Home » ਪੰਜਾਬ » ਲਾਲ ਲਕੀਰ ’ਤੇ ਸਰਕਾਰ ਜਾਂ ਅਦਾਲਤਾਂ ਦੀ ਲਟਕਦੀ ਤਲਵਾਰ ਹੁਣ ਹਮੇਸ਼ਾ ਲਈ ਹਟੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲਾਲ ਲਕੀਰ ’ਤੇ ਸਰਕਾਰ ਜਾਂ ਅਦਾਲਤਾਂ ਦੀ ਲਟਕਦੀ ਤਲਵਾਰ ਹੁਣ ਹਮੇਸ਼ਾ ਲਈ ਹਟੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Facebook
X
WhatsApp
Email

ਟਾਈਮਜ਼ ਆਫ਼ ਪੰਜ਼ਾਬ ਬਿਊਰੋ 

ਸੰਗਰੂਰ 7 ਅਕਤੂਬਰ :–  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਤੇ ਸੰਗਰੂਰ ਦੇ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੇ ਵਿਆਪਕ ਪ੍ਰਾਜੈਕਟ ਦਾ ਤੋਹਫ਼ਾ ਦਿੰਦਿਆਂ ਪਿੰਡ ਬਰੜਵਾਲ ਵਿਖੇ 47 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਬਣਨ ਵਾਲੇ 14 ਮਿਲੀਅਨ ਲਿਟਰ ਪ੍ਰਤੀ ਦਿਨ (ਐਮ.ਐਲ.ਡੀ.) ਦੀ ਸਮਰੱਥਾ ਵਾਲੇ ਵਾਟਰ ਟ੍ਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਦੱਸਿਆ ਕਿ ਇਹ ਪਲਾਂਟ ਨਹਿਰੀ ਪਾਣੀ ਨੂੰ ਸੋਧ ਕੇ ਪੀਣ ਯੋਗ ਬਣਾਏਗਾ, ਜਿਸ ਨਾਲ ਲੱਖਾਂ ਵਾਸੀਆਂ ਨੂੰ ਸਾਫ਼ ਪਾਣੀ ਮਿਲੇਗਾ ਅਤੇ ਧਰਤੀ ਹੇਠਲੇ ਪਾਣੀ ‘ਤੇ ਨਿਰਭਰਤਾ ਵੀ ਘਟੇਗੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਿਜ਼ ਚਾਰ ਸਾਲਾਂ ਵਿੱਚ ਪੰਜਾਬ ਸਰਕਾਰ ਨੇ 14,000 ਕਿਲੋਮੀਟਰ ਪਾਈਪਲਾਈਨ ਵਿਛਾ ਕੇ ਖੇਤਾਂ ਤੱਕ ਨਹਿਰੀ ਪਾਣੀ ਦੀ ਪਹੁੰਚ 22 ਫੀਸਦੀ ਤੋਂ ਵਧਾ ਕੇ 88 ਫੀਸਦੀ ਕਰ ਦਿੱਤੀ ਹੈ, ਜਿਸ ਦੇ ਨਤੀਜੇ ਵਜੋਂ ਨਹਿਰੀ ਪਾਣੀ ਵਾਲੇ ਇਲਾਕਿਆਂ ਵਿੱਚ ਝੋਨੇ ਦੇ ਝਾੜ ਵਿੱਚ ਚਾਰ ਕੁਇੰਟਲ ਪ੍ਰਤੀ ਏਕੜ ਤੱਕ ਦਾ ਵਾਧਾ ਹੋਇਆ ਹੈ।

ਐਕਸ ‘ਤੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਅਸੀਂ ਧੂਰੀ ਦੇ ਲੋਕਾਂ ਨੂੰ 47 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਤਿਆਰ ਹੋਣ ਵਾਲੇ 14 ਐਮ.ਐਲ.ਡੀ. ਦੀ ਸਮਰੱਥਾ ਵਾਲੇ ਵਾਟਰ ਟ੍ਰੀਟਮੈਂਟ ਪਲਾਂਟ ਦੇ ਰੂਪ ਵਿੱਚ ਵੱਡਾ ਤੋਹਫ਼ਾ ਦਿੱਤਾ ਹੈ ।  ਹੁਣ ਨਹਿਰੀ ਪਾਣੀ ਨੂੰ ਸੋਧ ਕੇ ਪੂਰੀ ਤਰ੍ਹਾਂ ਪੀਣ ਯੋਗ ਬਣਾਇਆ ਜਾਵੇਗਾ ਅਤੇ ਸ਼ਹਿਰ ਤੇ ਆਸ-ਪਾਸ ਦੇ ਇਲਾਕਿਆਂ ਦੇ ਨਿਵਾਸੀਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਸਾਡੀ ਸਰਕਾਰ ਨੇ ਨਹਿਰੀ ਪਾਣੀ ਦੀ ਵਰਤੋਂ 22 ਫੀਸਦੀ ਤੋਂ ਵਧਾ ਕੇ 88 ਫੀਸਦੀ ਕਰ ਦਿੱਤੀ ਹੈ, ਜਿਸ ਨਾਲ ਨਾ ਸਿਰਫ਼ ਫ਼ਸਲਾਂ ਦੀ ਪੈਦਾਵਾਰ ਵਧੀ ਹੈ ਸਗੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਵੀ ਮਦਦ ਮਿਲੀ ਹੈ। ਅੱਜ ਤੋਂ ਅਸੀਂ ਲਾਲ ਡੋਰੇ ਦੇ ਅੰਦਰ ਆਉਂਦੀ ਜ਼ਮੀਨ ਦੀ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਰਹੇ ਹਾਂ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਲਕੀਅਤ ਦੇ ਪੱਕੇ ਹੱਕ ਮਿਲ ਸਕਣ।”

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਪ੍ਰਾਜੈਕਟ ਦਾ ਉਦੇਸ਼ ਧੂਰੀ ਸ਼ਹਿਰ ਵਿੱਚ ਪਾਣੀ ਦੀ ਸਪਲਾਈ ਵਿਵਸਥਾ ਨੂੰ ਹੋਰ ਮਜ਼ਬੂਤ ਕਰਨਾ ਹੈ। ਨਹਿਰੀ ਪਾਣੀ ‘ਤੇ ਅਧਾਰਿਤ ਪਾਣੀ ਦੀ ਸਪਲਾਈ ਦਾ ਇਹ ਪ੍ਰਾਜੈਕਟ ਕੁੱਲ 47.38 ਕਰੋੜ ਰੁਪਏ ਦੀ ਲਾਗਤ ਨਾਲ ਲਾਗੂ ਕੀਤਾ ਜਾ ਰਹਾ ਹੈ, ਜਿਸ ਦੇ ਤਹਿਤ 14 ਐਮ.ਐਲ.ਡੀ. ਦਾ ਵਾਟਰ ਟ੍ਰੀਟਮੈਂਟ ਪਲਾਂਟ ਸਥਾਪਤ ਕੀਤਾ ਜਾਵੇਗਾ।”

ਮੁੱਖ ਮੰਤਰੀ ਨੇ ਕਿਹਾ, “ਇਸ ਵਾਟਰ ਟ੍ਰੀਟਮੈਂਟ ਪਲਾਂਟ ਰਾਹੀਂ ਨਹਿਰੀ ਪਾਣੀ ਨੂੰ ਸੋਧ ਕੇ ਲੋਕਾਂ ਨੂੰ ਸਾਫ਼ ਤੇ ਸੁਰੱਖਿਅਤ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਧੂਰੀ ਸ਼ਹਿਰ ਦੇ ਵਾਸੀਆਂ ਨੂੰ ਇਸ ਪ੍ਰਾਜੈਕਟ ਦਾ ਸਿੱਧਾ ਲਾਭ ਮਿਲੇਗਾ ਅਤੇ ਇਸ ਦੇ ਮੁਕੰਮਲ ਹੋਣ ‘ਤੇ ਧੂਰੀ ਦੇ ਲਗਭਗ 85,000 ਨਿਵਾਸੀਆਂ ਨੂੰ ਪਾਣੀ ਦੀ ਸਪਲਾਈ ਦੀਆਂ ਬਿਹਤਰ ਸਹੂਲਤਾਂ ਮਿਲਣਗੀਆਂ।”

