ਟਾਈਮਜ਼ ਆਫ਼ ਪੰਜਾਬ ਬਿਊਰੋ
ਸੰਗਰੂਰ/ਧੂਰੀ 22 ਜੂਨ – ਪੰਜਾਬ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਦੇ ਨਤੀਜੇ ਸਾਹਮਣੇ ਆਉਣ ਤੋਂ ਬਾਅਦ ਸ਼ੁਭਮ ਸ਼ਰਮਾ ‘ਸ਼ੁਭੀ’ ਨੂੰ ਪੰਜਾਬ ਯੂਥ ਕਾਂਗਰਸ ਦਾ ਨਵਾਂ ਪ੍ਰਧਾਨ ਚੁਣ ਲਿਆ ਗਿਆ ਹੈ। ਬੇਹੱਦ ਰੋਮਾਂਚਕ ਅਤੇ ਸਖ਼ਤ ਮੁਕਾਬਲੇ ਵਿੱਚ ਸ਼ੁਭਮ ਸ਼ਰਮਾ ਨੇ 3,800 ਤੋਂ ਵੱਧ ਵੋਟਾਂ ਦੇ ਫ਼ਰਕ ਨਾਲ ਸ਼ਾਨਦਾਰ ਜਿੱਤ ਦਰਜ ਕਰਕੇ ਪਾਰਟੀ ਦੀ ਇਸ ਅਹਿਮ ਵਿੰਗ ਦੀ ਕਮਾਨ ਸੰਭਾਲੀ ਹੈ।
ਪੰਜਾਬ ਦੀ ਸਿਆਸਤ ਵਿੱਚ ਨੌਜਵਾਨ ਲੀਡਰਸ਼ਿਪ ਨੂੰ ਹੋਰ ਮਜ਼ਬੂਤ ਕਰਦੇ ਹੋਏ ਸੰਗਰੂਰ ਜ਼ਿਲ੍ਹੇ ਦੇ ਧੂਰੀ ਨਾਲ ਸਬੰਧਤ ਨੌਜਵਾਨ ਆਗੂ ਸ਼ੁਭਮ ਸ਼ਰਮਾ ਨੇ ਸੰਗਠਨਕ ਚੋਣਾਂ ਵਿੱਚ ਜਿੱਤ ਦਰਜ ਕਰਕੇ ਪੰਜਾਬ ਯੂਥ ਕਾਂਗਰਸ ਦੀ ਕਮਾਨ ਆਪਣੇ ਹੱਥਾਂ ਵਿੱਚ ਲੈ ਲਈ ਹੈ। ਪੰਜਾਬ ਯੂਥ ਕਾਂਗਰਸ ਦੇ ਨਵੇਂ ਪ੍ਰਧਾਨ ਬਣੇ ਸ਼ੁਭਮ ਦੇਵਗਨ, ਵਿਰੋਧੀ ਗਗਨਦੀਪ ਸਿੰਘ ਨੂੰ 3883 ਵੋਟਾਂ ਨਾਲ ਹਰਾਇਆ ।
ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਵੱਲੋਂ ਨੌਜਵਾਨ ਲੀਡਰਸ਼ਿਪ ‘ਤੇ ਵੱਡਾ ਦਾਅ ਖੇਡਿਆ ਗਿਆ ਹੈ। ਪਾਰਟੀ ਮੰਨਦੀ ਹੈ ਕਿ ਸੂਬੇ ਦੀ ਰਾਜਨੀਤੀ ਵਿੱਚ ਨੌਜਵਾਨਾਂ ਦੀ ਭੂਮਿਕਾ ਅਹਿਮ ਹੋਵੇਗੀ ਅਤੇ ਇਸੇ ਰਣਨੀਤੀ ਤਹਿਤ ਯੂਥ ਵਿੰਗ ਨੂੰ ਨਵੀਂ ਲੀਡਰਸ਼ਿਪ ਸੌਂਪੀ ਗਈ ਹੈ।
ਸ਼ੁਭਮ ਸ਼ਰਮਾ ਲੰਮੇ ਸਮੇਂ ਤੋਂ ਯੂਥ ਕਾਂਗਰਸ ਨਾਲ ਜੁੜੇ ਹੋਏ ਹਨ ਅਤੇ ਸੰਗਠਨਕ ਪੱਧਰ ‘ਤੇ ਸਰਗਰਮ ਭੂਮਿਕਾ ਨਿਭਾਉਂਦੇ ਰਹੇ ਹਨ। ਇਸ ਤੋਂ ਪਹਿਲਾਂ ਵੀ ਉਹ ਪੰਜਾਬ ਯੂਥ ਕਾਂਗਰਸ ਵਿੱਚ ਵੱਖ-ਵੱਖ ਜ਼ਿੰਮੇਵਾਰੀਆਂ ਸੰਭਾਲ ਚੁੱਕੇ ਹਨ।
ਸੰਗਠਨਕ ਚੋਣਾਂ ਵਿੱਚ ਮਿਲੀ ਇਸ ਜਿੱਤ ਨੂੰ ਕਾਂਗਰਸ ਲਈ ਵੱਡੇ ਬਦਲਾਅ ਵਜੋਂ ਦੇਖਿਆ ਜਾ ਰਿਹਾ ਹੈ। ਪਾਰਟੀ ਹੁਣ ਨਵੇਂ ਚਿਹਰਿਆਂ ਅਤੇ ਨੌਜਵਾਨ ਵਰਕਰਾਂ ਨੂੰ ਅੱਗੇ ਲਿਆ ਕੇ ਆਪਣਾ ਜਨਅਧਾਰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
- 0
- 0
- 0
- 0















