Home » ਪੰਜਾਬ » ਸਫਾਈ ਸੇਵਕ ਯੂਨੀਅਨ ਪੰਜਾਬ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਅੱਜ ਕੋਟਕਪੂਰਾ ਵਿੱਚ ਹਰ ਵਰਗ ਵੱਲੋਂ ਭਰਵਾਂ ਹੁੰਗਾਰਾ ਮਿਲਿਆ

ਸਫਾਈ ਸੇਵਕ ਯੂਨੀਅਨ ਪੰਜਾਬ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਅੱਜ ਕੋਟਕਪੂਰਾ ਵਿੱਚ ਹਰ ਵਰਗ ਵੱਲੋਂ ਭਰਵਾਂ ਹੁੰਗਾਰਾ ਮਿਲਿਆ

Facebook
X
WhatsApp
Email

ਅਜੈ ਮਨਚੰਦਾ 

ਕੋਟਕਪੂਰਾ 30 ਜੁਲਾਈ — ਸਫਾਈ ਸੇਵਕਾਂ ਦੀਆਂ ਲਟਕਦੀਆਂ ਮੰਗਾਂ ਅਤੇ ਬਰਨਾਲਾ ‘ਚ ਸਫਾਈ ਸੇਵਕਾਂ ਤੇ ਔਰਤਾਂ ਉਪਰ ਪੁਲਸ ਤਸ਼ੱਦਦ ਦੇ ਖਿਲਾਫ ਸਫਾਈ ਸੇਵਕ ਯੂਨੀਅਨ ਪੰਜਾਬ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਅੱਜ ਕੋਟਕਪੂਰਾ ਵਿੱਚ ਹਰ ਵਰਗ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਅਤੇ ਸ਼ਹਿਰ ਦੇ ਸਮੂਹ ਬਜਾਰ ਮੁਕੰਮਲ ਤੌਰ ‘ਤੇ ਬੰਦ ਰਹੇ। ਇਸ ਦੌਰਾਨ ਸਫਾਈ ਸੇਵਕ ਯੂਨੀਅਨ ਕੋਟਕਪੂਰਾ ਦੇ ਪ੍ਰਧਾਨ ਸ਼ੁਸ਼ੀਲ ਕੁਮਾਰ, ਸੂਬਾਈ ਜਨਰਲ ਸਕੱਤਰ ਰਮੇਸ਼ ਚੰਦ ਗੈਚੰਡ, ਸੂਬਾਈ ਆਗੂ ਚਿਮਨ ਲਾਲ ਭੋਲੀ ਅਤੇ ਸਫਾਈ ਸੇਵਕ ਯੂਨੀਅਨ ਕੋਟਕਪੂਰਾ ਦੇ ਜਨਰਲ ਸਕੱਤਰ ਲਖਣ ਸਾਰਸਰ ਦੀ ਅਗਵਾਈ ਹੇਠ ਸਫਾਈ ਸੇਵਕ ਯੂਨੀਅਨ ਅਤੇ ਹੋਰ ਵੱਖ-ਵੱਖ ਜੱਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਵੱਲੋਂ ਸ਼ਹਿਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਖਿਲਾਫ ਜਬਰਦਸਤ ਨਾਅਰੇਬਾਜੀ ਕੀਤੀ ਗਈ।

