Home » ਪੰਜਾਬ » ਵੋਟਰ ਸੂਚੀ ਦੀ ਸਪੈਸ਼ਲ ਇਨਟੈਨਸਿਵ ਰੀਵੀਜ਼ਨ ਲਈ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਬਠਿੰਡਾ ਵਿਖੇ ਹੈਲਪ ਡੈਸਕ ਸ

ਵੋਟਰ ਸੂਚੀ ਦੀ ਸਪੈਸ਼ਲ ਇਨਟੈਨਸਿਵ ਰੀਵੀਜ਼ਨ ਲਈ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਬਠਿੰਡਾ ਵਿਖੇ ਹੈਲਪ ਡੈਸਕ ਸ

Facebook
X
WhatsApp
Email
–ਦਿਵਿਆਂਗ, ਪ੍ਰਵਾਸੀ ਅਤੇ ਸੀਨੀਅਰ ਸਿਟੀਜ਼ਨ ਵੋਟਰਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਵਿਸ਼ੇਸ਼ ਪਹਿਲ: ਜ਼ਿਲ੍ਹਾ ਚੋਣ ਅਫ਼ਸਰ
–ਐੱਸ.ਆਈ.ਆਰ. ਸਬੰਧੀ ਸੂਚਨਾ ਲੈਣ ਲਈ ਲੋਕ 1950 ‘ਤੇ ਵੀ ਸੰਪਰਕ ਕਰ ਸਕਦੇ ਹਨ
ਟਾਈਮਜ਼ ਆਫ਼ ਪੰਜਾਬ ਬਿਊਰੋ
ਬਠਿੰਡਾ, 30 ਮਈ–  ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀਆਂ ਦੀ ਸਪੈਸ਼ਲ ਇਨਟੈਨਸਿਵ ਰੀਵੀਜ਼ਨ (ਐੱਸ.ਆਈ.ਆਰ.) ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪੱਧਰ ’ਤੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਬਠਿੰਡਾ ਵਿਖੇ ਇੱਕ ਵਿਸ਼ੇਸ਼ ਹੈਲਪ ਡੈਸਕ ਸਥਾਪਤ ਕੀਤਾ ਗਿਆ ਹੈ। ਇਹ ਹੈਲਪ ਡੈਸਕ ਜ਼ਿਲ੍ਹਾ ਚੋਣ ਦਫ਼ਤਰ, ਕਮਰਾ ਨੰਬਰ 321 ਏ ਵਿਖੇ ਸਥਾਪਤ ਕੀਤਾ ਗਿਆ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਇਸ ਹੈਲਪ ਡੈਸਕ ਦਾ ਮੁੱਖ ਉਦੇਸ਼ ਐੱਸ.ਆਈ.ਆਰ. ਪ੍ਰਕਿਰਿਆ ਦੌਰਾਨ ਚੋਣਾਂ ਨਾਲ ਸਬੰਧਤ ਸੇਵਾਵਾਂ ਆਸਾਨੀ ਨਾਲ ਲੋਕਾਂ ਤੱਕ ਪਹੁੰਚਾਉਣਾ ਹੈ। ਇਸ ਦੇ ਨਾਲ ਹੀ ਸਾਰੇ ਯੋਗ ਨਾਗਰਿਕਾਂ, ਖਾਸ ਕਰਕੇ ਦਿਵਿਆਂਗ ਵਿਅਕਤੀਆਂ, ਪ੍ਰਵਾਸੀ ਵੋਟਰਾਂ ਅਤੇ ਸੀਨੀਅਰ ਸਿਟੀਜ਼ਨਾਂ ਦੀ ਚੋਣ ਪ੍ਰਕਿਰਿਆ ਵਿੱਚ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ। ਇਸ ਹੈਲਪ ਡੈਸਕ ਰਾਹੀਂ ਵੋਟਰਾਂ ਨੂੰ ਕਈ ਮਹੱਤਵਪੂਰਨ ਸੇਵਾਵਾਂ ਅਤੇ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।
