Facebook
X
WhatsApp
Email

ਟਾਈਮਜ਼ ਆਫ਼ ਪੰਜਾਬ ਬਿਊਰੋ
ਫ਼ਿਰੋਜ਼ਪੁਰ/ਮੱਖੂ ,01 ਜੂਨ — ਮੱਖੂ ਦੇ ਮੁੱਖ ਬਾਜ਼ਾਰ ਵਿਚ ਹਥਿਆਰਬੰਦ ਹਮਲਾਵਰਾਂ ਨੇ ਸੋਮਵਾਰ ਦੁਪਹਿਰ ਇੱਕ ਨੌਜਵਾਨ ਦੁਕਾਨਦਾਰ ਗੁਰਚਰਨ ਸਿੰਘ ਕਾਲਾ ਗਾਬਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ, ਜਿਸ ਨਾਲ ਪੂਰੇ ਇਲਾਕੇ ਵਿੱਚ ਭਾਰੀ ਦਹਿਸ਼ਤ ਫੈਲ ਗਈ। ਵਾਰਦਾਤ ਮਖੂ ਦੇ ਸਭ ਤੋਂ ਰੁੱਝੇ ਹੋਏ ਬਾਜ਼ਾਰ ਦੀ ਹੈ , ਜਿੱਥੇ ਦਿਨ-ਦਿਹਾੜੇ ਇੱਕ ਅਣਪਛਾਤੇ ਹਮਲਾਵਰਾਂ ਵੱਲੋਂ ਇਸ ਖੂਨੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਮੱਖੂ ਦੇ ਗੁਰਦੁਆਰਾ ਸਿੰਘ ਸਭਾ ਦੇ ਸਾਹਮਣੇ ਮੇਨ ਬਜ਼ਾਰ ਵਿੱਚ ਭੀੜ ਭਰੇ ਇਲਾਕੇ ਵਿਚ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਕਰਿਆਨਾ ਸਟੋਰ ਦੇ ਮਾਲਕ ਗੁਰਚਰਨ ਸਿੰਘ (ਕਾਲਾ ਗਾਬਾ) ਪੁੱਤਰ ਕੁਲਵੰਤ ਸਿੰਘ ਗਾਬਾ ਨੂੰ ਦਿਨ ਦਿਹਾੜੇ ਗੋਲੀਆਂ ਮਾਰ ਕੇ ਗੰਭੀਰ ਰੂਪ ਵਿੱਚ ਗੰਭੀਰ ਜ਼ਖ਼ਮੀ ਕਰ ਦਿੱਤਾ, ਜਿਸ ਦੀ ਮੋਗਾ ਮੈਡੀਸਿਟੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ।

ਮ੍ਰਿਤਕ ਕਾਲਾ ਗਾਬਾ ਦੀ ਦੁਕਾਨ ’ਤੇ ਕੰਮ ਕਰਨ ਵਾਲੇ ਮੁਲਾਮਜ਼ ਨੇ ਦੱਸਿਆ ਕਿ ਹਮਲਾਵਰ ਪਹਿਲਾਂ ਦੁਕਾਨ ‘ਤੇ ਕੋਲਡਰਿੰਕ ਲੈਣ ਦੇ ਬਹਾਨੇ ਆਇਆ ਅਤੇ ਤਕਰੀਬਨ 10-12 ਮਿੰਟ ਦੁਕਾਨ ਵਿੱਚ ਖੜਾ ਰਿਹਾ। ਮੁਲਾਜ਼ਮ ਨੇ ਦੱਸਿਆ ਕਿ ਉਹ ਬਾਅਦ ਵਿੱਚ ਕੋਲਡਰਿੰਕ ਲੈ ਕੇ ਚਲਾ ਗਿਆ ਅਤੇ ਫ਼ਿਰ 10 ਕੁ ਮਿੰਟ ਬਾਅਦ ਦੋ ਜਣੇ ਦੁਬਾਰਾ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ। ਇਕ ਵਿਅਕਤੀ ਮੋਟਰਸਾਈਕਲ ‘ਤੇ ਬੈਠਾ ਰਿਹਾ ਅਤੇ ਦੂਸਰੇ ਵਿਅਕਤੀ ਵੱਲੋਂ ਦੁਕਾਨ ਦੇ ਅੰਦਰ ਆ ਕੇ ਕਾਲਾ ਗਾਬਾ ਦੇ ਗੋਲੀਆਂ ਮਾਰਨ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ।ਘਟਨਾ ਦੀ ਸੂਚਨਾ ਮਿਲਦੇ ਹੀ ਐੱਸ ਐੱਸ ਪੀ ਭੁਪਿੰਦਰ ਸਿੰਘ ਸਿੱਧੂ ਫਿਰੋਜ਼ਪੁਰ ਅਤੇ ਥਾਣਾ ਮੱਖੂ ਦੀ ਪੁਲੀਸ ਨੇ ਮੌਕੇ ‘ਤੇ ਪਹੁੰਚ ਕੇ ਮ੍ਰਿਤਕ ਗੁਰਚਰਨ ਸਿੰਘ ਕਾਲਾ ਗਾਬਾ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਘਟਨਾ ਦੀ ਪੜਤਾਲ ਸ਼ੁਰੂ ਕਰ ਦਿੱਤੀ। ਗੁਰਚਰਨ ਸਿੰਘ ਕਾਲਾ ਗਾਬਾ ਦੀ ਹੋਈ ਹੱਤਿਆ ਕਾਰਨ ਸ਼ਹਿਰ ਵਾਸੀਆਂ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਸ਼ਹਿਰ ਵਾਸੀਆਂ ਵਿੱਚ ਸੋਗ ਦੀ ਲਹਿਰ ਦੌੜ ਗਈ

Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories

Live Poll

Are You Satisfied Times of Punjab24

Related News