ਉਨ੍ਹਾਂ ਕਿਹਾ, “ਇਹ ਕਰੋੜਾਂ ਰੁਪਏ ਦਾ ਪ੍ਰਾਜੈਕਟ ਨਾ ਸਿਰਫ਼ ਧੂਰੀ ਦੇ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਗੋਂ ਸ਼ਹਿਰ ਦੀਆਂ ਮੌਜੂਦਾ ਅਤੇ ਭਵਿੱਖ ਦੀਆਂ ਪਾਣੀ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਵੀ ਤਿਆਰ ਕੀਤਾ ਗਿਆ ਹੈ। ਇਸ ਦਾ ਮੁੱਖ ਉਦੇਸ਼ ਧੂਰੀ ਦੇ ਲੋਕਾਂ ਨੂੰ ਸਾਫ ਪਾਣੀ ਦੀ ਸਪਲਾਈ ਪ੍ਰਦਾਨ ਕਰਨਾ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਧਰਤੀ ਹੇਠਲਾ ਪਾਣੀ ਸਾਡੇ ਸਭ ਤੋਂ ਵੱਡੇ ਕੁਦਰਤੀ ਸਰੋਤਾਂ ਵਿੱਚੋਂ ਇੱਕ ਹੈ, ਪਰ ਇਸ ਦਾ ਲਗਾਤਾਰ ਡਿੱਗ ਰਿਹਾ ਪੱਧਰ ਸਾਡੇ ਸਾਰਿਆਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਸੂਬਾ ਸਰਕਾਰ ਨੇ ਧਰਤੀ ਹੇਠਲੇ ਪਾਣੀ ‘ਤੇ ਨਿਰਭਰਤਾ ਘਟਾਉਣ ਅਤੇ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਇਤਿਹਾਸਕ ਕਦਮ ਚੁੱਕੇ ਹਨ।”

ਮੁੱਖ ਮੰਤਰੀ ਨੇ ਦ੍ਰਿੜ੍ਹਤਾ ਨਾਲ ਕਿਹਾ, “ਸਾਡਾ ਇੱਕੋ-ਇੱਕ ਉਦੇਸ਼ ਆਉਣ ਵਾਲੀਆਂ ਪੀੜ੍ਹੀਆਂ ਲਈ ਇਸ ਬੇਸ਼ਕੀਮਤੀ ਸਰੋਤ ਨੂੰ ਬਚਾਉਣਾ ਹੈ ਅਤੇ ਇਸ ਦਿਸ਼ਾ ਵਿੱਚ ਅਣਥੱਕ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਸਾਡੀ ਸਰਕਾਰ ਨੇ ਅਹੁਦਾ ਸੰਭਾਲਿਆ ਸੀ ਤਾਂ ਖੇਤੀਬਾੜੀ ਲਈ ਵਰਤੇ ਜਾਂਦੇ ਪਾਣੀ ਦਾ ਸਿਰਫ 22 ਫੀਸਦੀ ਹਿੱਸਾ ਨਹਿਰਾਂ ਰਾਹੀਂ ਆਉਂਦਾ ਸੀ, ਪਰ ਇਹ ਅੰਕੜਾ ਹੁਣ ਵਧ ਕੇ 88 ਫੀਸਦੀ ਹੋ ਗਿਆ ਹੈ। ਪੀਣ ਵਾਲਾ ਸਾਫ਼ ਪਾਣੀ ਕਿਸੇ ਵੀ ਨਾਗਰਿਕ ਲਈ ਕੋਈ ਸੁਖ-ਸਹੂਲਤ ਨਹੀਂ ਹੈ; ਇਹ ਹਰ ਕਿਸੇ ਦੀ ਬੁਨਿਆਦੀ ਲੋੜ ਅਤੇ ਅਧਿਕਾਰ ਹੈ। ਦੂਸ਼ਿਤ ਪਾਣੀ ਕਈ ਗੰਭੀਰ ਬਿਮਾਰੀਆਂ ਦੀ ਜੜ੍ਹ ਹੈ।”

