–38 ਕਿਲੋਮੀਟਰ ਲੰਬਾ ਪ੍ਰਾਜੈਕਟ: ਇਸ ਮਹੱਤਵਪੂਰਨ ਲਿੰਕ ਸੜਕ ਦੀ ਕੁੱਲ ਲੰਬਾਈ 37.93 ਕਿਲੋਮੀਟਰ ਹੋਵੇਗੀ, ਜੋ ਧੁੱਸੀ ਬੰਨ੍ਹ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗੀ।
–15 ਪਿੰਡਾਂ ਨੂੰ ਫਾਇਦਾ: ਇਸ ਪ੍ਰਾਜੈਕਟ ਨਾਲ ਇਲਾਕੇ ਦੇ ਲਗਭਗ 15 ਪਿੰਡਾਂ ਦੇ 15-16 ਹਜ਼ਾਰ ਨਿਵਾਸੀਆਂ ਨੂੰ ਰੋਜ਼ਾਨਾ ਆਉਣ-ਜਾਣ ਵਿੱਚ ਵੱਡੀ ਸਹੂਲਤ ਮਿਲੇਗੀ ਅਤੇ ਹੜ੍ਹਾਂ ਦੇ ਖ਼ਤਰੇ ਤੋਂ ਪੱਕੀ ਰਾਹਤ ਮਿਲੇਗੀ।
–ਟ੍ਰੈਫਿਕ ਜਾਮ ਤੋਂ ਮੁਕਤੀ: ਇਹ ਸੜਕ ਸ਼ਾਹਕੋਟ-ਮੋਗਾ ਰੋਡ ਨੂੰ ਲੋਹੀਆਂ-ਮੱਖੂ ਰੋਡ ਨਾਲ ਜੋੜੇਗੀ, ਜਿਸ ਨਾਲ ਮੁੱਖ ਮਾਰਗਾਂ ‘ਤੇ ਲੱਗਣ ਵਾਲੇ ਟ੍ਰੈਫਿਕ ਜਾਮ ਤੋਂ ਨਿਜਾਤ ਮਿਲੇਗੀ।
ਟਾਈਮਜ਼ ਆਫ਼ ਪੰਜਾਬ ਬਿਊਰੋ
ਸ਼ਾਹਕੋਟ (ਜਲੰਧਰ), 19 ਜੂਨ:– ਸਤਲੁਜ ਦਰਿਆ ਦੇ ਆਸ-ਪਾਸ ਦੇ ਇਲਾਕਿਆਂ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਅਤੇ ਪੇਂਡੂ ਖੇਤਰਾਂ ਵਿੱਚ ਆਵਾਜਾਈ ਨੂੰ ਮਜ਼ਬੂਤ ਕਰਨ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਦੇ ਸ਼ਾਹਕੋਟ ਹਲਕੇ ਵਿੱਚ 61.82 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ। ਇਹ ਸੜਕ ਸ਼ਾਹਕੋਟ-ਮੋਗਾ-ਰਾਮਪੁਰ ਰੋਡ ਤੋਂ ਗਿੱਦੜਪਿੰਡੀ ਧੁੱਸੀ ਬੰਨ੍ਹ ਤੱਕ ਬਣਾਈ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ, “ਅਸੀਂ ਝੂਠੇ ਵਾਅਦੇ ਕਰਨ ਵਿੱਚ ਨਹੀਂ, ਸਗੋਂ ਨਤੀਜੇ ਦੇਣ ਵਿੱਚ ਵਿਸ਼ਵਾਸ ਰੱਖਦੇ ਹਾਂ। ਮੈਂ ਖ਼ੁਦ ਇਸ ਖੇਤਰ ਦੇ ਲੋਕਾਂ ਦੁਆਰਾ ਝੱਲੀਆਂ ਮੁਸ਼ਕਲਾਂ ਨੂੰ ਦੇਖਿਆ, ਜਦੋਂ ਬਰਸਾਤ ਦੇ ਮੌਸਮ ਵਿੱਚ ਪਿੰਡਾਂ ਦਾ ਸੰਪਰਕ ਟੁੱਟ ਜਾਂਦਾ ਸੀ। ਧੁੱਸੀ ਬੰਨ੍ਹ `ਤੇ ਇਸ ਸੜਕ ਦੇ ਨਿਰਮਾਣ ਨਾਲ ਸਤਲੁਜ ਦਰਿਆ ਦੇ ਨਾਲ ਲੱਗਦੇ ਬੰਨ੍ਹ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਇਹ ਸਥਾਨਕ ਲੋਕਾਂ ਲਈ ਹੜ੍ਹਾਂ ਦੇ ਖ਼ਤਰਿਆਂ ਵਿਰੁੱਧ ਮਜ਼ਬੂਤ ਢਾਲ ਵਜੋਂ ਕੰਮ ਕਰੇਗੀ।” ਉਨ੍ਹਾਂ ਅੱਗੇ ਕਿਹਾ, “ਇਹ ਸੜਕ ਇਲਾਕੇ ਦੇ ਲਗਪਗ 15 ਪਿੰਡਾਂ ਵਿੱਚ ਰਹਿਣ ਵਾਲੇ ਤਕਰੀਬਨ 15-16 ਹਜ਼ਾਰ ਨਿਵਾਸੀਆਂ ਨੂੰ ਰੋਜ਼ਾਨਾ ਆਉਣ-ਜਾਣ ਵਿੱਚ ਵੱਡੀ ਸਹੂਲਤ ਦੇਵੇਗੀ। ਇਹ ਸ਼ਾਹਕੋਟ-ਮੋਗਾ ਰੋਡ ਨੂੰ ਲੋਹੀਆਂ-ਮੱਖੂ ਰੋਡ ਨਾਲ ਜੋੜੇਗੀ ਅਤੇ ਇਕ ਪ੍ਰਭਾਵਸ਼ਾਲੀ ਬਾਈਪਾਸ ਵਜੋਂ ਕੰਮ ਕਰੇਗੀ, ਜਿਸ ਨਾਲ ਮੌਜੂਦਾ ਰੂਟ `ਤੇ ਟ੍ਰੈਫਿਕ ਦੀ ਸਮੱਸਿਆ ਕਾਫ਼ੀ ਹੱਦ ਤੱਕ ਘਟੇਗੀ। ਮੌਨਸੂਨ ਦੇ ਸੀਜ਼ਨ ਦੌਰਾਨ ਇਹ ਸੜਕ ਕਿਸਾਨਾਂ, ਸਕੂਲੀ ਬੱਸਾਂ ਅਤੇ ਆਮ ਜਨਤਾ ਲਈ ਸੁਚਾਰੂ ਅਤੇ ਨਿਰਵਿਘਨ ਆਵਾਜਾਈ ਯਕੀਨੀ ਬਣਾਏਗੀ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਪੂਰੇ ਪੰਜਾਬ ਵਿੱਚ ਮਜ਼ਬੂਤ ਪੇਂਡੂ ਬੁਨਿਆਦੀ ਢਾਂਚਾ ਕਾਇਮ ਕਰਨ ਅਤੇ ਉੱਚ ਪੱਧਰੀ ਸੜਕ ਤੇ ਆਵਾਜਾਈ ਨੈੱਟਵਰਕ ਯਕੀਨੀ ਬਣਾਉਣ ਲਈ ਦ੍ਰਿੜ੍ਹ ਹੈ। ਇਹ ਪ੍ਰਾਜੈਕਟ ਸਿਰਫ਼ ਇੱਕ ਸੜਕ ਦਾ ਨਿਰਮਾਣ ਨਹੀਂ, ਇਹ ਸ਼ਾਹਕੋਟ-ਲੋਹੀਆਂ ਖੇਤਰ ਦੇ ਲੋਕਾਂ ਦੀ ਸੁਰੱਖਿਆ, ਸੰਪਰਕ, ਆਰਥਿਕ ਵਿਕਾਸ ਅਤੇ ਬਿਹਤਰ ਜੀਵਨ ਪੱਧਰ ਲਈ ਨਿਵੇਸ਼ ਹੈ।”ਪਿਛਲੀਆਂ ਸਰਕਾਰਾਂ ਦੀ ਅਣਦੇਖੀ ਕਾਰਨ ਸ਼ਾਹਕੋਟ ਅਤੇ ਲੋਹੀਆਂ ਦੇ ਲੋਕ ਦਹਾਕਿਆਂ ਤੋਂ ਹੜ੍ਹਾਂ ਦੇ ਖ਼ਤਰੇ ਹੇਠ ਜੀ ਰਹੇ ਸਨ। ਸਾਡੀ ਸਰਕਾਰ ਝੂਠੇ ਵਾਅਦੇ ਨਹੀਂ ਕਰਦੀ, ਜੋ ਕਹਿੰਦੀ ਹੈ ਉਹ ਪੂਰਾ ਕਰਦੀ ਹੈ। ਇਹ ਸੜਕ ਮੌਨਸੂਨ ਦੌਰਾਨ ਕਿਸਾਨਾਂ, ਸਕੂਲੀ ਬੱਚਿਆਂ ਅਤੇ ਆਮ ਜਨਤਲਈ ਨਿਰਵਿਘਨ ਆਵਾਜਾਈ ਯਕੀਨੀ ਬਣਾਏਗੀ।”
ਇਸ ਮੌਕੇ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਸਮੇਤ ਕਈ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ।
- 0
- 0
- 0
- 0















