਸ ਲੈਬਾਰਟਰੀ ਦਾ ਉਦੇਸ਼ ਪਿੰਡਾਂ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਵਾਜਬ ਦਰਾਂ ‘ਤੇ ਮਿਆਰੀ ਅਤੇ ਭਰੋਸੇਯੋਗ ਮੈਡੀਕਲ ਜਾਂਚਾਂ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੂੰ ਵੱਖ-ਵੱਖ ਮੈਡੀਕਲ ਟੈਸਟਾਂ ਲਈ ਦੂਰ ਨਹੀਂ ਜਾਣਾ ਪਵੇਗਾ, ਸਗੋਂ ਆਧੁਨਿਕ ਉਪਕਰਨਾਂ ਰਾਹੀਂ ਸਮੇਂ ਸਿਰ ਸਹੀ ਜਾਂਚ ਕਰਵਾ ਕੇ ਬਿਮਾਰੀਆਂ ਦੀ ਪਛਾਣ ਅਤੇ ਇਲਾਜ ਵਿੱਚ ਸਹਾਇਤਾ ਮਿਲੇਗੀ।
ਗੁਰਦੁਆਰਾ ਮਲੋ ਸ਼ਹੀਦ ਦੇ ਪ੍ਰਬੰਧਕ ਬਾਬਾ ਜੀਤ ਸਿੰਘ ਨੇ ਸਮੂਹ ਇਲਾਕਾ ਵਾਸੀਆਂ, ਪਿੰਡਾਂ ਦੀਆਂ ਪੰਚਾਇਤਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਉਦਘਾਟਨੀ ਸਮਾਗਮ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਨੂੰ ਲੋਕਾਂ ਦੇ ਘਰਾਂ ਦੇ ਨੇੜੇ ਪਹੁੰਚਾਉਣ ਵਾਲੇ ਅਜਿਹੇ ਉਪਰਾਲੇ ਸਮਾਜ ਲਈ ਬਹੁਤ ਲਾਭਦਾਇਕ ਸਾਬਤ ਹੁੰਦੇ ਹਨ।
- 0
- 0
- 0
- 0