ਉਨ੍ਹਾਂ ਕਿਹਾ, “ਇਸ ਪ੍ਰਾਜੈਕਟ ਦੇ ਲਾਗੂ ਹੋਣ ਨਾਲ ਧੂਰੀ ਦੇ ਲੋਕ, ਵਿਸ਼ੇਸ਼ ਤੌਰ ‘ਤੇ ਸਾਡੀਆਂ ਮਾਵਾਂ, ਭੈਣਾਂ ਅਤੇ ਬੱਚੇ ਵਧੇਰੇ ਸਿਹਤਮੰਦ ਜੀਵਨ ਬਤੀਤ ਕਰ ਸਕਣਗੇ ਅਤੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਸੁਰੱਖਿਅਤ ਰਹਿਣਗੇ। ਸੂਬਾ ਸਰਕਾਰ ਦਾ ਇੱਕੋ-ਇੱਕ ਮਨੋਰਥ ਪੰਜਾਬ ਦਾ ਸਰਬਪੱਖੀ ਵਿਕਾਸ ਕਰਨਾ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਸਿਰਫ਼ ਕਾਗਜ਼ਾਂ ‘ਤੇ ਐਲਾਨ ਨਹੀਂ ਕਰਦੇ। ਅਸੀਂ ਨਿਸ਼ਚਿਤ ਸਮੇਂ ਵਿੱਚ ਜ਼ਮੀਨੀ ਪੱਧਰ ‘ਤੇ ਪ੍ਰਾਜੈਕਟਾਂ ਨੂੰ ਪੂਰਾ ਕਰਨ ਵਿੱਚ ਵਿਸ਼ਵਾਸ ਰੱਖਦੇ ਹਾਂ। ਇਹ 47.38 ਕਰੋੜ ਰੁਪਏ ਦਾ ਪ੍ਰਾਜੈਕਟ ਉਸੇ ਵਚਨਬੱਧਤਾ ਅਤੇ ਨੇਕ ਨੀਅਤੀ ਦਾ ਪ੍ਰਤੱਖ ਪ੍ਰਮਾਣ ਹੈ। ਮੇਰਾ ਧੂਰੀ ਸ਼ਹਿਰ ਨਾਲ ਵਿਸ਼ੇਸ਼ ਲਗਾਅ ਹੈ। ਇਸ ਖੇਤਰ ਦੇ ਲੋਕਾਂ ਨੇ ਮੈਨੂੰ ਜੋ ਪਿਆਰ ਅਤੇ ਵਿਸ਼ਵਾਸ ਦਿੱਤਾ ਹੈ, ਮੈਂ ਹਮੇਸ਼ਾ ਰਿਣੀ ਰਹਾਂਗਾ ਜਿਸ ਨੂੰ ਮੈਂ ਇਸ ਇਲਾਕੇ ਵਿੱਚ ਵੱਡੇ ਬਦਲਾਅ ਵਾਲੇ ਵਿਕਾਸ ਪ੍ਰਾਜੈਕਟ ਲਿਆ ਕੇ ਮੋੜਾਂਗਾ।” ਉਨ੍ਹਾਂ ਅੱਗੇ ਕਿਹਾ, “ਭਵਿੱਖ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ ਧੂਰੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਇਸ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡੇਗੀ।”

Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories

Live Poll

[democracy id="1"]

Related News