–-ਜ਼ਿਲ੍ਹੇ ਵਿਚ 10 ਅਗਸਤ ਨੂੰ ਮਨਾਇਆ ਜਾਵੇਗਾ ਰਾਸ਼ਟਰੀ ਡੀ-ਵਰਮਿੰਗ ਦਿਵਸ – ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ
ਟਾਈਮਜ਼ ਆਫ਼ ਪੰਜਾਬ ਬਿਊਰੋ
ਮੋਹਾਲੀ, 4 ਅਗਸਤ:– ਜ਼ਿਲ੍ਹੇ ਵਿਚ 10 ਅਗਸਤ ਨੂੰ ਮਨਾਏ ਜਾਣ ਵਾਲੇ ਰਾਸ਼ਟਰੀ ਡੀ-ਵਰਮਿੰਗ ਦਿਵਸ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਮੁਹਿੰਮ ਨੂੰ ਸਫ਼ਲ ਬਣਾਉਣ ਦੇ ਉਦੇਸ਼ ਨਾਲ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਮੀਟਿੰਗ ਹੋਈl
ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਰਾਸ਼ਟਰੀ ਡੀ-ਵਰਮਿੰਗ ਦਿਵਸ (ਪੇਟ-ਕੀੜੇ ਮੁਕਤੀ ਦਿਵਸ ) ਬਾਰੇ ਵਿਸਥਾਰ ਚ ਜਾਣਕਾਰੀ ਦਿੱਤੀ।
ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ ਨੇ ਮੁਹਿੰਮ ਦੀ ਵਿਸਥਾਰਪੂਰਵਕ ਕਾਰਜ ਯੋਜਨਾ ਪੇਸ਼ ਕਰਦਿਆਂ ਦੱਸਿਆ ਕਿ ਸਿਹਤ, ਸਿੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਦੇ ਸਾਂਝੇ ਯਤਨਾਂ ਨਾਲ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸਫ਼ਲ ਬਣਾਇਆ ਜਾਵੇਗਾ। ਉਨ੍ਹਾਂ ਸਾਰੇ ਵਿਭਾਗਾਂ ਨੂੰ ਨਿਰਧਾਰਤ ਸਮਾਂ-ਸੀਮਾ ਅੰਦਰ ਆਪਣੀਆਂ ਤਿਆਰੀਆਂ ਮੁਕੰਮਲ ਕਰਨ ਲਈ ਕਿਹਾ।
ਮੀਟਿੰਗ ਵਿੱਚ ਸਮੂਹ ਸੀਨੀਅਰ ਮੈਡੀਕਲ ਅਫ਼ਸਰ (ਐੱਸ.ਐੱਮ.ਓ.), ਜ਼ਿਲ੍ਹਾ ਸਿੱਖਿਆ ਅਫ਼ਸਰ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਨੁਮਾਇੰਦੇ ਅਤੇ ਹੋਰ ਸਬੰਧਤ ਅਧਿਕਾਰੀ ਹਾਜ਼ਰ ਸਨ।
- 0
- 0
- 0
- 0















