Trending
Home » ਪੰਜਾਬ » ਸਰਕਾਰੀ ਆਈ.ਟੀ.ਆਈ. ਰਣਜੀਤ ਐਵੀਨਿਊ, ਅੰਮ੍ਰਿਤਸਰ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ

ਸਰਕਾਰੀ ਆਈ.ਟੀ.ਆਈ. ਰਣਜੀਤ ਐਵੀਨਿਊ, ਅੰਮ੍ਰਿਤਸਰ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ

Facebook
X
WhatsApp
Email
–ਵਾਤਾਵਰਣ ਦੀ ਸੰਭਾਲ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ – ਮੇਅਰ ਭਾਟੀਆ
ਟਾਈਮਜ਼ ਆਫ਼ ਪੰਜਾਬ ਬਿਊਰੋ
ਅੰਮ੍ਰਿਤਸਰ, 05 ਜੂਨ – ਸਰਕਾਰੀ ਆਈ.ਟੀ.ਆਈ. ਰਣਜੀਤ ਐਵੀਨਿਊ, ਅੰਮ੍ਰਿਤਸਰ ਵਿਖੇ ਅੱਜ ਵਿਸ਼ਵ ਵਾਤਾਵਰਣ ਦਿਵਸ ਬੜੇ ਉਤਸ਼ਾਹ ਅਤੇ ਵਾਤਾਵਰਣ ਸੰਭਾਲ ਦੇ ਸੰਕਲਪ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਨਗਰ ਨਿਗਮ ਅੰਮ੍ਰਿਤਸਰ ਦੇ ਮੇਅਰ ਸ੍ਰੀ ਜਤਿੰਦਰ ਸਿੰਘ ਮੋਤੀ ਭਾਟੀਆ ਸ਼ਾਮਲ ਹੋਏ। ਉਨ੍ਹਾਂ ਦਾ ਸਵਾਗਤ ਸੰਸਥਾ ਦੇ ਪ੍ਰਿੰਸੀਪਲ ਇੰਜੀ. ਸੰਜੀਵ ਕੁਮਾਰ ਸ਼ਰਮਾ, ਸ੍ਰੀ ਗੁਰਪ੍ਰੀਤ ਸਿੰਘ (ਟੀ.ਓ.), ਸ੍ਰੀ ਰਮਨੀਸ਼ ਸ਼ਰਮਾ (ਟੀ.ਓ.), ਸ੍ਰੀ ਜੁਗਰਾਜ ਸਿੰਘ ਪੰਨੂ, ਸ੍ਰੀਮਤੀ ਜਗਜੀਤ ਕੌਰ (ਸੁਪਰਡੈਂਟ), ਸ੍ਰੀ ਰਵਿੰਦਰ ਸਿੰਘ, ਸ੍ਰੀ ਦੀਪਕ ਕੁਮਾਰ, ਸ੍ਰੀ ਰਣਜੀਤ ਸਿੰਘ (ਐਨ.ਐਸ.ਐਸ. ਕੋਆਰਡੀਨੇਟਰ), ਸ੍ਰੀ ਚਰਨਪ੍ਰੀਤ ਸਿੰਘ, ਸ੍ਰੀ ਗੁਰਦਵ ਸਿੰਘ, ਸ੍ਰੀ ਸੁਖਰਾਜ ਸ਼ਰਮਾ, ਸ੍ਰੀ ਨਵਦੀਪ ਸਿੰਘ, ਸ੍ਰੀ ਮਨਦੀਪ ਸਿੰਘ ਅਤੇ ਹੋਰ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਵੱਲੋਂ ਕੀਤਾ ਗਿਆ।
ਮੇਅਰ ਸ੍ਰੀ ਜਤਿੰਦਰ ਸਿੰਘ ਭਾਟੀਆ ਵੱਲੋਂ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ਸਰਕਾਰੀ ਆਈ.ਟੀ.ਆਈ. ਦੇ ਕੈਂਪਸ ਵਿੱਚ ਅੰਬ, ਅਮਰੂਦ, ਨਿੰਮ ਸਮੇਤ ਵੱਖ-ਵੱਖ ਕਿਸਮਾਂ ਦੇ 15 ਫਲਦਾਰ ਅਤੇ ਛਾਂਦਾਰ ਪੌਦੇ ਲਗਾਏ ਗਏ। ਇਸ ਮੌਕੇ ਸਾਰੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਇਨ੍ਹਾਂ ਪੌਦਿਆਂ ਦੀ ਦੇਖਭਾਲ ਕਰਨ ਅਤੇ ਵਾਤਾਵਰਣ ਸੰਭਾਲ ਲਈ ਲਗਾਤਾਰ ਯਤਨਸ਼ੀਲ ਰਹਿਣ ਦਾ ਸੰਕਲਪ ਲਿਆ।
ਇਸ ਮੌਕੇ ਆਪਣੇ ਸੰਬੋਧਨ ਦੌਰਾਨ ਮੇਅਰ ਸ੍ਰੀ ਜਤਿੰਦਰ ਸਿੰਘ ਮੋਤੀ ਭਾਟੀਆ ਨੇ ਕਿਹਾ ਕਿ ਵਾਤਾਵਰਣ ਦੀ ਸੰਭਾਲ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ ਅਤੇ ਹਰ ਇੱਕ ਨਾਗਰਿਕ ਨੂੰ ਆਪਣੇ ਇਸ ਫ਼ਰਜ ਦੀ ਅਦਾਇਗੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਆਲਮੀ ਤਪਸ ਵੱਧਣ ਨਾਲ ਸਾਡੇ ਵਾਤਾਵਰਨ ਵਿੱਚ ਵੱਡੇ ਵਿਗਾੜ ਆ ਰਹੇ ਹਨ ਜਿਸ ਕਾਰਨ ਭਵਿੱਖ ਵਿੱਚ ਮਨੁੱਖ ਸਮੇਤ ਧਰਤੀ ਉੱਪਰ ਹਰ ਤਰ੍ਹਾਂ ਦੇ ਜੀਵਨ ਲਈ ਖ਼ਤਰਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਾਰੇ ਨਾਗਰਿਕਾਂ ਨੂੰ ਧਰਤੀ ਨੂੰ ਬਚਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਆਉਣ ਵਾਲੀਆਂ ਪੀੜ੍ਹੀਆਂ ਦੇ ਸਿਹਤਮੰਦ ਭਵਿੱਖ ਲਈ ਬਹੁਤ ਜ਼ਰੂਰੀ ਹੈ।
ਮੇਅਰ ਸ੍ਰੀ ਜਤਿੰਦਰ ਸਿੰਘ ਭਾਟੀਆ ਨੇ ਕਿਹਾ ਕਿ ਇਸ ਬਰਸਾਤੀ ਸੀਜ਼ਨ ਦੌਰਾਨ ਨਗਰ ਨਿਗਮ ਵੱਲੋਂ ਅੰਮ੍ਰਿਤਸਰ ਸ਼ਹਿਰ ਵਿੱਚ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ ਤਾਂ ਜੋ ਇਸ ਧਾਰਮਿਕ ਨਗਰੀ ਵਿੱਚ ਹਰਾ-ਭਰਾ ਬਣਾਇਆ ਜਾ ਸਕੇ। ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ ਵੀ ਪੌਦੇ ਲਗਾਉਣ ਦੀ ਮੁਹਿੰਮ ਵਿੱਚ ਸਾਥ ਦੇਣ ਦਾ ਸੱਦਾ ਦਿੱਤਾ।
Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories

Live Poll

Are You Satisfied Times of Punjab24

Related News