ਟਾਈਮਜ਼ ਆਫ਼ ਪੰਜ਼ਾਬ ਬਿਊਰੋ
ਅੰਮ੍ਰਿਤਸਰ, 6 ਅਕਤੂਬਰ :– ਪੰਜਾਬ ਸਟੇਟ ਬੋਰਡ ਆਫ ਟੈਕਨੀਕਲ ਐਜੂਕੇਸ਼ਨ ਐਂਡ ਇੰਡਸਟਰੀਅਲ ਟ੍ਰੇਨਿੰਗ (PSBTE), ਪੰਜਾਬ ਵੱਲੋਂ ਸਰਕਾਰੀ ਪੌਲੀਟੈਕਨਿਕ ਕਾਲਜ, ਅੰਮ੍ਰਿਤਸਰ ਦੇ ਸਹਿਯੋਗ ਨਾਲ ਖੇਤਰੀ ਇੰਡਸਟਰੀ-ਅਕੈਡਮੀਆ ਕਨਕਲੇਵ 2026 ਦਾ ਆਯੋਜਨ ਕੀਤਾ ਗਿਆ। ਇਸ ਕਨਕਲੇਵ ਦਾ ਮੁੱਖ ਉਦੇਸ਼ ਤਕਨੀਕੀ ਸਿੱਖਿਆ ਸੰਸਥਾਵਾਂ ਅਤੇ ਉਦਯੋਗਿਕ ਖੇਤਰ ਦਰਮਿਆਨ ਸਹਿਯੋਗ ਨੂੰ ਮਜ਼ਬੂਤ ਕਰਨਾ ਅਤੇ ਵਿਦਿਆਰਥੀਆਂ ਲਈ ਵਧੇਰੇ ਰੋਜ਼ਗਾਰਮੁਖੀ ਅਤੇ ਹੁਨਰ-ਅਧਾਰਿਤ ਮੌਕੇ ਪੈਦਾ ਕਰਨਾ ਸੀ।
ਇਸ ਮੌਕੇ ਸ. ਹਰਭਜਨ ਸਿੰਘ ਈ.ਟੀ.ਓ., ਕੈਬਨਿਟ ਮੰਤਰੀ, ਲੋਕ ਨਿਰਮਾਣ ਵਿਭਾਗ, ਪੰਜਾਬ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਪ੍ਰੋ. (ਡਾ.) ਸੰਦੀਪ ਕਾਂਸਲ, ਚੇਅਰਮੈਨ, PSBTE ਅਤੇ ਡਾ. ਭਰਤ ਨਰੇਸ਼ ਬੰਸਲ, ਡਾਇਰੈਕਟਰ ਅਕੈਡਮਿਕਸ, PSBTE ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਰਹੇ। ਇਸ ਤੋਂ ਇਲਾਵਾ ਵੱਖ-ਵੱਖ ਸਰਕਾਰੀ ਤਕਨੀਕੀ ਸੰਸਥਾਵਾਂ ਦੇ ਪ੍ਰਿੰਸੀਪਲ, ਉਦਯੋਗ ਜਗਤ ਦੇ ਨੁਮਾਇੰਦੇ, ਅਕਾਦਮਿਕ ਮਾਹਿਰ, ਅਧਿਆਪਕ ਅਤੇ ਹੋਰ ਪਤਵੰਤੇ ਸੱਜਣ ਵੀ ਕਨਕਲੇਵ ਵਿੱਚ ਸ਼ਾਮਲ ਹੋਏ।
ਮੁੱਖ ਮਹਿਮਾਨ ਸ. ਹਰਭਜਨ ਸਿੰਘ ਈ.ਟੀ.ਓ. ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਸ ਤਰ੍ਹਾਂ ਦੇ ਇੰਡਸਟਰੀ-ਅਕੈਡਮੀਆ ਕਨਕਲੇਵ ਤਕਨੀਕੀ ਸਿੱਖਿਆ ਸੰਸਥਾਵਾਂ ਅਤੇ ਉਦਯੋਗਾਂ ਵਿਚਕਾਰ ਸੰਵਾਦ ਨੂੰ ਮਜ਼ਬੂਤ ਕਰਨ ਲਈ ਮਹੱਤਵਪੂਰਨ ਮੰਚ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਕਨਕਲੇਵ ਰਾਹੀਂ ਵਿਦਿਆਰਥੀਆਂ ਨੂੰ ਉਦਯੋਗਾਂ ਦੀਆਂ ਅਸਲ ਲੋੜਾਂ ਅਨੁਸਾਰ ਹੁਨਰ ਪ੍ਰਦਾਨ ਕਰਨ ਅਤੇ ਉਨ੍ਹਾਂ ਨੂੰ ਵਧੀਆ ਰੋਜ਼ਗਾਰ ਲਈ ਤਿਆਰ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਹਿੱਤ ਵਿੱਚ ਭਵਿੱਖ ਵਿੱਚ ਵੀ ਅਜਿਹੇ ਕਨਕਲੇਵ ਕਰਵਾਏ ਜਾਣਗੇ, ਤਾਂ ਜੋ ਨੌਜਵਾਨਾਂ ਨੂੰ ਵਧੇਰੇ ਹੁਨਰ ਵਿਕਾਸ ਅਤੇ ਰੋਜ਼ਗਾਰ ਦੇ ਮੌਕੇ ਮਿਲ ਸਕਣ।
ਪ੍ਰੋ. (ਡਾ.) ਸੰਦੀਪ ਕਾਂਸਲ, ਚੇਅਰਮੈਨ, PSBTE, ਨੇ ਕਿਹਾ ਕਿ ਪੰਜਾਬ ਵਿੱਚ ਤਕਨੀਕੀ ਸਿੱਖਿਆ ਦੇ ਖੇਤਰ ਵਿੱਚ ਚੰਗਾ ਕੰਮ ਹੋ ਰਿਹਾ ਹੈ ਅਤੇ ਉਦਯੋਗਾਂ ਨਾਲ ਲਗਾਤਾਰ ਸੰਵਾਦ ਰਾਹੀਂ ਤਕਨੀਕੀ ਸਿੱਖਿਆ ਨੂੰ ਹੋਰ ਵੀ ਰੋਜ਼ਗਾਰਮੁਖੀ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਨਕਲੇਵ ਦੌਰਾਨ ਉਦਯੋਗਿਕ ਨੁਮਾਇੰਦਿਆਂ ਵੱਲੋਂ ਦਿੱਤੇ ਗਏ ਸੁਝਾਵਾਂ ਦੇ ਆਧਾਰ ’ਤੇ ਸਿਲੇਬਸ ਅਤੇ ਕਰੀਕੁਲਮ ਵਿੱਚ ਲੋੜ ਅਨੁਸਾਰ ਸੁਧਾਰ ਕੀਤੇ ਜਾਣਗੇ, ਤਾਂ ਜੋ ਵਿਦਿਆਰਥੀਆਂ ਨੂੰ ਉਦਯੋਗਾਂ ਦੀਆਂ ਮੌਜੂਦਾ ਅਤੇ ਭਵਿੱਖ ਦੀਆਂ ਲੋੜਾਂ ਅਨੁਸਾਰ ਗਿਆਨ ਅਤੇ ਹੁਨਰ ਪ੍ਰਦਾਨ ਕੀਤਾ ਜਾ ਸਕੇ।
ਡਾ. ਭਰਤ ਨਰੇਸ਼ ਬੰਸਲ, ਡਾਇਰੈਕਟਰ ਅਕੈਡਮਿਕਸ, PSBTE, ਨੇ ਕਿਹਾ ਕਿ ਤਕਨੀਕੀ ਸੰਸਥਾਵਾਂ ਅਤੇ ਉਦਯੋਗਾਂ ਵਿਚਕਾਰ ਮਜ਼ਬੂਤ ਤਾਲਮੇਲ ਨਾਲ ਵਿਦਿਆਰਥੀਆਂ ਨੂੰ ਵਿਹਾਰਕ ਗਿਆਨ, ਆਧੁਨਿਕ ਤਕਨੀਕੀ ਹੁਨਰ ਅਤੇ ਉਦਯੋਗਿਕ ਕਾਰਜਪ੍ਰਣਾਲੀ ਨੂੰ ਸਮਝਣ ਦੇ ਵਧੀਆ ਮੌਕੇ ਮਿਲਣਗੇ। ਉਨ੍ਹਾਂ ਨੇ ਉਦਯੋਗਾਂ ਦੀਆਂ ਬਦਲਦੀਆਂ ਲੋੜਾਂ ਅਨੁਸਾਰ ਵਿਦਿਆਰਥੀਆਂ ਨੂੰ ਤਿਆਰ ਕਰਨ ਅਤੇ ਟ੍ਰੇਨਿੰਗ ਤੇ ਪਲੇਸਮੈਂਟ ਦੇ ਮੌਕਿਆਂ ਨੂੰ ਵਧਾਉਣ ’ਤੇ ਜ਼ੋਰ ਦਿੱਤਾ।
ਕਨਕਲੇਵ ਦੌਰਾਨ ਵੱਖ-ਵੱਖ ਉਦਯੋਗਾਂ ਤੋਂ ਪਹੁੰਚੇ ਪੈਨਲਿਸਟਾਂ ਨੇ ਉਦਯੋਗ ਜਗਤ ਦੀਆਂ ਮੌਜੂਦਾ ਲੋੜਾਂ, ਵਿਦਿਆਰਥੀਆਂ ਲਈ ਲੋੜੀਂਦੇ ਤਕਨੀਕੀ ਅਤੇ ਵਿਹਾਰਕ ਹੁਨਰਾਂ ਅਤੇ ਅਕੈਡਮੀਆ ਤੇ ਉਦਯੋਗ ਦਰਮਿਆਨ ਮੌਜੂਦ ਪਾੜੇ ਨੂੰ ਘਟਾਉਣ ਦੇ ਤਰੀਕਿਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਪੈਨਲ ਵਿਚਾਰ-ਵਟਾਂਦਰੇ ਦੌਰਾਨ ਉਦਯੋਗਾਂ ਦੀਆਂ ਲੋੜਾਂ ਅਨੁਸਾਰ ਕਰੀਕੁਲਮ ਨੂੰ ਅਪਡੇਟ ਕਰਨ, ਵਿਦਿਆਰਥੀਆਂ ਲਈ ਵਿਹਾਰਕ ਸਿਖਲਾਈ ਅਤੇ ਇੰਟਰਨਸ਼ਿਪ ਦੇ ਮੌਕੇ ਵਧਾਉਣ, ਤਕਨੀਕੀ ਅਤੇ ਸਾਫਟ ਸਕਿੱਲਜ਼ ਵਿਕਸਿਤ ਕਰਨ ਅਤੇ ਰੋਜ਼ਗਾਰ ਤੇ ਪਲੇਸਮੈਂਟ ਦੇ ਮੌਕਿਆਂ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ।
ਉਦਯੋਗਿਕ ਨੁਮਾਇੰਦਿਆਂ ਅਤੇ ਹੋਰ ਪਤਵੰਤੇ ਸੱਜਣਾਂ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਦਯੋਗ ਅਤੇ ਤਕਨੀਕੀ ਸਿੱਖਿਆ ਸੰਸਥਾਵਾਂ ਵਿਚਕਾਰ ਨਿਯਮਤ ਸੰਵਾਦ ਰਾਹੀਂ ਵਿਦਿਆਰਥੀਆਂ ਨੂੰ ਉਦਯੋਗ ਦੀਆਂ ਬਦਲਦੀਆਂ ਲੋੜਾਂ ਅਨੁਸਾਰ ਤਿਆਰ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਤਕਨੀਕੀ ਸੰਸਥਾਵਾਂ ਨਾਲ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਲਈ ਆਪਣੀ ਵਚਨਬੱਧਤਾ ਵੀ ਪ੍ਰਗਟ ਕੀਤੀ।