Read More⇒  https://timesofpunjab24.com/
ਉਨ੍ਹਾਂ ਦੱਸਿਆ ਕਿ ਹੈਲਪ ਡੈਸਕ ’ਤੇ ਆਉਣ ਵਾਲੇ ਨਾਗਰਿਕਾਂ ਨੂੰ ਐਸ.ਆਈ.ਆਰ. ਦੀ ਸਮਾਂ-ਸੀਮਾ ਬਾਰੇ ਪੂਰੀ ਜਾਣਕਾਰੀ ਦੇ ਨਾਲ-ਨਾਲ ਨਵੀਂ ਵੋਟਰ ਰਜਿਸਟ੍ਰੇਸ਼ਨ, ਵੋਟ ਵਿੱਚ ਸੋਧ ਜਾਂ ਨਾਮ ਕਟਵਾਉਣ ਲਈ ਲੋੜੀਂਦੇ ਦਸਤਾਵੇਜ਼ਾਂ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਵੋਟਰਾਂ ਨੂੰ ਸਾਲ 2003 ਦੀ ਆਖਰੀ ਐਸ.ਆਈ.ਆਰ. ਵੋਟਰ ਸੂਚੀ ਨਾਲ ਰਿਕਾਰਡ ਖੋਜ਼ਣ ਅਤੇ ਜੋੜਨ ਵਿੱਚ ਵੀ ਸਹਾਇਤਾ ਦਿੱਤੀ ਜਾਵੇਗੀ।
ਹੈਲਪ ਡੈਸਕ ਦਾ ਸਟਾਫ ਵੋਟਰਾਂ ਨੂੰ ਐਨਿਊਮਰੇਸ਼ਨ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਵਿੱਚ ਆਨਲਾਈਨ ਅਤੇ ਆਫ਼ਲਾਈਨ ਦੋਵੇਂ ਢੰਗਾਂ ਰਾਹੀਂ ਸਹਾਇਤਾ ਦੇਵੇਗਾ। ਪ੍ਰਵਾਸੀ ਵੋਟਰਾਂ ਨੂੰ ਉਨ੍ਹਾਂ ਦੇ ਮੌਜੂਦਾ ਅਤੇ ਪਿਛਲੇ ਵਿਧਾਨ ਸਭਾ ਹਲਕਿਆਂ ਦੀ ਪਛਾਣ ਕਰਨ ਲਈ ਵਿਸ਼ੇਸ਼ ਮਦਦ ਦਿੱਤੀ ਜਾਵੇਗੀ ਤਾਂ ਜੋ ਉਨ੍ਹਾਂ ਦੀ ਸਹੀ ਥਾਂ ’ਤੇ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾ ਸਕੇ। ਨਾਗਰਿਕਾਂ ਨੂੰ ਵੋਟਰ ਹੈਲਪਲਾਈਨ ਨੰਬਰ 1950 ਅਤੇ ਆਲ-ਇਨਕਲੂਸਿਵ ਮੋਬਾਈਲ ਐਪਲੀਕੇਸ਼ਨ (ECINet) ਦੀਆਂ ਵਿਸ਼ੇਸ਼ਤਾਵਾਂ ਬਾਰੇ ਵੀ ਜਾਣੂ ਕਰਵਾਇਆ ਜਾਵੇਗਾ, ਖਾਸ ਕਰਕੇ ‘ਬੁੱਕ ਅ ਕਾਲ ਵਿਥ ਬੀ.ਐਲ.ਓ.’ ਸਹੂਲਤ ਬਾਰੇ।
ਸ੍ਰੀ ਧੀਮਾਨ ਨੇ ਹੈਲਪ ਡੈਸਕ ’ਤੇ ਤਾਇਨਾਤ ਸਟਾਫ ਨੂੰ ਉਪਰੋਕਤ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਵੋਟਰਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਐਸ.ਆਈ.ਆਰ. ਤਹਿਤ ਚੱਲ ਰਹੀ ਇਸ ਮਹੱਤਵਪੂਰਨ ਚੋਣ ਪ੍ਰਕਿਰਿਆ ਵਿੱਚ ਹੈਲਪ ਡੈਸਕ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ।
Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories

Live Poll

Are You Satisfied Times of Punjab24

Related News