Trending
Home » ਪੰਜਾਬ » ਅਡਾਨੀ ਫਾਊਂਡੇਸ਼ਨ ਨੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਲਗਾਇਆ ਖ਼ੂਨਦਾਨ ਕੈਂਪ

ਅਡਾਨੀ ਫਾਊਂਡੇਸ਼ਨ ਨੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਲਗਾਇਆ ਖ਼ੂਨਦਾਨ ਕੈਂਪ

Facebook
X
WhatsApp
Email
ਟਾਈਮਜ਼ ਆਫ਼ ਪੰਜਾਬ ਬਿਊਰੋ
ਅੰਮ੍ਰਿਤਸਰ, 5 ਜੂਨ  – ਅਡਾਨੀ ਫਾਊਂਡੇਸ਼ਨ ਵੱਲੋਂ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਅਤੇ ਕੇਵੀ ਵਿਊਜ਼ ਵੱਲੋਂ ਸਾਂਝੇ ਤੌਰ `ਤੇ ਹੋਟਲ ਹੌਲੀਡੇ ਇੰਨ ਵਿਖੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸ੍ਰੀ ਕੁਨਾਲ ਵਿੱਜ, ਰੀਜਨਲ ਹੈੱਡ ਟੈਕਨੀਕਲ ਸਰਵਿਸਿਜ਼, ਅਡਾਨੀ ਗਰੁੱਪ ਅੰਮ੍ਰਿਤਸਰ ਨੇ ਦੱਸਿਆ ਕਿ ਅਡਾਨੀ ਫਾਊਂਡੇਸ਼ਨ ਵੱਲੋਂ 18 ਮਈ 2026 ਤੋਂ 24 ਜੂਨ 2026 ਤੱਕ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ, ਅੰਮ੍ਰਿਤਸਰ ਅਤੇ ਕੇਵੀ ਵਿਊਜ਼ ਦੇ ਸਹਿਯੋਗ ਨਾਲ ਇੱਕ ਮੇਗਾ ਖੂਨਦਾਨ ਮੁਹਿੰਮ ਚਲਾਈ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ 40,000 ਯੂਨਿਟ ਖੂਨ ਇਕੱਤਰ ਕਰਨ ਦਾ ਟੀਚਾ ਰੱਖਿਆ ਗਿਆ ਹੈ, ਜਿਸ ਵਿੱਚੋਂ 20,000 ਯੂਨਿਟ ਅਡਾਨੀ ਗਰੁੱਪ ਦੇ ਠੇਕੇਦਾਰਾਂ ਰਾਹੀਂ ਅਤੇ ਬਾਕੀ 20,000 ਯੂਨਿਟ ਵੱਖ-ਵੱਖ ਸਮਾਜਿਕ ਅਤੇ ਸੇਵਾਮੁਖੀ ਚੈਨਲਾਂ ਰਾਹੀਂ ਇਕੱਠੇ ਕੀਤੇ ਜਾਣਗੇ।
ਸ੍ਰੀ ਕੁਨਾਲ ਵਿੱਜ ਨੇ ਕਿਹਾ ਕਿ ਖੂਨਦਾਨ ਇੱਕ ਮਹਾਨ ਮਨੁੱਖੀ ਸੇਵਾ ਹੈ, ਜੋ ਅਨੇਕਾਂ ਜ਼ਿੰਦਗੀਆਂ ਨੂੰ ਬਚਾਉਣ ਵਿੱਚ ਸਹਾਈ ਸਾਬਤ ਹੁੰਦੀ ਹੈ। ਉਨ੍ਹਾਂ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਕੇਵੀ ਵਿਊਜ਼ ਦੇ ਡਾਇਰੈਕਟਰ ਅਤੇ ਰੈਡ ਕਰਾਸ ਸੁਸਾਇਟੀ ਨਾਲ ਜੁੜੇ ਇਵੈਂਟ ਮੈਨੇਜਰ ਸ੍ਰੀ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਲੱਗ ਰਹੇ ਇਨ੍ਹਾਂ ਖੂਨਦਾਨ ਕੈਂਪਾਂ ਦੇ ਆਯੋਜਨ ਦੀ ਜ਼ਿੰਮੇਵਾਰੀ ਕੇਵੀ ਵਿਊਜ਼ ਵੱਲੋਂ ਨਿਭਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੰਸਥਾ ਦੇ ਸਾਰੇ ਵਲੰਟੀਅਰ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੂਰੀ ਤਨਦੇਹੀ ਨਾਲ ਆਪਣਾ ਯੋਗਦਾਨ ਪਾ ਰਹੇ ਹਨ।
ਰੈਡ ਕਰਾਸ ਸੁਸਾਇਟੀ ਦੇ ਸਕੱਤਰ ਸ੍ਰੀ ਸੈਮਸਨ ਮਸੀਹ ਨੇ ਆਪਣੇ ਸੰਬੋਧਨ ਦੌਰਾਨ ਦੱਸਿਆ ਕਿ ਅੰਮ੍ਰਿਤਸਰ ਵਿੱਚ ਹੁਣ ਤੱਕ ਲੱਗੇ ਕੈਂਪਾਂ ਰਾਹੀਂ 137 ਯੂਨਿਟ ਖੂਨ ਇਕੱਤਰ ਕੀਤਾ ਜਾ ਚੁੱਕਾ ਹੈ ਅਤੇ ਇਸ ਮੁਹਿੰਮ ਦੌਰਾਨ 300 ਯੂਨਿਟ ਖੂਨ ਇਕੱਠਾ ਕਰਨ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਮਾਨਵਤਾ ਦੀ ਸੇਵਾ ਦਾ ਸਭ ਤੋਂ ਉੱਤਮ ਰੂਪ ਹੈ ਅਤੇ ਹਰ ਤੰਦਰੁਸਤ ਵਿਅਕਤੀ ਨੂੰ ਸਮੇਂ-ਸਮੇਂ `ਤੇ ਖੂਨਦਾਨ ਕਰਨਾ ਚਾਹੀਦਾ ਹੈ।
ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਖੂਨਦਾਤਾਵਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਸਮਾਜ ਸੇਵਾ ਪ੍ਰਤੀ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ।
Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories

Live Poll

Are You Satisfied Times of Punjab24

Related News