ਇਸ ਮੌਕੇ ਇੰਜੀ. ਪਰਮਬੀਰ ਸਿੰਘ ਮੱਤੇਵਾਲ, ਪ੍ਰਿੰਸੀਪਲ, ਸਰਕਾਰੀ ਪੌਲੀਟੈਕਨਿਕ ਕਾਲਜ ਫਾਰ ਗਰਲਜ਼, ਅੰਮ੍ਰਿਤਸਰ; ਸ੍ਰੀਮਤੀ ਮੋਨਿਕਾ ਸੇਠੀ, ਪ੍ਰਿੰਸੀਪਲ, GIGT, ਅੰਮ੍ਰਿਤਸਰ; ਸ੍ਰੀ ਰਾਜੇਸ਼ ਕੁਮਾਰ ਧੁੰਨਾ, ਪ੍ਰਿੰਸੀਪਲ, ਸਰਕਾਰੀ ਪੌਲੀਟੈਕਨਿਕ ਕਾਲਜ, ਭਿੱਖੀਵਿੰਡ; ਸ੍ਰੀਮਤੀ ਪ੍ਰੇਨੁਕਾ ਜਿੰਦਲ, ਪ੍ਰਿੰਸੀਪਲ, ਸਰਕਾਰੀ ਪੌਲੀਟੈਕਨਿਕ ਕਾਲਜ ਫਾਰ ਗਰਲਜ਼, ਜਲੰਧਰ; ਅਤੇ ਸ੍ਰੀ ਮਨੋਜ ਜੰਬਲਾ, ਪ੍ਰਿੰਸੀਪਲ, ਸਰਕਾਰੀ ਪੌਲੀਟੈਕਨਿਕ ਕਾਲਜ, ਲੁਧਿਆਣਾ ਸਮੇਤ ਵੱਖ-ਵੱਖ ਸੰਸਥਾਵਾਂ ਦੇ ਪ੍ਰਿੰਸੀਪਲ, ਅਧਿਕਾਰੀ, ਅਧਿਆਪਕ ਅਤੇ ਉਦਯੋਗਿਕ ਨੁਮਾਇੰਦੇ ਹਾਜ਼ਰ ਸਨ।
ਕਨਕਲੇਵ ਦੌਰਾਨ ਤਕਨੀਕੀ ਸਿੱਖਿਆ ਨੂੰ ਉਦਯੋਗਾਂ ਦੀਆਂ ਲੋੜਾਂ ਨਾਲ ਜੋੜਨ ਅਤੇ ਵਿਦਿਆਰਥੀਆਂ ਨੂੰ ਹੋਰ ਵਧੀਆ ਰੋਜ਼ਗਾਰਮੁਖੀ ਹੁਨਰ ਪ੍ਰਦਾਨ ਕਰਨ ਲਈ ਵਿਹਾਰਕ ਸੁਝਾਵਾਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਸਾਰੇ ਭਾਗੀਦਾਰਾਂ ਨੇ ਇੰਡਸਟਰੀ-ਅਕੈਡਮੀਆ ਸਹਿਯੋਗ ਨੂੰ ਅੱਗੇ ਵਧਾਉਣ ਅਤੇ ਵਿਦਿਆਰਥੀਆਂ ਦੇ ਹੁਨਰ ਵਿਕਾਸ ਲਈ ਮਿਲ ਕੇ ਕੰਮ ਕਰਨ ਦਾ ਭਰੋਸਾ ਦਿੱਤਾ।
ਅੰਤ ਵਿੱਚ ਇੰਜੀ. ਦਵਿੰਦਰ ਸਿੰਘ ਭੱਟੀ, ਪ੍ਰਿੰਸੀਪਲ, ਸਰਕਾਰੀ ਪੌਲੀਟੈਕਨਿਕ ਕਾਲਜ, ਅੰਮ੍ਰਿਤਸਰ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਉਨ੍ਹਾਂ ਨੇ ਮੁੱਖ ਮਹਿਮਾਨ, PSBTE ਦੇ ਅਧਿਕਾਰੀਆਂ, ਵੱਖ-ਵੱਖ ਸੰਸਥਾਵਾਂ ਦੇ ਪ੍ਰਿੰਸੀਪਲਾਂ, ਉਦਯੋਗਿਕ ਨੁਮਾਇੰਦਿਆਂ, ਪੈਨਲਿਸਟਾਂ, ਅਧਿਆਪਕਾਂ ਅਤੇ ਸਾਰੇ ਪਤਵੰਤੇ ਸੱਜਣਾਂ ਦਾ ਕਨਕਲੇਵ ਨੂੰ ਸਫਲ ਬਣਾਉਣ ਲਈ ਧੰਨਵਾਦ ਕੀਤਾ।

- 0
- 0
- 0
- 0