Home » ਪੰਜਾਬ » ਸਰਕਾਰੀ ਹਾਈ ਸਕੂਲ ਕਾਲਸਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ

ਸਰਕਾਰੀ ਹਾਈ ਸਕੂਲ ਕਾਲਸਾਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ

Facebook
X
WhatsApp
Email

ਸ਼ਮਸ਼ੇਰ ਸਿੰਘ
ਰਾਏਕੋਟ, 6 ਅਗਸਤ –ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸਰਕਾਰੀ ਹਾਈ ਸਕੂਲ ਕਾਲਸਾਂ ਵਿਖੇ ਅੱਜ ਤੀਆਂ ਦਾ ਤਿਉਹਾਰ ਰਵਾਇਤੀ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਰੰਗ-ਬਿਰੰਗੇ ਪੰਜਾਬੀ ਪਹਿਰਾਵੇ ਵਿੱਚ ਸਜੀਆਂ ਵਿਦਿਆਰਥਣਾਂ ਨੇ ਜਿੱਥੇ ਗਿੱਧਾ ਅਤੇ ਲੋਕ ਨਾਚ ਪੇਸ਼ ਕੀਤਾ ਉੱਥੇ ਹੀ ਵੱਖ ਵੱਖ ਡਿਜਾਈਨਾਂ ਵਿੱਚ ਮਹਿੰਦੀ ਰਚਾ ਕੇ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਵੀ ਤਾਜਾ ਕੀਤਾ। ਵਿਦਿਆਰਥਣਾਂ ਦੁਆਰਾ ਕੀਤੀਆਂ ਸੱਭਿਆਚਾਰਕ ਪੇਸ਼ਕਾਰੀਆਂ ਨੇ ਸਭ ਦਾ ਮਨ ਮੋਹ ਲਿਆ।

ਸਮਾਗਮ ਦੌਰਾਨ ਅਧਿਆਪਕਾਂ ਨੇ ਵਿਦਿਆਰਥਣਾਂ ਨੂੰ ਤੀਆਂ ਦੇ ਤਿਉਹਾਰ ਦੇ ਸੱਭਿਆਚਾਰਕ ਮਹੱਤਵ ਬਾਰੇ ਜਾਣੂ ਕਰਵਾਉਂਦਿਆਂ ਆਪਣੀ ਲੋਕ-ਸੱਭਿਅਤਾ, ਪਰੰਪਰਾਵਾਂ ਅਤੇ ਵਿਰਾਸਤ ਨਾਲ ਜੁੜੇ ਰਹਿਣ ਦਾ ਸੰਦੇਸ਼ ਵੀ ਦਿੱਤਾ।
ਸਮਾਗਮ ਦੇ ਅੰਤ ਵਿੱਚ ਸਕੂਲ ਦੀ ਮੁੱਖ ਅਧਿਆਪਕਾ ਸੀਮਾ ਰਾਣੀ ਨੇ ਇਸ ਸਮਾਗਮ ਵਿੱਚ ਹਿੱਸਾ ਲੈਣ ਵਾਲੀਆਂ ਵਿਦਿਆਰਥਣਾਂ ਦੀ ਸ਼ਲਾਘਾ ਕਰਦਿਆਂ ਤੀਆਂ ਦੇ ਪਾਵਨ ਤਿਉਹਾਰ ਦੀਆਂ ਵਧਾਈਆਂ ਵੀ ਦਿੱਤੀਆਂ।
ਇਸ ਮੌਕੇ ਸ੍ਰੀਮਤੀ ਰੁਪਿੰਦਰ ਕੌਰ, ਸ੍ਰੀਮਤੀ ਨਵਦੀਪ ਕੌਰ, ਸ੍ਰੀਮਤੀ ਕਮਲਜੀਤ ਕੌਰ, ਸ੍ਰੀ ਮਹਾਨ ਕਪਿਲਾ, ਸਰਦਾਰ ਕੁਲਦੀਪ ਸਿੰਘ, ਸਰਦਾਰ ਬੇਅੰਤ ਸਿੰਘ ਸਮੇਤ ਸਮੂਹ ਸਟਾਫ਼ ਹਾਜ਼ਰ ਸੀ।

Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories

Live Poll

[democracy id="1"]

Related News