ਸਫਾਈ ਕਰਮਚਾਰੀਆਂ ਦਾ ਇਹ ਰੋਸ ਮਾਰਚ ਸਥਾਨਕ ਲਾਲਾ ਲਾਜਪਤ ਰਾਏ ਮਿਊਂਸਪਲ ਪਾਰਕ ‘ਚ ਸਥਿਤ ਨਗਰ ਕੌਂਸਲ ਦੇ ਦਫਤਰ ਤੋਂ ਸ਼ੁਰੂ ਹੋ ਕੇ ਮਾਲ ਗੁਦਾਮ ਰੋਡ, ਰੇਲਵੇ ਰੋਡ, ਪੁਰਾਣੀ ਦਾਣਾ ਮੰਡੀ, ਗੁਰਦੁਆਰਾ ਬਜਾਰ, ਜੈਤੋ ਰੋਡ ਅਤੇ ਮਹਿਤਾ ਚੌਂਕ ਤੋਂ ਹੁੰਦਾ ਹੋਇਆ ਸ਼ਹਿਰ ਦੇ ਮੁੱਖ ਬੱਤੀਆਂ ਵਾਲੇ ਚੌਂਕ ਵਿਖੇ ਪੁੱਜਿਆ, ਜਿੱਥੇ ਬੰਦ ਨੂੰ ਸਹਿਯੋਗ ਦੇ ਰਹੀਆਂ ਵੱਖ-ਵੱਖ ਜੱਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਸਫਾਈ ਸੇਵਕ ਯੂਨੀਅਨ ਦੇ ਆਗੂਆਂ ਵੱਲੋਂ ਸੰਬੋਧਨ ਕੀਤਾ ਗਿਆ। ਇਸ ਦੌਰਾਨ ਸਫਾਈ ਸੇਵਕ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਨਾਲ ਕਈ ਮੀਟਿੰਗਾਂ ਹੋਈਆਂ ਪ੍ਰੰਤੂ ਕੋਈ ਇਨਸਾਫ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਬਰਨਾਲਾ ਵਿਖੇ ਸਫਾਈ ਸੇਵਕਾਂ ‘ਤੇ ਲਾਠੀਚਾਰਜ ਕਰਨ ਵਾਲੇ ਪੁਲਸ ਅਫਸਰਾਂ ਦੀ ਸਸਪੈਂਸ਼ਨ ਕਰਨ ਦੀ ਬਜਾਏ ਉਨ੍ਹਾਂ ਨੂੰ ਬਰਖਾਸਤ ਕੀਤਾ ਜਾਵੇ ਅਤੇ ਉਨ੍ਹਾਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਪਰਚੇ ਦਰਜ ਕੀਤੇ ਜਾਣ।

ਇਸ ਦੌਰਾਨ ਬੁਲਾਰਿਆਂ ਨੇ ਮੰਗ ਕੀਤੀ ਕਿ ਕੱਚੇ ਸਫਾਈ ਸੇਵਕਾਂ ਨੂੰ ਪੱਕਾ ਕੀਤਾ ਜਾਵੇ, ਠੇਕਾ ਪ੍ਰਣਾਲੀ ਖਤਮ ਕੀਤੀ ਜਾਵੇ, ਬਰਾਬਰ ਕੰਮ ਲਈ ਬਰਾਬਰ ਤਨਖਾਹ ਦਿੱਤੀ ਜਾਵੇ ਅਤੇ 10 ਸਾਲਾਂ ਦੀ ਨੀਤੀ ਰੱਦ ਕਰਨ ਦੇ ਨਾਲ-ਨਾਲ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ। ਆਗੂਆਂ ਨੇ ਪਿਛਲੇ ਤਨਖਾਹ ਕਮਿਸ਼ਨ ਦੇ ਬਕਾਏ ਅਤੇ ਡੀ.ਏ. ਦੀਆਂ ਕਿਸ਼ਤਾਂ ਦੀ ਤੁਰੰਤ ਅਦਾਇਗੀ ਦੀ ਵੀ ਮੰਗ ਕੀਤੀ। ਇਸ ਮੌਕੇ ਮੁੱਖ ਸਲਾਹਕਾਰ ਕ੍ਰਿਸ਼ਨ ਕੁਮਾਰ ਗੁਗਨੀ, ਵਿੱਕੀ ਚਾਵਰੀਆ, ਪੰਕਜ ਚੰਡੋਲੀਆ, ਅਨਿਲ ਕੁਮਾਰ, ਜਗਦੀਸ਼ ਕੁਮਾਰ, ਰਵੀ ਕੁਮਾਰ, ਰਾਮ ਸਰੂਪ, ਰਜਿੰਦਰ ਚਾਵਰੀਆ, ਸੰਨੀ ਤੰਬੋਲੀਸਮੇਤ ਵੱਡੀ ਗਿਣਤੀ ਵਿੱਚ ਸਫਾਈ ਕਰਮਚਾਰੀ ਧਰਨੇ ਵਿੱਚ ਸ਼ਾਮਲ ਹੋਏ।

Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories