Trending
Home » ਪੰਜਾਬ » ਪੀ.ਐੱਮ.-ਕਿਸਾਨ ਯੋਜਨਾ ਦੀ ਅਗਲੀ ਕਿਸ਼ਤ ਲਈ 20 ਜੂਨ ਤੱਕ ਈ-ਕੇਵਾਈਸੀ ਅਤੇ ਜ਼ਮੀਨ ਦੀ ਤਸਦੀਕ ਕਾਰਵਾਈ ਜਾਵੇ : ਮੁੱਖ ਖੇਤੀਬਾੜੀ ਅਫ਼ਸਰ

ਪੀ.ਐੱਮ.-ਕਿਸਾਨ ਯੋਜਨਾ ਦੀ ਅਗਲੀ ਕਿਸ਼ਤ ਲਈ 20 ਜੂਨ ਤੱਕ ਈ-ਕੇਵਾਈਸੀ ਅਤੇ ਜ਼ਮੀਨ ਦੀ ਤਸਦੀਕ ਕਾਰਵਾਈ ਜਾਵੇ : ਮੁੱਖ ਖੇਤੀਬਾੜੀ ਅਫ਼ਸਰ

Facebook
X
WhatsApp
Email

ਟਾਈਮਜ਼ ਆਫ਼ ਪੰਜਾਬ ਬਿਊਰੋ 

ਬਠਿੰਡਾ, 14 ਜੂਨ :--ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਿੰਨ੍ਹਾਂ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਧੀਨ ਈ-ਕੇ. ਵਾਈ. ਸੀ ਅਤੇ ਜ਼ਮੀਨ ਦੀ ਤਸਦੀਕ ਨਹੀਂ ਕਰਵਾਈ ਗਈ ਹੈ ਤਾਂ ਉਹ ਕਿਸਾਨ ਵੀਰ ਅਗਲੀ ਕਿਸ਼ਤ ਪ੍ਰਾਪਤ ਕਰਨ ਲਈ 20 ਜੂਨ ਤੱਕ ਆਪਣੀ ਈ-ਕੇ. ਵਾਈ. ਸੀ ਅਤੇ ਜ਼ਮੀਨ ਦੀ ਤਸਦੀਕ ਪ੍ਰਕਿਰਿਆ ਤੁਰੰਤ ਮੁਕੰਮਲ ਕਰਵਾਉਣ।

ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਹੇਠ ਲਾਭਪਾਤਰੀ ਕਿਸਾਨਾਂ ਲਈ ਈ-ਕੇਵਾਈਸੀ ਅਤੇ ਜ਼ਮੀਨ ਦੀ ਤਸਦੀਕ ਲਾਜ਼ਮੀ ਕੀਤੀ ਗਈ ਹੈ, ਤਾਂ ਕਿ ਉਨ੍ਹਾਂ ਨੂੰ ਯੋਜਨਾ ਦੀ ਅਗਲੀ ਕਿਸ਼ਤ ਪ੍ਰਾਪਤ ਕਰਨ ਵਿੱਚ ਦਿੱਕਤ ਨਾ ਆਵੇ।

ਡਾ. ਹਰਪ੍ਰੀਤ ਪਾਲ ਕੌਰ ਨੇ ਕਿਹਾ ਕਿ ਕਿਸਾਨ ਵੀਰ ਆਪਣੇ ਨੇੜਲੇ ਕਾਮਨ ਸਰਵਿਸ ਸੈਂਟਰ, ਸੁਵਿਧਾ ਕੇਂਦਰ ਜਾਂ ਖੇਤੀਬਾੜੀ ਵਿਭਾਗ ਦੇ ਦਫ਼ਤਰ ਨਾਲ ਸੰਪਰਕ ਕਰਕੇ ਈ-ਕੇ. ਵਾਈ. ਸੀ ਅਤੇ ਜ਼ਮੀਨ ਦੀ ਤਸਦੀਕ ਦੀ ਪ੍ਰਕਿਰਿਆ ਪੂਰੀ ਕਰਵਾ ਦੇ ਹਨ। ਕਿਸਾਨ ਪੀ.ਐਮ.-ਕਿਸਾਨ ਪੋਰਟਲ ’ਤੇ ਵੀ ਆਪਣੀ ਸਥਿਤੀ ਦੀ ਜਾਂਚ ਕਰ ਸਕਦੇ ਹਨ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਅਸੁਵਿਧਾ ਤੋਂ ਬਚਣ ਲਈ ਇਹ ਕਾਰਵਾਈ ਜਲਦ ਤੋਂ ਜਲਦ ਮੁਕੰਮਲ ਕਰਵਾਈ ਜਾਵੇ ਤਾਂ ਜੋ ਯੋਜਨਾ ਦੀ ਅਗਲੀ ਕਿਸ਼ਤ ਸਮੇਂ ਸਿਰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪ੍ਰਾਪਤ ਹੋ ਸਕੇ।

Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories