Facebook
X
WhatsApp
Email

ਟਾਈਮਜ਼ ਆਫ਼ ਪੰਜਾਬ ਬਿਊਰੋ

ਚੰਡੀਗੜ੍ਹ ,27 ਜੁਲਾਈ —  ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਸਫਾਈ ਕਰਮਚਾਰੀਆਂ ਵੱਲੋਂ 30 ਜੁਲਾਈ ਨੂੰ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ਦਾ ਐਲਾਨ ਕੀਤਾ ਹੈ ।ਬਰਨਾਲਾ ਵਿਖੇ ਸਫਾਈ ਕਰਮਚਾਰੀਆਂ ਤੇ ਪੁਲਿਸ ਵੱਲੋਂ ਵਹਿਸ਼ੀ ਲਾਠੀਚਾਰਜ ਕਰਨ ਦੀ ਸਖ਼ਤ ਨਿੰਦਾ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਤੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਤੇ ਸੂਬਾ ਵਿੱਤ ਸਕੱਤਰ ਹਰਮੇਸ਼ ਮਾਲੜੀ ਨੇ ਜ਼ਾਰੀ ਕੀਤੇ ਬਿਆਨ ਰਾਹੀਂ ਆਖਿਆ ਕਿ ਜਿਵੇਂ ਬਰਨਾਲਾ ਵਿਖੇ ਮਰਦਾਨਾ ਪੁਲਿਸ ਵੱਲੋਂ ਸਫ਼ਾਈ ਕਰਮਚਾਰੀਆਂ ਔਰਤਾਂ ਤੇ ਪਸ਼ੂਆਂ ਵਾਂਗ ਡਾਂਗ ਵਰ੍ਹਾਈ ਗਈ ਉਹ ਗਲਤੀ ਨਹੀਂ ਵੱਡਾ ਗੁਨਾਹ ਹੈ। ਉਹਨਾਂ ਆਖਿਆ ਕਿ ਆਪ ਸਰਕਾਰ ਡੀ ਐਸ ਪੀ ਬੈਂਸ ਅਤੇ ਹੋ ਹੋਰਨਾਂ ਅਧਿਕਾਰੀਆਂ ‘ਤੇ ਇਰਾਦਾ ਕਤਲ ਤੇ ਐਸ ਸੀ ਐਸ ਟੀ ਐਕਟ ਤਹਿਤ ਮੁਕੱਦਮਾ ਦਰਜ਼ ਕਰਨ ਦੀ ਥਾਂ ਸਿਰਫ਼ ਇੱਕ ਡੀ ਐਸ ਪੀ ਨੂੰ ਕੁਝ ਮਹੀਨਿਆਂ ਲਈ ਬਰਾਖਾਸਤ ਕਰਨ ਰਾਹੀਂ ਪੁਲਿਸ ਅਧਿਕਾਰੀਆਂ ਨੂੰ ਬਚਾਅ ਰਹੀ ਹੈ।

ਉਹਨਾਂ ਆਖਿਆ ਕਿ ਆਪ ਗੰਦਗੀ ਚ ਸਾਰਾ ਦਿਨ ਰਹਿਕੇ ਦੂਜਿਆਂ ਲਈ ਸਫਾਈ ਦਾ ਵੱਡਮੁੱਲਾ ਕਾਰਜ ਕਰਨ ਵਾਲੇ ਇਹ ਲੋਕ ਸਭ ਤੋਂ ਵੱਧ ਸਤਿਕਾਰ ਦੇ ਹੱਕਦਾਰ ਹਨ, ਪਰ ਪੰਜਾਬ ਦੀ ਭਗਵੰਤ ਮਾਨ ਸਰਕਾਰ ਤੇ ਅਫ਼ਸਰਸ਼ਾਹੀ ਇਹਨਾਂ ਨੂੰ ਜਾਤਪਾਤੀ ਤੇ ਜਮਾਤੀ ਨਫਰਤ ਨਾਲ ਦੇਖਦੀ ਹੈ। ਉਹਨਾਂ ਆਖਿਆ ਕਿ ਦਿੱਲੀ ‘ਚ ਵਿਦਿਆਰਥੀਆਂ ‘ਤੇ ਲਾਠੀਚਾਰਜ ਖ਼ਿਲਾਫ਼ ਮਗਰਮੱਛ ਦੇ ਹੰਝੂ ਵਹਾਉਣ ਵਾਲੀ ਆਪ ਪਾਰਟੀ ਦੇ ਲੀਡਰ ਪੰਜਾਬ ‘ਚ ਮੋਦੀ ਸਰਕਾਰ ਵਾਂਗ ਹੀ ਹੱਕਾਂ ਲਈ ਆਵਾਜ਼ ਬੁਲੰਦ ਕਰ ਰਹੇ ਲੋਕਾਂ ‘ਤੇ ਅੰਨ੍ਹੇਵਾਹ ਤਸ਼ੱਦਦ ਢਾਹ ਰਹੇ ਹਨ। ਖੇਤ ਮਜ਼ਦੂਰ ਆਗੂਆਂ ਨੇ ਮੰਗ ਕੀਤੀ ਕਿ ਸਫਾਈ ਕਰਮਚਾਰੀਆਂ ‘ਤੇ ਜਬਰ ਦੇ ਦੋਸ਼ੀ ਅਧਿਕਾਰੀਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਸਫਾਈ ਕਰਮਚਾਰੀਆਂ ਨੂੰ ਫੌਰੀ ਤੌਰ ‘ਤੇ ਪੱਕੇ ਕੀਤਾ ਜਾਵੇ ਅਤੇ ਗੁਜ਼ਾਰ ਯੋਗ ਤਨਖਾਹ ਦੇਣ ਤੋਂ ਇਲਾਵਾ ਉਹਨਾਂ ਦੀ ਸੁਰੱਖਿਆ ਤੇ ਇਲਾਜ ਦੇ ਢੁਕਵੇਂ ਪ੍ਰਬੰਧ ਕੀਤੇ ਜਾਣ।

Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories