Home » ਪੰਜਾਬ » ਅਧਿਆਪਕਾਂ ਨੂੰ ਸਕੂਲਾਂ ਚੋ ਬਾਹਰ ਰੱਖਣਾ ਖਿਲਾਫ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੰਗ ਪੱਤਰ ਦਿੱਤਾ

ਅਧਿਆਪਕਾਂ ਨੂੰ ਸਕੂਲਾਂ ਚੋ ਬਾਹਰ ਰੱਖਣਾ ਖਿਲਾਫ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੰਗ ਪੱਤਰ ਦਿੱਤਾ

Facebook
X
WhatsApp
Email
–ਬੀ ਐੱਲ ਓਜ਼ ਅਤੇ ਜਨ ਗਣਨਾ ਡਿਊਟੀਆਂ ਕਾਰਨ ਅਧਿਆਪਕਾਂ ਬਦਲੀਆਂ ਨਾ ਰੋਕੀਆਂ ਜਾਣ-ਡੀ ਟੀ ਐਫ਼
ਟਾਈਮਜ਼ ਆਫ਼ ਪੰਜਾਬ ਬਿਊਰੋ
ਮਾਨਸਾ 19ਜੂਨ– ਪੰਜਾਬ ਦੀ ਸਿੱਖਿਆ ਹਾਲਤ ਬਦ ਤੋ ਬਦਤਰ ਹੁੰਦੀ ਜਾ ਰਹੀ ਹੈ|ਅਧਿਆਪਕਾਂ ਨੂੰ ਗੈਰ ਵਿਦਿਅਕ ਕੰਮਾਂ ਵਿੱਚ ਉਲਝਾ ਕੇ ਸਕੂਲਾਂ ਤੋ ਬਾਹਰ ਕਰ ਦਿੱਤਾ ਗਿਆ ਹੈ|ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਮਾਨਸਾ ਨੇ ਇਹਨਾਂ ਗ਼ੈਰ ਵਿਦਿਅਕ ਕੰਮਾਂ ਨੂੰ ਲੈ ਕੇ ਅੱਜ ਪੰਜਾਬ ਸਰਕਾਰ ਦੇ ਖਿਲਾਫ ਡਿਪਟੀ ਕਮਿਸ਼ਨਰ ਮਾਨਸਾ ਰਾਹੀਂ ਮੰਗ ਪੱਤਰ ਭੇਜਿਆ ਗਿਆ|ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਮਾਨਸਾ ਦੇ ਜ਼ਿਲਾ ਪ੍ਰਧਾਨ ਕਰਮਜੀਤ ਤਾਮਕੋਟ ਅਤੇ ਸੀਨੀਅਰ ਮੀਤ ਪ੍ਰਧਾਨ ਰਾਜਵਿੰਦਰ ਸਿੰਘ ਬੈਹਣੀਵਾਲ ਨੇ ਦੱਸਿਆ ਕਿ ਪੰਜਾਬ ਦੇ 17000 ਤੋ ਵੱਧ ਅਧਿਆਪਕਾਂ ਨੂੰ ਬੀ ਐੱਲ ਓ ਡਿਊਟੀ ਵਿੱਚ ਐੱਸ ਆਈ ਆਰ ਸਰਵੇ ਕਰਨ ਲਈ ਸਕੂਲਾਂ ਤੋ ਬਾਹਰ ਕਰ ਦਿੱਤਾ ਹੈ ਉਹ ਆਉਣ ਵਾਲੇ ਮਹੀਨਿਆਂ ਵਿੱਚ ਘਰ ਘਰ ਜਾ ਕੇ ਵੋਟਰਾਂ ਦੇ ਫਾਰਮ ਭਰਨਗੇ ਅਤੇ ਉਹਨਾਂ ਨੂੰ ਔਨਲਾਈਨ ਅਪਲੋਡ ਕਰਨਗੇ ਜੋ ਕਿ ਇੱਕ ਲੰਬੀ ਪ੍ਰਕਿਰਿਆ ਹੈ ਅਤੇ ਕਈ ਮਹੀਨੇ ਤੱਕ ਚਲਦੀ ਰਹੇਗੀ |ਇਸੇ ਡਰੱਗ ਜਨ ਗਣਨਾ ਅਤੇ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਨਾਂ ‘ਤੇ ਲਗਭਗ ਵੀਹ ਹਜਾਰ ਅਧਿਆਪਕਾਂ ਨੂੰ ਸਕੂਲਾਂ ਤੋ ਬਾਹਰ ਕਰ ਦਿੱਤਾ ਹੈ |ਹਜਾਰਾਂ ਅਧਿਆਪਕ ਮਈ ਮਹੀਨੇ ਜਨ ਗਣਨਾ ਦਾ ਪਹਿਲਾਂ ਫੇਜ਼ ਕਰ ਕੇ ਹਟੇ ਹਨ ਅਤੇ ਹੁਣ ਫਰਵਰੀ ਵਿੱਚ ਦੂਜਾ ਫੇਜ਼ ਕਰਨਗੇ |ਇਸੇ ਦੌਰਾਨ ਨਵੰਬਰ ਮਹੀਨੇ ਵਿਧਾਨ ਸਭਾ ਚੋਣਾਂ ਕਰਵਾਉਣ ਦੀ ਤਿਆਰੀ ਚੱਲ ਰਹੀ ਹੈ ਤਾਂ ਲਗਭਗ ਦੋ ਮਹੀਨੇ ਹਜਾਰਾਂ ਅਧਿਆਪਕ ਉਸ ਪ੍ਰਕਿਰਿਆ ਨੂੰ ਨੇਪਰੇ ਚਾੜਨ ਗੇ|
