Trending
Home » ਪੰਜਾਬ » ਵਿਰਾਸਤ-ਏ-ਖ਼ਾਲਸਾ ਅਤੇ ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ – ਵਿਧਾਇਕ ਡਾ. ਜਸਬੀਰ ਸਿੰਘ ਸੰਧੂ

ਵਿਰਾਸਤ-ਏ-ਖ਼ਾਲਸਾ ਅਤੇ ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ – ਵਿਧਾਇਕ ਡਾ. ਜਸਬੀਰ ਸਿੰਘ ਸੰਧੂ

Facebook
X
WhatsApp
Email
–ਪੰਜਾਬ ਸਰਕਾਰ ਵੱਲੋਂ 661 ਸਰਕਾਰੀ ਇਮਾਰਤਾਂ `ਤੇ ਵੀ ਲਗਾਏ ਜਾਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ : ਵਿਧਾਇਕ ਡਾ. ਸੰਧੂ
ਟਾਈਮਜ਼ ਆਫ਼ ਪੰਜਾਬ ਬਿਊਰੋ
ਅੰਮ੍ਰਿਤਸਰ, 05 ਜੂਨ — ਪੰਜਾਬ ਸਰਕਾਰ ਵੱਲੋਂ ਸਾਫ-ਸੁਥਰੀ ਊਰਜਾ ਪੈਦਾ ਕਰਨ ਦੀ ਦਿਸਾ ਵੱਲ ਵੱਡੀ ਪਹਿਲਕਦਮੀ ਤਹਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤ-ਏ-ਖਾਲਸਾ (500 ਕਿਲੋਵਾਟ), ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਤੀਰਥ ਸਥਲ ਵਿਖੇ (400 ਕਿਲੋਵਾਟ) ਅਤੇ ਐਨ.ਆਈ.ਬੀ.ਈ. ਕਪੂਰਥਲਾ ਵਿਖੇ (300 ਕਿਲੋਵਾਟ) ਦੇ 2 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਲਗਾਉਣ ਦਾ ਫ਼ੈਸਲਾ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 661 ਸਰਕਾਰੀ ਇਮਾਰਤਾਂ ਦੀਆਂ ਛੱਤਾਂ ‘ਤੇ ਵੀ 18.6 ਮੈਗਾਵਾਟ ਦੇ ਸੋਲਰ ਪਲਾਂਟ ਲਾਉਣ ਲਈ ਵਰਕ ਆਰਡਰ ਪਹਿਲਾਂ ਹੀ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਐਨ.ਆਈ.ਬੀ.ਈ. ਕਪੂਰਥਲਾ ਸਮੇਤ ਪ੍ਰਮੁੱਖ ਵਿਰਾਸਤੀ ਅਤੇ ਵਿਦਿਅਕ ਇਮਾਰਤਾਂ ਵਿਖੇ 2 ਮੈਗਾਵਾਟ ਸੋਲਰਾਈਜੇਸਨ ਪ੍ਰਾਜੈਕਟ ਨੂੰ ਪੂਰਾ ਕਰਨ ਲਈ ਅਗਸਤ 2026 ਦੇ ਅੱਧ ਤੱਕ ਦੀ ਸਮਾਂ ਸੀਮਾ ਤੈਅ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਰਾਜ ਵਿੱਚ 661 ਸਰਕਾਰੀ ਇਮਾਰਤਾਂ ‘ਤੇ 18.6 ਮੈਗਾਵਾਟ ਦੀ ਕੁੱਲ ਸਮਰੱਥਾ ਵਾਲੇ ਸੋਲਰ ਪਾਵਰ ਪਲਾਂਟਾਂ ਲਈ ਵਰਕ ਆਰਡਰ ਵੀ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਹੁਣ ਤੱਕ 34 ਸਰਕਾਰੀ ਇਮਾਰਤਾਂ ‘ਤੇ 1.413 ਮੈਗਾਵਾਟ ਦੀ ਕੁੱਲ ਸਮਰੱਥਾ ਵਾਲੇ ਸੋਲਰ ਪਲਾਂਟ ਲਗਾਏ ਜਾ ਚੁੱਕੇ ਹਨ।
ਵਿਧਾਇਕ ਡਾ. ਸੰਧੂ ਨੇ ਅੱਗੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਸੂਬੇ ਦੇ ਪਿੰਡਾਂ ਦੀਆਂ ਗਲੀਆਂ ਰਾਤਾਂ ਨੂੰ ਵੀ ਰੌਸਨ ਕਰਨ ਲਈ ਇੱਕ ਵੱਖਰੀ ਪਹਿਲਕਦਮੀ ਕੀਤੀ ਗਈ ਹੈ ਅਤੇ ਰਾਜ ਸਰਕਾਰ ਨੇ ਪੇਡਾ ਨੂੰ ਅਗਲੇ ਛੇ ਮਹੀਨਿਆਂ ਦੇ ਅੰਦਰ ਤਿੰਨ ਲੱਖ ਸੋਲਰ ਸਟਰੀਟ ਲਾਈਟਾਂ ਲਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਪਹਿਲਾਂ ਹੀ ਪੰਜਾਬ ਭਰ ਦੇ 5,835 ਪਿੰਡਾਂ ਵਿੱਚ 1.19 ਲੱਖ ਤੋਂ ਵੱਧ ਸੋਲਰ ਸਟਰੀਟ ਲਾਈਟਾਂ ਲਗਾ ਚੁੱਕੀ ਹੈ। ਡਾ. ਸੰਧੂ ਨੇ ਕਿਹਾ ਕਿ 18.6 ਮੈਗਾਵਾਟ ਦੇ ਇਹ ਪ੍ਰੋਜੈਕਟ ਅਤੇ 3 ਲੱਖ ਸਟਰੀਟ ਲਾਈਟਾਂ ਪੰਜਾਬ ਦੇ ਸਿਹਤਮੰਦ ਵਾਤਾਵਰਣ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸਾਲਾਨਾ ਕਰੋੜਾਂ ਦੀ ਬਚਤ ਵੀ ਕਰਨਗੇ।
Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories

Live Poll

Are You Satisfied Times of Punjab24

Related News