Trending
Home » ਪੰਜਾਬ » ਸੰਜੀਤ ਸਿੰਘ ਸੰਨੀ ਗਿੱਲ ਨੇ ਸਰਕਲ ਚੜਿੱਕ ਦੇ ਆਗੂਆਂ ਤੇ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ

ਸੰਜੀਤ ਸਿੰਘ ਸੰਨੀ ਗਿੱਲ ਨੇ ਸਰਕਲ ਚੜਿੱਕ ਦੇ ਆਗੂਆਂ ਤੇ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ

Facebook
X
WhatsApp
Email

–ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਵਰਕਰਾਂ ਵਿੱਚ ਹੁਣੇ ਤੋਂ ਹੀ ਉਤਸ਼ਾਹ – ਸੰਨੀ ਗਿੱਲ

ਟਾਈਮਜ਼ ਆਫ਼ ਪੰਜਾਬ ਬਿਊਰੋ

ਸੁਖਮੰਦਰ ਹਿੰਮਤਪੁਰੀ/ਜਗਵੀਰ ਅਜ਼ਾਦ

ਮੋਗਾ/ਨਿਹਾਲ ਸਿੰਘ ਵਾਲਾ, 8 ਜੂਨ —ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਨੇ ਮੋਗਾ ਹਲਕੇ ਦੇ ਸਭ ਤੋਂ ਵੱਡੇ ਸਰਕਲ ਚੜਿੱਕ ਦੇ ਵਰਕਰਾਂ ਤੇ ਆਗੂਆਂ ਨਾਲ ਇੱਕ ਅਹਿਮ ਮੀਟਿੰਗ ਸਰਕਲ ਪ੍ਰਧਾਨ ਗੁਰਬਿੰਦ ਸਿੰਘ ਸਿੰਘਾ ਵਾਲਾ ਦੇ ਗ੍ਰਹਿ ਵਿਖੇ ਕੀਤੀ ਜਿਸ ਦੌਰਾਨ ਸਰਕਲ ਦੇ ਆਗੂਆਂ ਤੇ ਵੱਡੀ ਗਿਣਤੀ ਵਿੱਚ ਵਰਕਰਾਂ ਨੇ ਭਾਗ ਲਿਆ। ਆਏ ਹੋਏ ਆਗੂਆਂ ਤੇ ਵਰਕਰਾਂ ਦਾ ਸਰਕਾਰ ਪ੍ਰਧਾਨ ਗੁਰਬਿੰਦ ਸਿੰਘ ਨੇ ਵਿਸ਼ੇਸ ਤੌਰ ਤੇ ਧੰਨਵਾਦ ਕੀਤਾ ਅਤੇ ਸਭ ਨੂੰ ਜੀ ਆਇਆਂ ਆਖਿਆ ਤੇ ਆਪਣੇ ਵਿਚਾਰ ਰੱਖੇ। ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਜੀਤ ਸਿੰਘ ਸੰਨੀ ਗਿੱਲ ਨੇ ਕਿਹਾ ਹਲਕਾ ਮੋਗਾ ਦੇ ਸਾਰੇ ਸਰਕਲਾਂ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਕਿਉਂਕਿ ਆਉਂਣ ਵਾਲੇ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਕੁੱਝ ਮਹੀਨੇ ਬਾਕੀ ਰਹਿ ਗਏ ਹਨ ਅਤੇ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈਕੇ ਹੀ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਲੜੀਆਂ ਜਾ ਰਹੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਸਪੱਸ਼ਟ ਬਹੁਮਤ ਨਾਲ ਜਿਤਾਕੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਂਦੀ ਜਾ ਸਕੇ ਅਤੇ ਵਿਧਾਨ ਸਭਾ ਚੋਣਾਂ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿੱਚ ਵੱਡਾ ਉਤਸ਼ਾਹ ਪਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਆਪ ਸਰਕਾਰ ਵਿੱਚ ਆਪਣੇ ਹੱਕ ਮੰਗਦੇ ਲੋਕਾਂ ਤੇ ਪੁਲਿਸ ਸਰਕਾਰ ਦੀ ਸਹਿ ਤੇ ਡਾਂਗਾਂ ਵਰਾਉਂਦੀ ਹੈ ਅਤੇ ਅੱਜ ਹੀ ਪਟਿਆਲਾ ਵਿਖੇ ਪਾਵਰਕੌਮ ਦੇ ਮੁੱਖ ਦਫਤਰ ਅੱਗੇ ਧਰਨਾ ਦੇ ਰਹੇ ਕੱਚੇ ਮੁਲਾਜ਼ਮਾਂ ਤੇ ਪੁਲਿਸ ਵੱਲੋਂ ਅੰਨਾ ਤਸੱਦਦ ਕੀਤਾ ਗਿਆ ਅਤੇ ਆਪ ਸਰਕਾਰ ਦੇ ਰਾਜ ਵਿੱਚ ਗੁੰਡਾਗਰਦੀ, ਲੁੱਟਾਂ ਖੋਹਾਂ, ਫ਼ਿਰੌਤੀਆਂ ਅਤੇ ਬੇਗੁਨਾਹ ਲੋਕਾਂ ਦੇ ਕਤਲਾਂ ਤੋਂ ਸਿਵਾਏ ਪੰਜਾਬ ਦੇ ਲੋਕਾਂ ਨੂੰ ਕੁਝ ਨਹੀਂ ਮਿਲਿਆ ਇਸ ਲਈ ਲੋਕ ਹੁਣ ਇਨ੍ਹਾਂ ਨੂੰ ਸਬਕ ਸਿਖਾਉਣ ਲਈ ਤਿਆਰ ਬੈਠੇ ਹਨ ਅਤੇ ਸਾਲ 2027 ਦੀਆਂ ਚੋਣਾਂ ਵਿੱਚ ਲੋਕ ਇਨ੍ਹਾਂ ਨੂੰ ਸਬਕ ਸਿਖਾ ਕੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ। ਉਨ੍ਹਾਂ ਸਰਕਲ ਚੜਿੱਕ ਦੇ ਵਰਕਰਾਂ ਨੂੰ ਅਪੀਲ ਕੀਤੀ ਕਿ ਵਿਧਾਨ ਸਭਾ ਦੀਆਂ ਚੋਣਾਂ ਜਿੱਤਣ ਲਈ ਹੁਣੇ ਤੋਂ ਹੀ ਕਮਰਕਸੇ ਕੀਤੇ ਜਾਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਰਜੀਤ ਸਿੰਘ ਸੰਧੂਆਂ ਵਾਲਾ, ਤਨਜੀਤ ਸਿੰਘ ਤਾਰੇ ਵਾਲਾ, ਗੁਰਚਰਨ ਸਿੰਘ ਬਿੱਟੂ ਪ੍ਰਧਾਨ ਸਿੰਘਾ ਵਾਲਾ, ਗੁਰਚਰਨ ਸਿੰਘ ਚਰਨਾ ਸਿੰਘਾਂ ਵਾਲਾ, ਸੁਖਦੇਵ ਸਿੰਘ ਬਿੱਲੂ ਚੜਿੱਕ, ਗੁਰਮੇਲ ਸਿੰਘ ਗੇਲਾ ਚੜਿੱਕ, ਡਾਕਟਰ ਗੁਰਪ੍ਰੀਤ ਸਿੰਘ ਚੜਿੱਕ, ਗੁਰਪਿੰਦਰ ਸਿੰਘ, ਜੋਰਾ ਸਿੰਘ ਨਾਹਲ ਖੋਟੇ, ਜਸਵਿੰਦਰ ਸਿੰਘ ਛਿੰਦਾ, ਕੁਲਵੰਤ ਸਿੰਘ, ਬਲਜਿੰਦਰ ਸਿੰਘ ਬੁੱਧ ਸਿੰਘ ਵਾਲਾ, ਅਕਬਰ ਅਲੀ ਮੰਡੀਰਾਂ, ਬਲਵੀਰ ਸਿੰਘ ਮੌੜ ਸਿੰਘਾ ਵਾਲਾ, ਗੁਰਨੈਬ ਸਿੰਘ ਸਰਪੰਚ, ਭਿੰਦਰ ਸਿੰਘ ਸਰਾਂ, ਕੁਲਵੰਤ ਸਿੰਘ, ਅਵਤਾਰ ਸਿੰਘ ਕਾਲਾ ਝੰਡੇ ਵਾਲਾ ਮਲਕੀਤ ਸਿੰਘ, ਮਨਜੀਤ ਸਿੰਘ, ਜੋਰਾ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।

Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories

Live Poll

Are You Satisfied Times of Punjab24

Related News