Home » ਪੰਜਾਬ » ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਵਾਰਡ ਨੰਬਰ 33 ’ਚ 43.67 ਲੱਖ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟ ਦਾ ਕੀਤਾ ਉਦਘਾਟਨ

ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਵਾਰਡ ਨੰਬਰ 33 ’ਚ 43.67 ਲੱਖ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟ ਦਾ ਕੀਤਾ ਉਦਘਾਟਨ

Facebook
X
WhatsApp
Email
ਟਾਈਮਜ਼ ਆਫ਼ ਪੰਜਾਬ ਬਿਊਰੋ
ਲੁਧਿਆਣਾ, 13 ਮਈ  – ਵਿਧਾਨ ਸਭਾ ਹਲਕਾ ਦੱਖਣੀ ਵਿਖੇ ਵਿਕਾਸ ਪ੍ਰੋਜੈਕਟ ਨਿਰੰਤਰ ਜਾਰੀ ਹਨ ਜਿਸਦੇ ਤਹਿਤ ਵਾਰਡ ਨੰਬਰ 33 ਵਿਖੇ ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ ਵੱਲੋਂ ਮੁਹੱਲਾ ਮੱਕੜ ਕਲੋਨੀ ਦੀਆਂ 4 ਗਲੀਆਂ ਵਿੱਚ 43.67 ਲੱਖ ਰੁਪਏ ਦੀ ਲਾਗਤ ਨਾਲ ਆਰ.ਐੱਮ.ਸੀ. ਸੜਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।
ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਮਾਨ ਸਰਕਾਰ ਸਿਰਫ਼ ਵਾਅਦੇ ਨਹੀਂ ਕਰਦੀ, ਸਗੋਂ ਹਰ ਵਾਅਦੇ ਨੂੰ ਜ਼ਮੀਨ ਪੱਧਰ ‘ਤੇ ਪੂਰਾ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਪਿਛਲੀਆਂ ਸਰਕਾਰਾਂ ਨੇ ਸਾਲਾਂ ਤੱਕ ਲੋਕਾਂ ਨੂੰ ਸਿਰਫ਼ ਝੂਠੇ ਭਰੋਸਿਆਂ ਅਤੇ ਰਾਜਨੀਤੀ ਵਿੱਚ ਉਲਝਾ ਕੇ ਰੱਖਿਆ, ਉੱਥੇ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਗਲੀ ਅਤੇ ਹਰ ਘਰ ਤੱਕ ਵਿਕਾਸ ਪ੍ਰੋਜੈਕਟਾਂ ਨੂੰ ਪਹੁੰਚਾ ਰਹੀ ਹੈ।
ਉਨ੍ਹਾਂ ਕਿਹਾ ਕਿ ਹਲਕਾ ਦੱਖਣੀ ਨੂੰ ਵਿਕਾਸ ਪੱਖੋਂ ਪੰਜਾਬ ਦਾ ਮਾਡਲ ਹਲਕਾ ਬਣਾਇਆ ਜਾ ਰਿਹਾ ਹੈ। ਸੜਕਾਂ, ਗਲੀਆਂ, ਸੀਵਰੇਜ, ਸਟਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਲਈ ਕਰੋੜਾਂ ਰੁਪਏ ਦੇ ਕੰਮ ਜੰਗੀ ਪੱਧਰ ‘ਤੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨੀਅਤ ਸਾਫ਼ ਹੈ — ਲੋਕਾਂ ਦੇ ਟੈਕਸ ਦਾ ਇੱਕ-ਇੱਕ ਪੈਸਾ ਲੋਕਾਂ ਦੀ ਭਲਾਈ ‘ਤੇ ਲਗਾਇਆ ਜਾ ਰਿਹਾ ਹੈ।
ਇਸ ਦੌਰਾਨ ਇਲਾਕਾ ਨਿਵਾਸੀਆਂ ਨੇ ਕਿਹਾ ਕਿ ਪਹਿਲੀ ਵਾਰ ਕਿਸੇ ਸਰਕਾਰ ਦੇ ਵਿਧਾਇਕਾਂ ਵੱਲੋਂ ਲੋਕਾਂ ਦੇ ਘਰ-ਘਰ ਪਹੁੰਚ ਕਰਕੇ ਮੁਸ਼ਕਿਲਾਂ ਦੇ ਨਿਪਟਾਰੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਈ ਸਾਲਾਂ ਤੋਂ ਲਟਕੀਆਂ ਮੰਗਾਂ ਨੂੰ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਪਹਿਲ ਦੇ ਆਧਾਰ ‘ਤੇ ਮਨਜ਼ੂਰ ਕਰਵਾ ਕੇ ਲੋਕਾਂ ਦਾ ਭਰੋਸਾ ਜਿੱਤਿਆ ਹੈ। ਇਲਾਕਾ ਨਿਵਾਸੀਆਂ ਨੇ ਵਿਕਾਸ ਕਾਰਜਾਂ ਲਈ ਮਾਨ ਸਰਕਾਰ ਅਤੇ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਹੁਣ ਲੋਕਾਂ ਨੂੰ ਅਸਲ ਮਾਇਨੇ ਵਿੱਚ ਬਦਲਾਅ ਅਤੇ ਵਿਕਾਸ ਮਹਿਸੂਸ ਹੋ ਰਿਹਾ ਹੈ।
Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories

Live Poll

Are You Satisfied Times of Punjab24

Related News