ਡੀ ਟੀ ਐਫ ਦੇ ਮੀਤ ਪ੍ਰਧਾਨ ਨਵੀਨ ਬੋਹਾ, ਸ਼ਮਸ਼ੇਰ ਦਸੋਧੀਆ ਅਤੇ ਕੁਲਦੀਪ ਅੱਕਾਵਾਲੀ ਨੇ ਬੀ ਐੱਲ ਓਜ਼ ਅਤੇ ਜਨ ਗਣਨਾ ਵਿੱਚ ਲੱਗੇ ਅਧਿਆਪਕਾਂ ਦੀਆਂ ਬਦਲੀਆਂ ਰੋਕਣ ਦੇ ਫੈਸਲੇ ਨੂੰ ਮੰਦਭਾਗਾ ਦੱਸਿਆ|ਉਹਨਾਂ ਕਿਹਾ ਆਪਣੇ ਘਰਾਂ ਤੋ ਸੈਂਕੜੇ ਕਿਲੋਮੀਟਰ ਦੂਰ ਬੈਠੇ ਅਧਿਆਪਕ ਬਦਲੀਆਂ ਉਡੀਕ ਰਹੇ ਸਨ ਪਰ ਵਿਭਾਗ ਦਾ ਅਚਾਨਕ ਇਹ ਫ਼ੈਸਲਾ ਲੈਣਾ ਬਹੁਤ ਮੰਦਭਾਗਾ ਹੈ |
ਆਗੂਆਂ ਨੇ ਕਿਹਾ ਕਿ ਪਹਿਲਾਂ ਹੀ ਪ੍ਰਿੰਸੀਪਲਾਂ, ਹੈਡਮਾਸਟਰਾਂ, ਲੈਕਚਰਾਰਾਂ, ਮਾਸਟਰਾਂ ਅਤੇ ਈ ਟੀ ਟੀ ਅਧਿਆਪਕਾਂ ਦੀਆਂ ਹਜ਼ਾਰਾਂ ਅਸਾਮੀਆਂ ਖਾਲੀ ਪਈਆਂ ਹਨ|ਆਗੂਆਂ ਨੇ ਕਿਹਾ ਕਿ ਜੁਲਾਈ ਵਿੱਚ ਸਕੂਲ ਖੁਲਦੇ ਸਮੇਂ ਵਿਦਿਆਰਥੀਆਂ ਨੂੰ ਪੜਾਉਣ ਲਈ ਅਧਿਆਪਕ ਸਕੂਲਾਂ ਵਿੱਚ ਨਹੀਂ ਮਿਲਣਗੇ|ਆਗੂਆਂ ਕੁਝ ਜਿਲਿਆਂ ਵਿੱਚ ਅਧਿਆਪਕਾਂ ਨੂੰ ਐਫ਼ ਆਈ ਆਰ ਅਤੇ ਤਨਖਾਹ ਰੋਕਣ ਦੀਆਂ ਧਮਕੀਆਂ ਦੇ ਕੇ ਜ਼ਬਰੀ ਇਹਨਾਂ ਡਿਊਟੀਆਂ ਨੂੰ ਕਰਵਾਇਆ ਜਾਂ ਰਿਹਾ ਹੈ, ਜਿਸਨੂੰ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਬਰਦਾਸ਼ਤ ਨਹੀਂ ਕਰੇਗਾ |ਦਵਿੰਦਰ ਫਰਿਦਕੇ, ਭੁਪਿੰਦਰ ਬੋਹਾ ਅਤੇ ਰਾਜ ਸੇਠੀ ਆਗੂਆਂ ਨੇ ਦੱਸਿਆ ਕਿ ਇਸ ਮੌਕੇ ਡਿਪਟੀ ਕਮਿਸ਼ਨਰ ਮਾਨਸਾ ਨੇ ਕਿਹਾ ਕਿ ਡਰੱਗ ਸਰਵੇ ਵਿੱਚ ਕਿਸੇ ਵੀ ਅਧਿਆਪਕ ਦੀ ਜ਼ਬਰੀ ਡਿਊਟੀ ਨਹੀਂ ਲਾਈ ਗਈ ਅਤੇ ਨਾ ਹੀ ਲਗਾਈ ਜਾਵੇਗੀ |ਉਹਨਾਂ ਕਿਹਾ ਕਿ ਜੇ ਕਿਸੇ ਨੂੰ ਡਰੱਗ ਸਰਵੇ ਵਿੱਚ ਜ਼ਬਰਦਸਤੀ ਡਿਊਟੀ ਕਰਨ ਲਈ ਕਿਹਾ ਜਾਵੇ ਤਾਂ ਉਹ ਮਸਲਾ ਮੇਰੇ ਧਿਆਨ ਵਿੱਚ ਲਿਆਂਦਾ ਜਾਵੇ |
Times of Punjab24
Author: Times of Punjab24

Times of Punjab 24 is a fast-growing digital news platform dedicated to delivering accurate, timely, and reliable news from Punjab and across the globe.

  • 0
  • 0
  • 0
  • 0

Leave a Reply

Your email address will not be published. Required fields are marked *

Trending Stories

Live Poll

[democracy id="1"]

Related News