— ਪ੍ਰਾਈਵੇਟ ਸੈਂਟਰ ਸ਼ਰੇਆਮ ਉਡਾ ਰਹੇ ਧੱਜੀਆਂ ਅਧਾਰ ਕਾਰਡ ਅੱਪਡੇਟ ਦੇ 200 ਰੁਪਏ ਵਸੂਲਦੇ ਨੇ ਲੋਕਾਂ ਤੋਂ
ਸੁਖਮੰਦਰ ਹਿੰਮਤਪੁਰੀ
ਨਿਹਾਲ ਸਿੰਘ ਵਾਲਾ,8 ਜੂਨ – ਸੇਵਾ ਕੇਂਦਰਾਂ ਦੀ ਚੱਲ ਰਹੀ ਹੜਤਾਲ ਕਾਰਨ ਆਮ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖਾਸ ਕਰਕੇ ਤਪਦੀ ਗਰਮੀ ਵਿੱਚ ਲੋਕ ਖੱਜਲ-ਖੁਆਰ ਹੋ ਰਹੇ ਹਨ। ਸੇਵਾ ਕੇਂਦਰਾਂ ਵਿੱਚ ਰੋਜ਼ਾਨਾ ਦੇ ਬਹੁਤ ਸਾਰੇ ਜ਼ਰੂਰੀ ਕੰਮ ਹੁੰਦੇ ਹਨ ਜਿਵੇਂ ਆਧਾਰ ਕਾਰਡ ਬਣਾਉਣਾ, ਜਨਮ ਅਤੇ ਮੌਤ ਸਰਟੀਫਿਕੇਟ ਲੈਣਾ, ਪੈਨਸ਼ਨ ਦੇ ਫਾਰਮ ਭਰਨਾ, ਰਾਸ਼ਨ ਕਾਰਡ, ਬਿਜਲੀ ਬਿੱਲਾਂ ਦੀ ਅਦਾਇਗੀ ਅਤੇ ਹੋਰ ਸਰਕਾਰੀ ਦਸਤਾਵੇਜ਼ਾਂ ਨਾਲ ਸੰਬੰਧਿਤ ਕੰਮ। ਹੜਤਾਲ ਕਾਰਨ ਇਹ ਸਾਰੇ ਕੰਮ ਰੁਕੇ ਪਏ ਹਨ ਜਿਸ ਨਾਲ ਲੋਕ ਬਹੁਤ ਪਰੇਸ਼ਾਨ ਹਨ।
ਸਵੇਰੇ ਤੋਂ ਹੀ ਲੋਕ ਆਪਣੇ ਕੰਮਾਂ ਲਈ ਸੇਵਾ ਕੇਂਦਰਾਂ ਦੇ ਬਾਹਰ ਪਹੁੰਚ ਜਾਂਦੇ ਹਨ ਪਰ ਹੜਤਾਲ ਕਾਰਨ ਉਨ੍ਹਾਂ ਨੂੰ ਨਿਰਾਸ਼ ਹੋ ਕੇ ਵਾਪਸ ਜਾਣਾ ਪੈਂਦਾ ਹੈ। ਕਈ ਲੋਕ ਦੂਰ-ਦੂਰ ਤੋਂ ਕਿਰਾਇਆ ਖਰਚ ਕਰਕੇ ਆਉਂਦੇ ਹਨ ਪਰ ਕੰਮ ਨਾ ਹੋਣ ਕਰਕੇ ਉਨ੍ਹਾਂ ਦਾ ਸਮਾਂ ਅਤੇ ਪੈਸਾ ਦੋਵੇਂ ਖਰਾਬ ਹੋ ਰਹੇ ਹਨ। ਗਰਮੀ ਕਾਰਨ ਲੋਕਾਂ ਨੂੰ ਧੁੱਪ ਵਿੱਚ ਖੜ੍ਹੇ ਰਹਿਣਾ ਪੈਂਦਾ ਹੈ ਜਿਸ ਨਾਲ ਬਜ਼ੁਰਗਾਂ, ਮਹਿਲਾਵਾਂ ਅਤੇ ਬੱਚਿਆਂ ਨੂੰ ਵਧੇਰੇ ਤਕਲੀਫ਼ ਆ ਰਹੀ ਹੈ। ਕਈ ਲੋਕਾਂ ਦੀ ਤਬੀਅਤ ਵੀ ਖਰਾਬ ਹੋ ਰਹੀ ਹੈ।
ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਇਸ ਮਸਲੇ ਦਾ ਜਲਦੀ ਹੱਲ ਕਰਨਾ ਚਾਹੀਦਾ ਹੈ। ਹੜਤਾਲ ਕਰ ਰਹੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਸੁਣ ਕੇ ਉਨ੍ਹਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਤਾਂ ਜੋ ਸੇਵਾ ਕੇਂਦਰਾਂ ਦਾ ਕੰਮ ਮੁੜ ਸ਼ੁਰੂ ਹੋ ਸਕੇ। ਵਿਰੋਧੀ ਪਾਰਟੀਆਂ ਨੇ ਵੀ ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਹੈ ਕਿ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਪ੍ਰਤੀ ਗੰਭੀਰ ਨਹੀਂ ਹੈ।
ਇਸ ਹੜਤਾਲ ਨੇ ਆਮ ਲੋਕਾਂ ਦੀ ਜ਼ਿੰਦਗੀ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ। ਲੋਕ ਉਮੀਦ ਕਰ ਰਹੇ ਹਨ ਕਿ ਜਲਦੀ ਹੀ ਹੜਤਾਲ ਖਤਮ ਹੋਵੇਗੀ ਅਤੇ ਉਨ੍ਹਾਂ ਦੇ ਰੁਕੇ ਹੋਏ ਕੰਮ ਮੁੜ ਸ਼ੁਰੂ ਹੋਣਗੇ ਤਾਂ ਜੋ ਉਹਨਾਂ ਨੂੰ ਇਸ ਤਪਦੀ ਗਰਮੀ ਵਿੱਚ ਹੋ ਰਹੀ ਪਰੇਸ਼ਾਨੀ ਤੋਂ ਰਾਹਤ ਮਿਲ ਸਕੇ।
—-ਇਸ ਸਬੰਧੀ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਦਾ ਕਹਿਣਾ ਹੈ ਕਿ ਸਰਕਾਰ ਸੇਵਾ ਕੇਂਦਰਾਂ ਦੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ ਜਿਸ ਕਾਰਨ ਆਮ ਲੋਕਾਂ ਨੂੰ ਤਪਦੀ ਗਰਮੀ ਵਿੱਚ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜੇ ਸਰਕਾਰ ਸਮੇਂ ਸਿਰ ਕਰਮਚਾਰੀਆਂ ਨਾਲ ਗੱਲਬਾਤ ਕਰ ਲੈਂਦੀ ਤਾਂ ਹੜਤਾਲ ਦੀ ਨੌਬਤ ਨਾ ਆਉਂਦੀ।
— ਇਸ ਸਬੰਧੀ ਗੱਲਬਾਤ ਕਰਦਿਆਂ ਸਮਾਜ ਸੇਵੀ ਆਗੂ ਜਸਪਾਲ ਬਾਂਸਲ ਨਿਹਾਲ ਸਿੰਘ ਵਾਲਾ ਦਾ ਕਹਿਣਾ ਹੈ ਕਿ ਇੱਕ ਤਾਂ ਗਰਮੀ ਦਾ ਕਹਿਰ ਹੈ ਅਤੇ ਲੋਕ ਖੱਜਲ ਹੋ ਰਹੇ ਹਨ ਦੂਜੇ ਪਾਸੇ ਪ੍ਰਾਈਵੇਟ ਸੈਂਟਰ ਹੜਤਾਲ ਦਾ ਨਜਾਇਜ਼ ਫਾਇਦਾ ਉਠਾ ਰਹੇ ਹਨ ਗਰੀਬ ਮਜ਼ਦੂਰ ਲੋਕਾਂ ਤੋਂ ਦੁਗਣੀਆਂ ਫੀਸਾਂ ਲਈਆਂ ਜਾ ਰਹੀਆਂ ਹਨ ।ਹੜਤਾਲ ਕਰ ਰਹੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਸੁਣ ਕੇ ਉਨ੍ਹਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਤਾਂ ਜੋ ਸੇਵਾ ਕੇਂਦਰਾਂ ਦਾ ਕੰਮ ਮੁੜ ਸ਼ੁਰੂ ਹੋ ਸਕੇ।
ਇਸ ਸਬੰਧੀ ਅਕਾਲੀ ਦਲ ਦੇ ਜ਼ਿਲਾ ਆਗੂ ਖਣਮੁੱਖ ਭਾਰਤੀ ਪੱਤੋਂ ਦਾ ਕਹਿਣਾ ਹੈ ਕਿ ਸਰਕਾਰ ਲੋਕਾਂ ਨਾਲ ਡਰਾਮੇ ਕਰ ਰਹੀ ਇੱਕ ਪਾਸੇ ਤਾਂ ਲੋਕਾਂ ਨੂੰ ਬੋਰਡਾਂ ਰਾਹੀਂ ਆਪਣੇ ਕੰਮ ਸੋ ਕੀਤੇ ਜਾ ਰਹੇ ਹਨ ਦੂਜੇ ਪਾਸੇ ਲੋਕਾਂ ਮੁਲਾਜ਼ਮਾਂ ਦਾ ਕੁਟਾਪਾ ਕੀਤਾ ਜਾ ਰਿਹਾ ਹੈ ਉਹਨਾਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਉੱਚੇ ਮੁਲਾਜ਼ਮਾਂ ਨੇ ਹੜਤਾਲ ਕੀਤੀ ਹੋਈ ਹੈ ਲੋਕ ਖੱਜਲ ਹੋ ਰਹੇ ਹਨ ਅਤੇ ਸਰਕਾਰ ਆਪਣੀਆਂ ਪ੍ਰਾਪਤੀਆਂ ਦੇ ਗੁਣਗਾਣ ਕਰ ਰਹੀ ਹੈ ਅੰਤ ਵਿਚ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਜਲਦ ਸੇਵਾਂ ਕੇਂਦਰ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਕੇ ਉਹਨਾਂ ਨੂੰ ਵਾਪਿਸ ਬੁਲਾ ਕੇ ਲੋਕਾਂ ਦੇ ਕੰਮ ਕਰੇ ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਪਿੰਡ ਪਿੰਡ ਵਿੱਚ ਸੇਵਾ ਕੇਂਦਰ ਕੋਲ ਕੇ ਲੋਕਾਂ ਦੀ ਖੱਜਲ ਖੁਆਰ ਨੂੰ ਦੂਰ ਕੀਤਾ ਪਰ ਦੂਜੀਆਂ ਸਰਕਾਰ ਨੇ ਸੇਵਾ ਕੇਂਦਰ ਬੰਦ ਕਰਕੇ ਜਿੱਥੇ ਮੁਲਾਜ਼ਮਾਂ ਦੇ ਹੱਕਾਂ ਤੇ ਡਾਕਾ ਮਾਰਿਆ ਉਥੇ ਪਿੰਡਾਂ ਦੇ ਲੋਕਾਂ ਦੇ ਪਿੰਡ ਵਿੱਚ ਹੋ ਰਹੇ ਕੰਮ ਵੀ ਬੰਦ ਕਰਵਾ ਦਿੱਤੇ ਹਨ ।- 0
- 0
- 0
- 0















